
ਚੰਡੀਗੜ੍ਹ , 19 ਸਤੰਬਰ(ਨਿਊਜ਼ 24 ਪੰਜਾਬ) : ਕਾਂਗਰਸ ਹਾਈਕਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੇ ਮੋਹਰ ਲਗਾਉਂਦੇ ਹੋਏ ਦਲਿਤ ਲੀਡਰ ਚਰਨਜੀਤ ਸਿੰਘ ਚੰਨੀ ਦੇ ਨਾਮ ਤੇ ਮੋਹਰ ਲਗਾ ਦਿੱਤੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿੱਚ ਪਹਿਲਾ ਦਲਿਤ ਲੀਡਰ ਮੁੱਖ ਮੰਤਰੀ ਬਣਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਮੁੱਖ ਮੰਤਰੀ ਦੇ ਅਹੁਦੇ ਲਈ ਚਰਚਾ ਵਿਚ ਰਿਹਾ ਸੀ।