
ਮੋਹਾਲੀ, 16 ਅਪ੍ਰੈਲ (ਬਿਊਰੋ) :ਹਲਕਾ ਡੇਰਾਬੱਸੀ ਦੇ ਕਿਸਾਨਾਂ ਵੱਲੋਂ ਪੁਆਧੀ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਨਿਤਾਰਾ ਕਰਨ ਅਤੇ ਨਵੇਂ-ਨਵੇਂ ਮੁੱਦਿਆਂ ਨੂੰ ਸਰਕਾਰ ਤੋਂ ਹੱਲ ਕਰਵਾਉਣ ਦੇ ਲਈ ਭਾਰਤੀ ਕਿਸਾਨ ਯੂਨੀਅਨ ਪੁਆਧ ਦਾ ਆਗਾਜ਼ ਕੀਤਾ ਗਿਆ। ਇਸ ਯੂਨੀਅਨ ਵੱਲੋਂ ਅੱਜ ਜ਼ੀਰਕਪੁਰ ਦੇ ਪਟਿਆਲਾ ਚੌਕ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਹ ਧਰਨਾ ਪ੍ਰਦਰਸ਼ਨ ਦੇਸ਼ ਵਿਚ ਪੈਟਰੋਲ-ਡੀਜ਼ਲ-ਗੈਸ ਦੀਆਂ ਰੋਜ਼ਾਨਾ ਵਧ ਰਹੀਆਂ ਕੀਮਤਾਂ ਤੋਂ ਪਰੇਸ਼ਾਨ ਹੋ ਕੇ ਕੀਤਾ ਗਿਆ।