
ਜੰਡਿਆਲਾ ਗੁਰੂ, 09 ਅਪ੍ਰੈਲ (ਕੰਵਲਜੀਤ ਸਿੰਘ) : ਸਾਹਿਬ ਏ ਕਮਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਜਾਇ ਪੰਥ ਖਾਲਸੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆ ਜੰਡਿਆਲਾ ਗੁਰੂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 13 ਅਪ੍ਰੈਲ ਦਿਨ ਸ਼ਨੀਵਾਰ ਨੂੰ ਮਹਾਨ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰੂ ਸਿੰਘ ਸਭਾ ਬਾਜ਼ਾਰ ਕਸ਼ਮੀਰੀਆ ਗੁਰਦੁਆਰਾ ਦੇ ਪ੍ਰਧਾਨ ਭਾਈ ਸਾਹਿਬ ਭਾਈ ਦੀਪ ਸਿੰਘ ਮਲਹੋਤਰਾ ਜੀ ਨੇ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਚੱਲੇਗਾ ਜੋ ਜੰਡਿਆਲਾ ਗੁਰੂ ਦੇ ਵੱਖ ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਅਖੀਰ ਗੁਰਦੁਆਰਾ ਸਾਹਿਬ ਆਕੇ ਸਮਾਪਤ ਹੋਵੇਗਾ ਇਸ ਮਹਾਨ ਨਗਰ ਕੀਰਤਨ ਵਿੱਚ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਬੀਬੀਆਂ ਭੈਣਾਂ ਕੇਸਰੀ ਰੰਗ ਦੀਆਂ ਚੁੰਨੀਆਂ ਅਤੇ ਵੀਰ ਕੇਸਰੀ ਰੰਗ ਦੀਆਂ ਦਸਤਾਰਾਂ ਸਜਾ ਕੇ ਇਸ ਮਹਾਨ ਨਗਰ ਕੀਰਤਨ ਵਿੱਚ ਹਾਜਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ।ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਸਿੰਘ ਸਭਾ ਬਾਜ਼ਾਰ ਕਸ਼ਮੀਰੀਆ ਵਲੋਂ ਹਰੇਕ ਗੁਰੂ ਪਾਤਸ਼ਾਹ ਜੀ ਦੇ ਦਿਹਾੜੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾਂਦੇ ਹਨ ਅਤੇ ਏਹ 13 ਅਪ੍ਰੈਲ ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਜੋ ਕਰੀਬ ਪਿਛਲੇ 15 ਸਾਲਾਂ ਤੋਂ ਲਗਾਤਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਭਾਵਨਾ ਨਾਲ ਸੰਗਤਾਂ ਦੇ ਸਹਿਯੋਗ ਨਾਲ ਕੱਢਿਆ ਜਾ ਰਿਹਾ ਹੈ।