
ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀਰਵਾਰ ਨੂੰ ਪੰਜਾਬ ਦੇ ਵੱਖ-ਵੱਖ ਥਾਵਾਂ ‘ਤੇ ਰੀਅਲ ਅਸਟੇਟ ਵਪਾਰੀਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈਂ। ਇਸ ਦੇ ਨਾਲ ਹੀ ਵਪਾਰੀਆਂ ਦੇ ਬੈਂਕ ਖਾਤੇ ਵੀ ਜ਼ਬਤ ਕਰ ਲਏ ਗਏ ਹਨ। ਈਡੀ ਨੇ ਨਿਵੇਸ਼ਕਾਂ ਨੂੰ ਧੋਖਾ ਦੇਣ ਦੇ ਦੋਸ਼ ‘ਚ ਰੀਅਲ ਅਸਟੇਟ ਫਰਮਾਂ ਦੀ 147.81 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਸਰਕਲ ਦਫ਼ਤਰ ਨੇ ਇਹ ਕਾਰਵਾਈ ਕੀਤੀ ਹੈ। ਈਡੀ ਨੇ ਇਹ ਕਾਰਵਾਈ ਮਨੀ ਲਾਂਡਰਿੰਗ ਐਕਟ ਤਹਿਤ ਕੀਤੀ ਹੈ। ਇਸ ਵਿੱਚ ਗੁਪਤਾ ਬਿਲਡਰਜ਼ ਐਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ (ਜੀ.ਬੀ.ਪੀ.ਪੀ.ਐਲ.) ਦੇ ਡਾਇਰੈਕਟਰਾਂ ਸਤੀਸ਼ ਗੁਪਤਾ, ਪ੍ਰਦੀਪ ਗੁਪਤਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਅਨੁਪਮ ਗੁਪਤਾ ਅਤੇ ਨਵਰਾਜ ਮਿੱਤਲ ਦੇ ਬੈਂਕ ਖਾਤੇ ਜ਼ਬਤ ਕਰ ਲਏ ਗਏ ਹਨ।