
ਚੰਡੀਗੜ੍ਹ, 25 ਜਨਵਰੀ (ਬਿਊਰੋ) : ਬਿਕਰਮ ਮਜੀਠੀਆ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸੀ ਆਗੂਆਂ ਤੇ ਗੰਭੀਰ ਇਲਜ਼ਾਮ ਲਗਾਏ ਗਏ । ਜਿਸ ਦਾ ਜਵਾਬ ਦਿੰਦੇ ਹੋਏ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ”ਪੰਜਾਬ ਜਾਣਦਾ ਹੈ ਕਿ ਤੁਸੀਂ(ਬਿਕਰਮ ਮਜੀਠੀਆ) ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਲਈ ਜਿੰਮੇਵਾਰ ਹੋ।” ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਅਤੇ ਉਹਨਾਂ ਤੇ ਭਰੋਸਾ ਕਰਦੇ ਹੋਏ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਸੀ।