
ਜੰਡਿਆਲਾ ਗੁਰੂ, 25 ਦਸੰਬਰ (ਕੰਵਲਜੀਤ ਸਿੰਘ ਲਾਡੀ) : ਅਮੈਰੀਕਨ ਸਕੂਲ ਜੰਡਿਆਲਾ ਗੁਰੂ ਵਿਖੇ ਪ੍ਰਿੰਸੀਪਲ ਦਸ਼ਮੇਸ਼ ਮਹਾਜਨ ਦੀ ਅਗਵਾਈ ਹੇਠ ਸਕੂਲ ਦਾ ਸਾਲਾਨਾ ਸਾਮਰੋਹ ਕਰਵਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪਹੁੰਚੇ ਐਮ. ਐਲ .ਏ .ਕੁੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਪ੍ਰਿੰਸੀਪਲ ਦਸ਼ਮੇਸ਼ ਮਹਾਜਨ ਵੱਲੋਂ ਸ਼ਮਾ ਰੋਸ਼ਨ ਕਰਕੇ ਕੀਤੀ ਗਈ।
ਜਿਸ ਉਪਰੰਤ ਸਕੂਲ ਦੇ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਰੰਗਾ ਰੰਗ ਪ੍ਰੋਗਰਾਮ ਗਿੱਧਾ , ਭੰਗੜਾ, ਬੋਲੀਆਂ , ਸੋਲੋ ਡਾਂਸ ਅਤੇ ਸਮਾਜ ਨੂੰ ਸੇਧ ਦੇਣ ਵਾਲੀਆਂ ਸਕਿੱਟਾਂ ਪੇਸ਼ ਕਰਨ ਤੋਂ ਇਲਾਵਾ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕਰਕੇ ਰੰਗ ਬੰਨਿਆ । ਇਸ ਮੌਕੇ ਤੇ ਐਮ .ਐਲ .ਏ . ਸ੍ਰੀ ਕੁੁੰਵਰ ਵਿਜੇ ਪ੍ਰਤਾਪ ਵੱਲੋਂ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਪੰਜਾਬ ਵਿੱਚ ਚੰਗੀ ਅਤੇ ਮਿਆਰੀ ਸਿੱਖਿਆ ਦੇਣ ਲਈ ਸਕੂਲਾਂ ਦਾ ਵੱਡਾ ਯੋਗਦਾਨ ਹੈ । ਉਹਨਾਂ ਨੇ ਅੱਗੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਅਧਿਆਪਕ ਅਤੇ ਮਾਪੇ ਰਲ ਮਿਲ ਕੇ ਹੀ ਆਪਣੇ ਬੱਚਿਆਂ ਦਾ ਭਵਿੱਖ ਬਿਹਤਰ ਬਣਾ ਸਕਦੇ ਹਨ।
ਇਹ ਸਭ ਕੁਝ ਸਕੂਲ ਅਧਿਆਪਕ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਦਿੱਤੇ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ। ਇਸ ਮੌਕੇ ਤੇ ਮੁੱਖ ਮਹਿਮਾਨ ਸ੍ਰੀ ਕੁੰਵਰ ਵਿਜੇ ਪ੍ਰਤਾਪ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੱਲੋਂ ਵੱਖ-ਵੱਖ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਪ੍ਰਿੰਸੀਪਲ ਦਸ਼ਮੇਸ਼ ਮਹਾਜਨ , ਮੈਡਮ ਨੇਹਾ ਗੁਪਤਾ, ਸਰਪੰਚ ਅਨੋਖ ਸਿੰਘ ਧਾਰੜ , ਸਰਪੰਚ ਜਗਮੋਹਨ ਸਿੰਘ ਤਲਾਵਾ, ਲਾਲੀ ਚੋਪੜਾ , ਪ੍ਰਿੰਸ ਜੈਨ ਗੁਲਸ਼ਨ ਬੁੱਕ ਸਟੋਰ , ਸੋਨੂ ਮਗਲਾਨੀ , ਬਚਿੱਤਰ ਸਿੰਘ, ਸਟਾਫ ਮੈਂਬਰ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।