ताज़ा खबरपंजाब

ਆਪ’ਆਗੂ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਸਾਥੀਆਂ ਸਮੇਤ ਡੀ.ਸੀ ਅੰਮ੍ਰਿਤਸਰ ਨਾਲ਼ ਮੁਲਾਕਾਤ

ਪਾਰਟੀ ਵਲੋਂ ਹਰ ਤਰ੍ਹਾਂ ਨਾਲ ਸਹਿਯੋਗ ਦੇਣ ਦਾ ਦਿੱਤਾ ਭਰੋਸਾ

ਅੰਮ੍ਰਿਤਸਰ,20 ਅਪ੍ਰੈਲ (ਰਾਕੇਸ਼ ਨਈਅਰ ਚੋਹਲਾ) : ‘ਆਮ ਆਦਮੀ ਪਾਰਟੀ ਇੱਕ ਅਜਿਹੀ ਪਾਰਟੀ ਹੈ ਜਿਸ ਦਾ ਮੁੱਖ ਮਕਸਦ ਪੰਜਾਬ ਨੂੰ ਖੁਸ਼ਹਾਲ ਰੱਖਣਾ ਤੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਨਾ ਹੈ’।ਇਹ ਕਹਿਣਾ ਹੈ ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਸੀਨੀਅਰ ਨੇਤਾ ਹਰਪ੍ਰੀਤ ਸਿੰਘ ਆਹਲੂਵਾਲੀਆ ਦਾ।’ਆਪ’ ਨੇਤਾ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਮੰਗਲਵਾਰ ਨੂੰ ਆਪਣੇ ਸਾਥੀਆਂ ਸਮੇਤ ਅੰਮ੍ਰਿਤਸਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੂੰ ਗੂਰੂ ਦੀ ਨਗਰੀ ਅੰਮ੍ਰਿਤਸਰ ਆਉਣ ‘ਤੇ ਜੀ ਆਇਆਂ ਆਖਦੇ ਹੋਏ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।ਆਪ’ ਨੇਤਾ ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਦੇ ਪ੍ਰਤੀ ਇੱਕ ਸੁਪਨਾ ਹੈ ਕਿ ਪੰਜਾਬ ਨੂੰ ਹਰ ਤਰਾਂ ਦੀਆਂ ਕੁਰੀਤੀਆਂ ਤੋਂ ਦੂਰ ਕੀਤਾ ਜਾਵੇ।

ਇਸੇ ਲਈ ਪੰਜਾਬ ਦੇ ਹਰ ਸ਼ਹਿਰ ਦੇ ਵਿੱਚ ਉਹਨਾਂ ਵੱਲੋਂ ਇਮਾਨਦਾਰ ਤੇ ਮਿਹਨਤੀ ਅਫ਼ਸਰ ਸਹਿਬਾਨ ਲਗਾਏ ਗਏ ਹਨ।ਜ਼ੋ ਪੂਰੀ ਲਗਨ ਦੇ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਹਨ।’ਆਪ’ ਆਗੂ ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਅੰਮ੍ਰਿਤਸਰ ਦੇ ਮਾਨਯੋਗ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਆਉਣ ‘ਤੇ ਪੂਰਾ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ ਹੈ,ਜਿਸ ਲਈ ਅਸੀਂ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ।ਉਨ੍ਹਾਂ ਨੇ ਵੀ ਆਮ ਆਦਮੀ ਪਾਰਟੀ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

Related Articles

Leave a Reply

Your email address will not be published.

Back to top button