
ਮਲੇਰਕੋਟਲਾ ਦੇ ਲੁਧਿਆਣਾ ਬਾਈਪਾਸ ਨੇੜੇ ਆਪਣੇ ਜਿੰਮ ਵਿਚ ਕਸਰਤ ਕਰ ਰਹੇ ਆਮ ਆਦਮੀ ਪਾਰਟੀ ਦੇ ਕੌਂਸਲਰ ਮੁਹੰਮਦ ਅਕਬਰ ਦੀ ਮੋਟਰਸਾਇਕਲ ਸਵਾਰ ਦੋ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਕੁਝ ਸਮਾਂ ਪਹਿਲਾਂ ਅਕਬਰ ਦੇ ਵੱਡੇ ਭਰਾ ਮੁਹੰਮਦ ਅਨਵਰ ਰਾਣੀ ਪੈਲੇਸ ਦੀ ਵੀ ਦੋ ਮੋਟਰਸਾਇਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਪਿਛੋਂ ਮੌਕੇ ਤੋਂ ਫਰਾਰ ਹੋ ਗਏ।