ਅੰਮ੍ਰਿਤਸਰ 13 ਮਾਰਚ (ਸਾਹਿਲ ਗੁਪਤਾ) : ਪੰਜਾਬ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਇਸੇ ਵਿਚਾਲੇ ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਅੱਜ ਮੇਅਰ ਕਰਮਜੀਤ ਰਿੰਟੂ ਤੇ ਪੰਜਾਬ ਪਾਰਟੀ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਉਨ੍ਹਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਇਸ ਪਿੱਛੋਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਰਾਜ ਸਰਕਾਰ ਤੋਂ ਬਾਅਦ ਹੁਣ ਨਗਰ ਨਿਗਮ ਵਿੱਚ ਵੀ ‘ਆਪ’ ਦਾ ਝੰਡਾ ਲਹਿਰਾ ਰਿਹਾ ਹੈ।
ਆਮ ਆਦਮੀ ਪਾਰਟੀ ਨੇ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਆਪਣੇ ਨਾਂ ਕੀਤੀਆਂ ਹਨ। 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਲਈ ਸਹੁ ਚੁੱਕਣਗੇ।