ਜੰਡਿਆਲਾ ਗੁਰੂ, 29 ਮਾਰਚ (ਕੰਵਲਜੀਤ ਸਿੰਘ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਡੇ ਪੱਧਰ ਤੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਦਿਨੋ ਦਿਨੀ ਆਮ ਆਦਮੀ ਪਾਰਟੀ ਦਾ ਕੁਨਬਾ ਲਗਾਤਾਰ ਵੱਧ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿੱਤ ਹੋ ਕੇ ਪਿੰਡ ਸਰਜਾ ਦੇ ਸਾਰੇ ਲੋਕ ਵਾਸੀਆਂ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਕੀਤਾ। ਉੱਨਾਂ ਦੱਸਿਆ ਕਿ ਇਹ ਸਮੁੱਚਾ ਪਿੰਡ ਇਕ ਪਾਸੇ ਹੋ ਗਏ ਹਨ ਅਤੇ ਹੁਣ ਵਿਰੋਧੀ ਧਿਰ ਨੂੰ ਬੂਥ ਲਗਾਉਣ ਲਈ ਵਰਕਰ ਤੱਕ ਵੀ ਨਹੀਂ ਲੱਭਣੇ। ਈ.ਟੀ.ਓ ਨੇ ਦੱਸਿਆ ਕਿ ਇਨਾਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਭਾਰੀ ਬਲ ਮਿੱਲਿਆ ਹੈ। ਉਨਾਂ ਕਿਹਾ ਕਿ ਆਉਂਦੀਆਂ ਲੋਕਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸੂਬੇ ਦੀਆਂ 13 ਸੀਟਾਂ ਤੇ ਬੇਮਿਸਾਲ ਜਿੱਤ ਹਾਸਿਲ ਕਰੇਗੀ। ਉਨਾਂ ਕਿਹਾ ਕਿ ਸਾਡੀ ਪਾਰਟੀ ਆਮ ਆਦਮੀ ਦੀ ਪਾਰਟੀ ਹੈ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਨੂੰ ਛੱਡ ਕੇ ਆਪ ਵਿੱਚ ਸ਼ਾਮਲ ਹੋਏ ਵਰਕਰਾਂ ਨੂੰ ਭਰੋਸਾ ਦਵਾਇਆ ਕਿ ਤੁਹਾਡਾ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਈ.ਟੀ.ਓ ਨੇ ਦੱਸਿਆ ਦਿ ਪਿੰਡ ਸਰਜਾ ਦੇ ਆਨੰਦ ਸਿੰਘ ਮੌਜੂਦਾ ਮੈਂਬਰ ਪੰਚਾਇਤ, , ਪ੍ਰਗਟ ਸਿੰਘ, ਨਿਸ਼ਾਨ ਸਿੰਘ, ਹਰਜੀਤ ਸਿੰਘ, ਸਤਨਾਮ ਸਿੰਘ, ਗੁਰਬਾਜ ਸਿੰਘ ਹਰਦੀਪ ਸਿੰਘ, ਕਸ਼ਮੀਰ ਸਿੰਘ ਦਵਿੰਦਰ ਸਿੰਘ, ਮਨਜੀਤ ਕੌਰ ਮਨੀ, ਤੋਂ ਇਲਾਵਾ 100 ਤੋ ਵੱਧ ਪਿੰਡ ਵਾਸੀ ਕਾਂਗਰਸੀ ਅਤੇ ਅਕਾਲੀਆਂ ਨੂੰ ਅਲਵਿਦਾ ਆਖ ਕੇ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼ਾਮਲ ਹੋਏ ਹਨ। ਉਨਾਂ ਦੱਸਿਆ ਕਿ ਇਨਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਬੱਲ ਮਿਲਿਆ ਹੈ ਅਤੇ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਭੁਪਿੰਦਰ ਰਮਾਣਾ ਚੱਕ, ਗੁਰਮੁੱਖ ਸਰਜਾ, ਤੋਂ ਇਲਾਵਾ ਸਾਰੇ ਪਿੰਡ ਵਾਸੀ ਹਾਜ਼ਰ ਸਨ।