ਚੋਹਲਾ ਸਾਹਿਬ/ਤਰਨਤਾਰਨ,16 ਜੂਨ (ਰਾਕੇਸ਼ ਨਈਅਰ) : ਇੰਸਪੈਕਟਰ ਬਲਜੀਤ ਸਿੰਘ ਕਾਹਲੋਂ ਵਲੋਂ ਪੁਲਿਸ ਥਾਣਾ ਚੋਹਲਾ ਸਾਹਿਬ ਦੇ ਐਸ.ਐਚ.ਓ ਵਜੋਂ ਚਾਰਜ ਸੰਭਾਲਿਆ ਗਿਆ ਹੈ।ਚਾਰਜ ਸੰਭਾਲਣ ਉਪਰੰਤ ਇੰਸਪੈਕਟਰ ਬਲਜੀਤ ਸਿੰਘ ਕਾਹਲੋਂ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਸਕੱਤਰ ਕੇਵਲ ਚੋਹਲਾ ਤੇ ਸਾਥੀਆਂ ਵਲੋਂ ਸਵਾਗਤ ਕਰਦੇ ਹੋਏ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।ਇਸ ਮੌਕੇ ਗੱਲਬਾਤ ਗੱਲਬਾਤ ਕਰਦਿਆਂ ਥਾਣਾ ਚੋਹਲਾ ਸਾਹਿਬ ਦੇ ਨਵ-ਨਿਯੁਕਤ ਐਸ.ਐਚ.ਓ ਇੰਸਪੈਕਟਰ ਬਲਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ ਰਣਜੀਤ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਪੁਲਿਸ ਪਾਰਟੀ ਨੂੰ ਆਪਣਾ ਪੂਰਾ ਸਹਿਯੋਗ ਦੇਣ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਦਾ ਪਤਾ ਚੱਲਣ ‘ਤੇ ਤੁਰੰਤ ਪੁਲਿਸ ਪਾਰਟੀ ਨੂੰ ਸੁਚਿਤ ਕੀਤਾ ਜਾਵੇ ਤਾਂ ਜ਼ੋ ਅਜਿਹੇ ਅਨਸਰਾਂ ਖਿਲਾਫ਼ ਜਲਦ ਤੇ ਸਖ਼ਤ ਕਾਰਵਾਈ-ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਪੁਲਿਸ ਜਨਤਾ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੁਲਿਸ ਥਾਣੇ ਆਏ ਹਰੇਕ ਵਿਅਕਤੀ ਨੂੰ ਇਨਸਾਫ ਦਿੱਤਾ ਜਾਵੇਗਾ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੇਵਲ ਚੋਹਲਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਲੋਂ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਕਿਸੇ ਵੀ ਗਲਤ ਅਨਸਰ ਜਾਂ ਨਸ਼ਾ ਵੇਚਣ ਵਾਲੇ ਦੀ ਕੋਈ ਮੱਦਦ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ‘ਆਪ’ ਵਲੋਂ ਜਲਦ ਹੀ ਪਿੰਡਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ ਜੋ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਪੁਲਿਸ ਨੂੰ ਦੇਣਗੇ ਤਾਂ ਜ਼ੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨੰਬਰਦਾਰ ਕੁਲਬੀਰ ਸਿੰਘ, ਗੁਰਮੀਤ ਕੁਮਾਰ ਕਾਕੇ ਸ਼ਾਹ, ਸੁਖਬੀਰ ਸਿੰਘ ਪੰਨੂ, ਅੰਗਰੇਜ਼ ਸਿੰਘ, ਗੁਰਲਾਲ ਸਿੰਘ,ਡਾ.ਨਿਰਭ ਸਿੰਘ,ਰਾਜਾ ਸਿੰਘ,ਬਲਦੇਵ ਸਿੰਘ ਬੈਨੀ, ਸੁਖਵਿੰਦਰ ਸਿੰਘ,ਬਿੱਕਰ ਸਿੰਘ,ਗੁਰਮੇਲ ਸਿੰਘ,ਰਾਜ ਸ਼ਾਹ ਆਦਿ ਹਾਜ਼ਰ ਸਨ।