
ਜੰਡਿਆਲਾ ਗੁਰੂ, 20 ਮਾਰਚ (ਕੰਵਲਜੀਤ ਸਿੰਘ) : ਪੁਲਿਸ ਥਾਣਾ ਜੰਡਿਆਲਾ ਗੁਰੂ ਵਿਖੇ ਨਵ ਨਿਯੁਕਤ ਇੰਚਾਰਜ ਐਸ.ਐਚ.ਓ ਹਰਚੰਦ ਸਿੰਘ ਨੇ ਅਹੁਦਾ ਸੰਭਾਲਦਿਆਂ ਕੰਮਕਾਰ ਸ਼ੁਰੂ ਕਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ ਨਿਯੁਕਤ ਐਸ.ਐਚ.ਓ ਹਰਚੰਦ ਸਿੰਘ ਨੇ ਕਿਹਾ ਕਿ ਐਸ.ਐਸ. ਪੀ. ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ਼ਰਾਰਤੀ ਅਨਸਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿਸੇ ਵੀ ਤਰਾ ਦਾ ਨਸ਼ਾ ਵੇਚਣ ਤੇ ਗੁੰਡਾਗਰਦੀ ਕਰਨ ਵਾਲੇ ਵਿਅਕਤੀਆ ਦਾ ਕੋਈ ਲਿਹਾਜ ਨਹੀ ਕੀਤਾ ਜਾਵੇਗਾ।
ਉਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾ ਕੇ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ ਜਾਵੇਗਾ, ਕਿਸੇ ਵਿਅਕਤੀ ਨੂੰ ਕਾਨੂੰਨ ਦੀ ਉਲੰਘਨਾ ਕਰਦੇ ਹੋਏ ਪਾਇਆ ਗਿਆ ਤਾਂ ਉਸ ਉਪਰ ਸਖਤੀ ਨਾਲ ਕਰਵਾਈ ਕੀਤੀ ਜਾਵੇਗੀ ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਬੇਝਿਜਕ ਨਸ਼ਿਆਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਉਨ੍ਹਾਂ ਦੀ ਸੂਚਨਾ ਗੁਪਤ ਰੱਖੀ ਜਾਵੇਗੀ।