ਚੋਹਲਾ ਸਾਹਿਬ/ਤਰਨਤਾਰਨ, 30 ਦਸੰਬਰ (ਰਾਕੇਸ਼ ਨਈਅਰ) : ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਆਪਣਾ ਉਮੀਦਵਾਰ ਬਨਾਉਣ ਨਾਲ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਜਥੇਦਾਰ ਬ੍ਰਹਮਪੁਰਾ ਨੂੰ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨ ਕਰਨ ਤੋਂ ਬਾਅਦ ਜਥੇ ਬ੍ਰਹਮਪੁਰਾ ਅੱਜ ਆਪਣੇ ਪੁਰਾਣੇ ਸਾਥੀ ਸ.ਗੁਰਦਿਆਲ ਸਿੰਘ ਚੋਹਲਾ ਖੁਰਦ ਦੇ ਗ੍ਰਹਿ ਵਿਖੇ ਪੁੱਜੇ ਜਿਥੇ ਸੀਨੀਅਰ ਯੂਥ ਅਕਾਲੀ ਆਗੂ ਜਗਜੀਤ ਸਿੰਘ ਜੱਗੀ ਮੈਂਬਰ ਬਲਾਕ ਸੰਮਤੀ ਤੇ ਸਾਥੀਆਂ ਵਲੋਂ ਜਥੇ ਬ੍ਰਹਮਪੁਰਾ ਦਾ ਭਰਵਾਂ ਸੁਆਗਤ ਕੀਤਾ ਗਿਆ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹੋਏ ਭਾਰੀ ਇਕੱਠ ਦੌਰਾਨ ਸੰਬੋਧਨ ਕਰਦਿਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਹੁਣ ਥੋੜ੍ਹੇ ਦਿਨਾਂ ਦੀ ਹੀ ਮਹਿਮਾਨ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਸਰਕਾਰ ਆਉਣ ‘ਤੇ ਪਿੰਡਾਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਆਰੰਭ ਕੀਤੇ ਜਾਣਗੇ ਅਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਭ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਜਗਜੀਤ ਸਿੰਘ ਜੱਗੀ ਦੇ ਗ੍ਰਹਿ ਪੁੱਜਣ ‘ਤੇ ਬ੍ਰਹਮਪੁਰਾ ਦਾ ਕੀਤਾ ਗਿਆ ਭਰਵਾਂ ਸਵਾਗਤ
ਇਸ ਮੌਕੇ ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਨੌਜਵਾਨ ਆਗੂ ਜਗਜੀਤ ਸਿੰਘ ਜੱਗੀ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਦਿੱਤੇ ਜਾਂਦੇ ਸਹਿਯੋਗ ਨੂੰ ਉਹ ਕਦੇ ਵੀ ਭੁਲਾ ਨਹੀਂ ਸਕਦੇ ਅਤੇ ਜਗਜੀਤ ਸਿੰਘ ਜੱਗੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।ਇਸ ਮੌਕੇ ਸੰਬੋਧਨ ਕਰਦਿਆਂ ਜਗਜੀਤ ਸਿੰਘ ਜੱਗੀ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਜਥੇ ਬ੍ਰਹਮਪੁਰਾ ਵਲੋਂ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਵਿੱਚ ਕਰਵਾਏ ਗਏ ਵਿਕਾਸ ਕੰਮਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ ਜਦੋਂ ਕਿ ਇਸਦੇ ਉਲਟ ਮੌਜੂਦਾ ਕਾਂਗਰਸ ਸਰਕਾਰ ਨੇ ਹਲਕੇ ਵਿੱਚ ਕੋਈ ਵੀ ਵਿਕਾਸ ਦਾ ਕੰਮ ਨਹੀਂ ਕੀਤਾ। ਜੱਗੀ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਅਤੇ ਜਥੇ ਬ੍ਰਹਮਪੁਰਾ ਨਾਲ ਚਟਾਨ ਦੀ ਤਰ੍ਹਾਂ ਖੜ੍ਹੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਖਡੂਰ ਸਾਹਿਬ ਤੋਂ ਜਥੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਭ ਤੋਂ ਵੱਧ ਵੋਟਾਂ ਨਾਲ ਲੀਡ ਦਿਵਾਈ ਜਾਵੇਗੀ।
ਇਸ ਮੌਕੇ ਸੀਨੀਅਰ ਆਗੂ ਸਤਨਾਮ ਸਿੰਘ ਚੋਹਲਾ ਸਾਹਿਬ, ਸੁਖਜਿੰਦਰ ਸਿੰਘ ਬਿੱਟੂ ਸਰਪੰਚ ਪੱਖੋਪੁਰ, ਸਤਨਾਮ ਸਿੰਘ ਕਰਮੂੰਵਾਲਾ, ਅਮਰਜੀਤ ਸਿੰਘ ਮੈਂਬਰ ਪੰਚਾਇਤ ਚੋਹਲਾ ਖੁਰਦ,ਹਰੀ ਸਿੰਘ ਸਾਬਕਾ ਮੈਂਬਰ ਪੰਚਾਇਤ,ਅਮਰ ਸਿੰਘ ਮੈਂਬਰ ਪੰਚਾਇਤ,ਨਰੈਣ ਸਿੰਘ, ਪ੍ਰੀਤਮ ਸਿੰਘ ਜੇਈ ਗੁਲਵਿੰਦਰ ਸਿੰਘ ਸਾਬਕਾ ਫੌਜੀ, ਅਮਰਜੀਤ ਸਿੰਘ ਤੋਕੀ, ਦਲਬੀਰ ਸਿੰਘ, ਸੁਰਿੰਦਰ ਸਿੰਘ, ਬਲਵੀਰ ਸਿੰਘ, ਸ਼ਮਸ਼ੇਰ ਸਿੰਘ, ਅਵਤਾਰ ਸਿੰਘ, ਮਨਦੀਪ ਸਿੰਘ, ਸਤਨਾਮ ਸਿੰਘ, ਆਤਮਾ ਸਿੰਘ,ਮੋਹਣ ਸਿੰਘ, ਇੰਦਰਜੀਤ ਸਿੰਘ, ਮਨਦੀਪ ਸਿੰਘ ਮਿੰਟੂ,ਨਿਰੰਜਨ ਸਿੰਘ ਤੋਕੀ, ਸੁਖਚੈਨ ਸਿੰਘ,ਚਰਨ ਸਿੰਘ, ਸੁਖਵੰਤ ਸਿੰਘ, ਬਲਰਾਜ ਸਿੰਘ, ਅਮਨਪ੍ਰੀਤ ਸਿੰਘ, ਗੁਰਭੇਜ ਸਿੰਘ, ਕੁਲਦੀਪ ਸਿੰਘ, ਸੁਖਰਾਜ ਸਿੰਘ, ਤੇਜਿੰਦਰ ਸਿੰਘ, ਦਿਲਬਾਗ ਸਿੰਘ,ਰਵੀ ਮੁੰਡਾ ਪਿੰਡ ਆਦਿ ਹਾਜ਼ਰ ਸਨ।