ਜਲੰਧਰ (ਧਰਮਿੰਦਰ ਸੌਂਧੀ): ਕਾਂਗਰਸ ਹਾਈਕਮਾਨ ਨੇ ਪੰਜਾਬ ਵਿਚ ਹੋ ਰਹੀਆਂ ਮਿਉਂਸੀਪਲ ਕਮੇਟੀ ਅਤੇ ਨਗਰ ਪੰਚਾਇਤ ਚੋਣਾਂ ਦੇ ਸਬੰਧ ਵਿੱਚ ਸੀਨੀਅਰ ਯੂਥ ਆਗੂ ਕਾਕੂ ਆਹਲੂਵਾਲੀਆ ਨੂੰ ਦਸੂਹਾ ਦਾ ਅਬਜਰਵਰ ਨਿਯੁਕਤ ਕੀਤਾ ਹੈ। ਕਾਕੂ ਆਹਲੂਵਾਲੀਆ ਦੇ ਅਬਜਰਵਰ ਨਿਯੁਕਤ ਕੀਤੇ ਜਾਣ ਤੋਂ ਬਾਅਦ ਯੂਥ ਕਾਂਗਰਸ ਵਿੱਚ ਕਾਫੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਗਲਾਈਮ ਇੰਡੀਆ ਨਿਊਜ਼ ਨਾਲ ਗੱਲਬਾਤ ਕਰਦੇ ਹੋਏ ਕਾਕੂ ਆਹਲੂਵਾਲੀਆ ਨੇ ਕਿਹਾ ਕਿ ਦਸੂਹਾ ਵਿਚ ਹੋ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਕਾਂਗਰਸ ਹਾਈਕਮਾਨ ਨੇ ਜੋ ਮੇਰੇ ਤੇ ਭਰੋਸਾ ਕਰਕੇ ਜੋ ਜਿੰਮੇਵਾਰੀ ਸੌਂਪੀ ਹੈ, ਮੈਂ ਉਸ ਨੂੰ ਦਿਨ ਰਾਤ ਇੱਕ ਕਰ ਕੇ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਇਹਨਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਵੱਡੇ ਪੱਧਰ ਤੇ ਜਿੱਤ ਹੋਵੇਗੀ। ਕਾਕੂ ਆਹਲੂਵਾਲੀਆ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣੀ ਹੈ, ਉਸ ਦੌਰਾਨ ਦਸੂਹਾ ਦਾ ਚਹੋਂ ਪੱਖੀ ਵਿਕਾਸ ਹੋਇਆ ਹੈ। ਉਹਨਾਂ ਕਿਹਾ ਕਿ ਹੈ ਦਸੂਹਾ ਵਿਚ ਉਸ ਵਿਅਕਤੀ ਨੂੰ ਟਿਕਟ ਦਿੱਤੀ ਜਾਵੇਗੀ ਜੋ ਜਿੱਤ ਪ੍ਰਾਪਤ ਕਰ ਸਕਦਾ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਯੂਥ ਆਗੂਆਂ ਨੂੰ ਵੀ ਟਿੱਕਟਾਂ ਦਿੱਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਕਾਕੂ ਆਹਲੂਵਾਲੀਆ ਯੂਥ ਕਾਂਗਰਸ ਜਲੰਧਰ ਦੇ ਵੀ ਪ੍ਰਧਾਨ ਰਹਿ ਚੁੱਕੇ ਹਨ ਅਤੇ ਇਸ ਦੌਰਾਨ ਉਨ੍ਹਾਂ ਨੇ ਵੱਡੀ ਗਿਣਤੀ ਵਿਚ ਯੂਥ ਨੂੰ ਪ੍ਰੇਰਿਤ ਕਰਕੇ ਕਾਂਗਰਸ ਪਾਰਟੀ ਨਾਲ ਜੋੜ ਕੇ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਵੱਡੇ ਪੱਧਰ ਤੇ ਜਿੱਤ ਪ੍ਰਾਪਤ ਕੀਤੀ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਕਾਕੂ ਆਹਲੂਵਾਲੀਆ ਦੇ ਪਿਤਾ ਸਰਦਾਰ ਦਲਜੀਤ ਸਿੰਘ ਆਹਲੂਵਾਲੀਆ ਇਸ ਸਮੇਂ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਨ।
Back to top button