
ਰਾਏਕੋਟ (ਜੀ.ਐਸ. ਚੰਦਰ) : ਰਾਏਕੋਟ ਦੇ ਪ੍ਰਾਇਮਰੀ ਸਕੂਲ ਕੁੱਲਾਪਤੀ ਵਿਖੇ ਰੋਟਰੀ ਕਲੱਬ ਦੇ ਸਹਿਯੋਗ ਨਾਲ ਸੀਨੀਅਰ ਫਾਰਮੇਸੀ ਅਫਸਰ ਜਸਵਿੰਦਰ ਸਿੰਘ ਵਾਲੀਆ ਦੀ ਦੇਖ ਰੇਖ ਹੇਠ ਸਿਵਲ ਹਸਪਤਾਲ ਸਟਾਫ ਵੱਲੋਂ ਕੋਰੋਨਾ ਵੈਕਸੀਨ ਟੀਕਾਕਰਨ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ।ਇਸ ਕੈੰਪ ਵਿੱਚ ਮਾਨਯੋਗ ਅੈਸ.ਡੀ.ਅੈਮ ਡਾ ਹਿਮਾਂਸ਼ੂ ਗੁਪਤਾ ਜੀ ਵਿਸ਼ੇਸ ਤੋਰ ਪੁੱਜੇ ਉਹਨਾਂ ਨੇ ਕਿਹਾ ਕਰੋਨਾ ਮਹਾਮਾਰੀ ਦੀ ਰੋਕਥਾਮ ਲਈ ਸਾਨੂੰ ਅੱਗੇ ਆ ਕੇ ਕਰੋਨਾ ਵੈਕਸੀਨ ਲਗਵਾਉਣੀ ਚਾਹੀਦੀ ਹੈ ਜਿਸ ਨਾਲ ਅਸੀ ਸਾਰੇ ਸੁਰੱਖਿਅਤ ਰਹਿ ਸਕਦੇ ਹਾਂ ਪੰਜਾਬ ਸਰਕਾਰ ਵੱਲੋਂ ਜੋ ਜੋ ਹਿਦਾਇਤਾਂ ਦਿਤੀਆ ਗਈਆਂ ਨੇ ਉਹਨਾਂ ਦੀ ਪਾਲਣਾ ਕਰਦੇ ਰਹਿਣਾ ਚਾਹੀਦਾ ਹੈ ਵੈਕਸੀਨ ਲਗਵਾਉਣ ਵਿੱਚ ਲੋਕਾਂ ਵੱਲੋਂ ਕਾਫੀ ਉਤਸ਼ਾਹ ਦਿਖਾਇਆ ਗਿਆ ਅਤੇ 100 ਵਿਅਕਤੀਆਂ ਨੇ ਟੀਕੇ ਲਗਵਾਏ। ਇਸ ਮੌਕੇ ਗੱਲਬਾਤ ਕਰਦਿਆਂ ਰੋਟਰੀ ਕਲੱਬ ਦੇ ਪ੍ਰਧਾਨ ਅਵਤਾਰ ਸਿੰਘ ਨੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਆਖਿਆ ਕਿ ਕੋਰੋਨਾ ਵੈਕਸੀਨ ਲਗਾਉਣ ਨਾਲ ਕਿਸੇ ਨੂੰ ਕੋਈ ਤਕਲੀਫ਼ ਨਹੀਂ ਹੁੰਦੀ, ਸਗੋਂ ਵੈਕਸੀਨ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਵਿਚ ਸਹਾਈ ਹੁੰਦੀ ਹੈ। ਇਸ ਲਈ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਕੋਰੋਨਾ ਵੈਕਸੀਨ ਲਗਵਾਉਣੀ ਚਾਹੀਦੀ ਹੈ, ਉਥੇ ਹੀ ਆਮ ਲੋਕਾਂ ਤੱਕ ਕੋਰੋਨਾ ਵੈਕਸੀਨ ਅਸਾਨੀ ਨਾਲ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਸ਼ਹਿਰ ਦੀਆਂ ਜਨਤਕ ਥਾਵਾਂ ‘ਤੇ ਇਹ ਕੈੰਪ ਲਗਾਏ ਜਾ ਰਹੇ ਹਨ। ਇਸ ਕੈਂਪ ਵਿਚ ਵੱਡੀ ਗਿਣਤੀ ‘ਚ ਲੋਕਾਂ ਵੱਲੋਂ ਵੈਕਸੀਨ ਦੇ ਇੰਜੈਕਸ਼ਨ ਲਗਵਾਏ ਗਏ ਹਨ, ਸਗੋਂ ਹੁਣ ਤੱਕ ਸ਼ਹਿਰ 4000 ਦੇ ਕਰੀਬ ਵਿਅਕਤੀਆਂ ਵੱਲੋਂ ਵੈਕਸੀਨ ਲਗਵਾਈ ਗਈ ਹੈ ਪ੍ਰੰਤੂ ਅਜੇ ਤੱਕ ਕਿਸੇ ਨੂੰ ਵੀ ਕੋਈ ਵੀ ਤਕਲੀਫ ਹੋਣ ਦੀ ਗੱਲ ਸਾਹਮਣੇ ਨਹੀਂ ਆਈ। ਇਸ ਲਈ ਸ਼ਹਿਰ ਵਿੱਚ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਲੋਕ ਲਾਭ ਉਠਾਉਣ।