ਚੋਹਲਾ ਸਾਹਿਬ/ਤਰਨਤਾਰਨ,20 ਦਸੰਬਰ (ਰਾਕੇਸ਼ ਨਈਅਰ) : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜ੍ਹੀ ਨਾਲ ਸਬੰਧਤ ਕਾਨੂੰਨਾਂ ਦੇ ਵਿਰੋਧ ਵਿੱਚ ਚੱਲੇ ਲੰਬੇ ਸੰਘਰਸ਼ ਦੌਰਾਨ ਸੰਘਰਸ਼ ਦੀ ਸਫਲਤਾ ਅਤੇ ਚੜ੍ਹਦੀਕਲਾ ਲਈ ਵੱਖ-ਵੱਖ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਨਾਲ ਜੁੜ੍ਹੇ ਵੱਖ-ਵੱਖ ਅਦਾਰਿਆਂ ਦੇ ਪੱਤਰਕਾਰਾਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੇ ਮੱਦੇਨਜ਼ਰ ਗੁਰੂ ਅਰਜਨ ਦੇਵ ਅੰਤਰਰਾਸ਼ਟਰੀ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਮਾਰਕੀਟ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਸ਼ੁਬੇਗ ਸਿੰਘ ਧੁੰਨ ਵੱਲੋਂ ਰੱਖੇ ਗਏ ਸਨਮਾਨ ਸਮਾਰੋਹ ਦੌਰਾਨ ਇਲਾਕੇ ਦੇ ਵੱਖ ਵੱਖ ਅਖ਼ਬਾਰਾਂ ਅਤੇ ਟੀ.ਵੀ.ਚੈਨਲਾਂ ਨਾਲ ਜੁੜੇ ਕਰੀਬ 50 ਪੱਤਰਕਾਰਾਂ ਨੂੰ ਵਿਸੇ਼ਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਸਨਮਾਨ ਸਮਾਰੋਹ ਵਿੱਚ ਚੋਹਲਾ ਸਾਹਿਬ ਸਮੇਤ ਸ੍ਰੀ ਗੋਇੰਦਵਾਲ ਸਾਹਿਬ,ਸ੍ਰੀ ਖਡੂਰ ਸਾਹਿਬ,ਫਤਿਹਾਬਾਦ,ਸਰਹਾਲੀ ਕਲਾਂ ਅਤੇ ਹਰੀਕੇ ਪੱਤਣ ਤੋਂ ਪਹੁੰਚੇ ਵੱਖ-ਵੱਖ ਪੱਤਰਕਾਰਾਂ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਮਾਰਕੀਟ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਸ਼ੁਬੇਗ ਸਿੰਘ ਧੁੰਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਾਪਿਸ ਹੋਣ ਨਾਲ ਸਿਰਫ ਕਿਸਾਨਾਂ ਦੀ ਹੀ ਨਹੀਂ ਬਲਕਿ ਹਰੇਕ ਵਰਗ ਦੀ ਜਿੱਤ ਹੋਈ ਹੈ।ਜਨਤਾ ਦੇ ਦਬਾਅ ਹੇਠ ਝੁਕਦਿਆਂ ਹੋਇਆਂ ਕੇਂਦਰ ਸਰਕਾਰ ਨੂੰ ਇਹ ਤਿੰਨੇ ਕਾਲੇ ਕਾਨੂੰਨ ਰੱਦ ਕਰਨ ਲਈ ਮਜਬੂਰ ਹੋਣਾ ਪਿਆ।ਲੰਮੇ ਚੱਲੇ ਇਸ ਸੰਘਰਸ਼ ਦੌਰਾਨ ਕਿਸਾਨਾਂ ਸਮੇਤ ਜਿੱਥੇ ਵੱਖ-ਵੱਖ ਵਰਗਾਂ ਦੇ ਲੋਕਾਂ ਵਲੋਂ ਇਸ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਇਆ ਉੱਥੇ ਪੱਤਰਕਾਰਤਾ ਨਾਲ ਜੁੜ੍ਹੇ ਵੱਖ-ਵੱਖ ਅਦਾਰਿਆਂ ਦੇ ਪੱਤਰਕਾਰਾਂ ਵੱਲੋਂ ਵੀ ਆਪਣੀ ਜੁੰਮੇਵਾਰੀ ਨੂੰ ਬਾਖੂਬੀ ਨਿਭਾਉਂਦਿਆਂ ਹੋਇਆਂ ਖ਼ਬਰਾਂ ਦੇ ਮਾਧਿਆਮ ਰਾਹੀਂ ਸਰਕਾਰ ‘ਤੇ ਦਬਾਅ ਬਣਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਈ ਗਈ ਹੈ।
ਚੋਹਲਾ ਸਾਹਿਬ ਵਿਖੇ ਪੱਤਰਕਾਰਾਂ ਦੇ ਸਨਮਾਨ ਸਮਾਰੋਹ ਲਈ ਲਈ ਰੱਖੇ ਸਮਾਗਮ ਦੌਰਾਨ ਪੱਤਰਕਾਰਾਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਸੁਬੇਗ ਸਿੰਘ ਧੁੰਨ ਤੇ ਹੋਰ
ਇਸ ਲਈ ਇਸ ਸੰਘਰਸ਼ ਦੀ ਜਿੱਤ ਲਈ ਜਿੱਥੇ ਕਿਸਾਨ ਅਤੇ ਹੋਰ ਵਰਗ ਸਨਮਾਨਯੋਗ ਹਨ,ਉੱਥੇ ਪੱਤਰਕਾਰ ਭਾਈਚਾਰਾ ਵੀ ਮੋਹਰੀ ਸਨਮਾਨ ਦਾ ਹੱਕਦਾਰ ਹੈ।ਉਹਨਾਂ ਕਿਹਾ ਕਿ ਅੱਜ ਵੱਖ-ਵੱਖ ਸੰਸਥਾਵਾਂ ਵਲੋਂ ਸੰਘਰਸ਼ ਜਿੱਤ ਕੇ ਪਰਤ ਰਹੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਜ਼ੋ ਕਿ ਬਹੁਤ ਹੀ ਸ਼ਲਾਘਾਯੋਗ ਕੰਮ ਹੈ ਪਰ ਇਸ ਦੇ ਨਾਲ-ਨਾਲ ਸਾਡਾ ਸਾਰਿਆਂ ਦਾ ਇਹ ਵੀ ਫਰਜ਼ ਬਣਦਾ ਹੈ ਕਿ ਪੱਤਰਕਾਰ ਭਾਈਚਾਰੇ ਨੂੰ ਵੀ ਬਰਾਬਰ ਦਾ ਸਨਮਾਨ ਦਈਏ। ਕਿਉਂਕਿ ਇਨ੍ਹਾਂ ਵਲੋਂ ਹੀ ਸੰਘਰਸ਼ ਨਾਲ ਜੁੜੇ ਹਰ ਪਹਿਲੂ ਨੂੰ ਯੱਗ ਜ਼ਾਹਰ ਕਰਕੇ ਸਰਕਾਰ ਉੱਪਰ ਦਬਾਅ ਬਣਾਉਣ ਵਿੱਚ ਆਪਣੀ ਭਾਈਵਾਲੀ ਨਿਭਾਈ ਹੈ।ਇਸ ਸਮੇਂ ਉਨ੍ਹਾਂ ਨੇ ਵੱਖ-ਵੱਖ ਸਟੇਸ਼ਨਾਂ ਤੋਂ ਪਹੁੰਚੇ ਪੱਤਰਕਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਭਵਿੱਖ ਵਿੱਚ ਵੀ ਅਜਿਹੇ ਸਹਿਯੋਗ ਦੀ ਉਮੀਦ ਜਤਾਈ।
ਇਸ ਮੌਕੇ ਵੱਖ-ਵੱਖ ਸਟੇਸ਼ਨਾਂ ਤੋਂ ਪਹੁੰਚੇ ਪੱਤਰਕਾਰਾਂ ਵਲੋਂ ਇਸ ਸਨਮਾਨ ਲਈ ਮਾਰਕੀਟ ਕਮੇਟੀ ਤਰਨਤਾਰਨ ਦੇ ਚੇਅਰਮੈਨ ਸੁਬੇਗ ਸਿੰਘ ਧੁੰਨ ਅਤੇ ਉਨ੍ਹਾਂ ਨਾਲ ਪਹੁੰਚੇ ਵੱਖ-ਵੱਖ ਸਾਥੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।ਇਸ ਮੌਕੇ ਚੇਅਰਮੈਨ ਸੁਬੇਗ ਸਿੰਘ ਧੁੰਨ ਨਾਲ ਨੰਬਰਦਾਰ ਤਰਸੇਮ ਸਿੰਘ ਅਲਾਦੀਨਪੁਰ, ਰਣਜੀਤ ਸਿੰਘ ਰਾਣਾ ਆੜਤੀਆ ਚੋਹਲਾ ਸਾਹਿਬ, ਗੁਰਜੀਤ ਸਿੰਘ ਮੈਂਬਰ ਧੁੰਨ ਢਾਏ ਵਾਲਾ, ਪਲਵਿੰਦਰ ਸਿੰਘ ਧੁੰਨ, ਗਰਾਊਂਡ ਸੁਪਰਵਾਈਜ਼ਰ ਮਾਹਲਾ ਜੀ,ਸੁਖਰਾਜ ਸਿੰਘ ਵੈਦ ਚੋਹਲਾ ਸਾਹਿਬ, ਸਤਨਾਮ ਸਿੰਘ ਢਿੱਲੋਂ, ਹਰਭਜਨ ਸਿੰਘ ਧੁੰਨ, ਗੁਰਵਿੰਦਰ ਸਿੰਘ ਧੁੰਨ, ਬਲਬੀਰ ਸਿੰਘ ਬੱਲੀ ਡਾਇਰੈਕਟਰ, ਪਰਮਜੀਤ ਸਿੰਘ ਕਰਮੂੰਵਾਲਾ ਆਦਿ ਹਾਜ਼ਰ ਸਨ।