ताज़ा खबरपंजाब

ਕਿਸਾਨੀ ਸੰਘਰਸ਼ ਦੌਰਾਨ ਸਿੰਘੂ ਬਾਰਡਰ ਦਿੱਲੀ ਤੋਂ ਗਿ੍ਫ਼ਤਾਰ ਹੋਏ ਇਕਬਾਲ ਸਿੰਘ ਟੂਸੇ ਦੀ ਰਿਹਾਈ ਲਈ ਅਬਨਹੀ ਵੈੱਲਫੇਅਰ ਸੁਸਾਇਟੀ ਅਤੇ ਪਰਿਵਾਰ ਵਲੋਂ ਮੰਗ।

ਗੁਰੂਸਰ ਸੁਧਾਰ (ਨਿਊਜ਼ 24 ਪੰਜਾਬ):ਅੱਜ ਪਿੰਡ ਟੂਸਾ ਜ਼ਿਲ੍ਹਾ ਲੁਧਿਆਣਾ ਵਿਖੇ ਐਨ ਆਰ ਆਈ ਅਤੇ ਲੋਕਲ ਧੋਖੇਬਾਜ਼ ਲਾੜੇ ਅਤੇ ਲਾੜੀਆਂ ਦੇ ਖਿਲਾਫ ਲੜਨ ਵਾਲੀ ਸੰਸਥਾ ਅਬਨਹੀ ਵੈੱਲਫੇਅਰ ਸੁਸਾਇਟੀ ਰਜਿ ਵਲੋਂ ਇਕਬਾਲ ਸਿੰਘ ਪੁੱਤਰ ਤੇਜਿੰਦਰ ਸਿੰਘ ਟੂਸੇ ਦੇ ਮਾਪਿਆਂ ਅਤੇ ਗ੍ਰਾਮ ਪੰਚਾਇਤ ਪਿੰਡ ਟੂਸਾ ਨਾਲ ਮਿਲ ਕੇ ਇਕ ਕਾਨਫਰੰਸ ਕੀਤੀ ਗਈ। ਜਿਸ ਵਿਚ ਗੱਲਬਾਤ ਕਰਦਿਆਂ ਇਕਬਾਲ ਸਿੰਘ ਦੇ ਪਿਤਾ ਤੇਜਿੰਦਰ ਸਿੰਘ ਟੂਸੇ ਅਤੇ ਅਬਨਹੀ ਦੇ ਚੇਅਰਮੈਨ ਸ੍ਰੀ ਰਕੇਸ਼ ਸ਼ਰਮਾ ਅਤੇ ਮੁੱਖ ਇੰਚਾਰਜ ਸਤਵਿੰਦਰ ਕੌਰ ਸੱਤੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਹਾ ਕਿ ਇਹ ਬੱਚਾ ਕਿਸਾਨਾਂ ਦੇ ਹਿੱਤਾਂ ਲਈ ਚੱਲ ਰਹੇ ਸੰਘਰਸ਼ ਦੌਰਾਨ ਸਿੰਘੂ ਬਾਰਡਰ ਦਿੱਲੀ ਤੋਂ 29 ਜਨਵਰੀ ਨੂੰ ਇਰਾਦਾ ਕਤਲ ਅਤੇ ਹੋਰ ਧਾਰਾਵਾਂ ਤਹਿਤ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਤਿਹਾੜ ਜੇਲ੍ਹ ਵਿਚ ਬੰਦ ਹੈ।

ਜਾਣਕਾਰੀ ਦਿੰਦੇ ਹੋਏ ਇਕਬਾਲ ਸਿੰਘ ਟੂਸੇ ਦੇ ਮਾਤਾ ਪਿਤਾ , ਸਰਪੰਚ ਟੂਸੇ ਅਤੇ ਅਬਨਹੀ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਰਕੇਸ਼ ਸ਼ਰਮਾ ਅਤੇ ਮੁੱਖ ਇੰਚਾਰਜ ਸਤਵਿੰਦਰ ਕੌਰ ਸੱਤੀ ਅਤੇ ਹੋਰ।

ਜਿਸ ਬਾਰੇ ਜਾਨਕਾਰੀ ਅਲੀਪੁਰ ਪੁਲਿਸ ਦਿੱਲੀ ਵੱਲੋਂ ਦਿੱਤੀ ਗਈ ਹੈ। ਪਰ ਅੱਜ ਤੱਕ ਕਿਸੇ ਵੀ ਪ੍ਰਸ਼ਾਸ਼ਨਿਕ ਅਧਿਕਾਰੀ ਨੇ ਪੀੜਤ ਪਰਿਵਾਰ ਦੀ ਸਾਰ ਨਹੀਂ ਲੲੀ। ਇਸ ਮੌਕੇ ਬੋਲਦਿਆਂ ਅਬ ਨਹੀਂ ਦੇ ਚੇਅਰਮੈਨ ਸ੍ਰੀ ਰਕੇਸ਼ ਸ਼ਰਮਾ ਨੇ ਕਿਹਾ ਕਿ ਇਕਬਾਲ ਬਹੁਤ ਹੀ ਵਧੀਆ ਕਬੱਡੀ ਦਾ ਖਿਡਾਰੀ ਹੈ ਅਤੇ ਹੋਣਹਾਰ ਬੱਚਾ ਹੈ। ਇਸਦਾ ਕੋਈ ਵੀ ਅਪਰਾਧਿਕ ਪਿਛੋਕੜ ਨਹੀਂ ਹੈ। ਅਬਨਹੀ ਦੇ ਮੁੱਖ ਇੰਚਾਰਜ ਸਤਵਿੰਦਰ ਕੌਰ ਸੱਤੀ ਨੇ ਕਿਹਾ ਕਿ ਇਸ ਪ੍ਰਕਾਰ ਬੱਚਿਆਂ ਉੱਪਰ ਨਜ਼ਾਇਜ਼ ਪਰਚੇ ਪਾ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਨਾ ਕੇਂਦਰ ਸਰਕਾਰ ਦੀ ਇੱਕ ਕੋਝੀ ਚਾਲ ਹੈ। ਜਿਸ ਤੋਂ ਸਾਫ ਜ਼ਾਹਰ ਹੈ ਕਿ ਕੇਂਦਰ ਸਰਕਾਰ ਤਾਨਾਸ਼ਾਹੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਐਨ ਆਰ ਆਈ ਵੀਰਾਂ ਨੂੰ ਬੇਨਤੀ ਕੀਤੀ ਕਿ ਇਸ ਮਾਮਲੇ ਵਿਚ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਪਰਿਵਾਰ ਦੀ ਮੱਦਦ ਕੀਤੀ ਜਾਵੇ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਲਈ ਮੰਗ ਪੱਤਰ ਵੀ ਲਿਖਿਆ। ਨਾਲ ਹੀ ਉਨ੍ਹਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਧਿਆਨ ਵਿੱਚ ਲਿਆਂਦਾ। ਇਕਬਾਲ ਸਿੰਘ ਨੇ ਅੱਜ ਫੋਨ ਤੇ ਦੱਸਿਆ ਕਿ ਉਸਦੀ ਬਹੁਤ ਜ਼ਿਆਦਾ ਅਤੇ ਨਜ਼ਾਇਜ਼ ਕੁੱਟਮਾਰ ਕੀਤੀ ਗਈ ਹੈ ਅਤੇ ਹੁਣ ਤੱਕ ਕੋਈ ਵੀ ਡਾਕਟਰੀ ਸਹਾਇਤਾ ਨਹੀਂ ਦਿੱਤੀ ਗਈ। ਇਸ ਮੌਕੇ ਸਰਪੰਚ ਪਰਮਜੀਤ ਸਿੰਘ ਟੂਸੇ, ਰਾਜੂ ਨੰਬਰਦਾਰ, ਕਮਲਜੀਤ ਕੌਰ ਪੰਚ, ਮਨਜੀਤ ਕੌਰ ਮਾਤਾ ਇਕਬਾਲ ਸਿੰਘ ਅਤੇ ਸ਼ਿੰਦਰ ਕੌਰ ਤੋਂ ਇਲਾਵਾ ਹੋਰ ਵੀ ਕਈ ਲੋਕ ਸ਼ਾਮਲ ਸਨ। ਸਰਪੰਚ ਪਰਮਜੀਤ ਸਿੰਘ ਟੂਸੇ ਨੇ ਕਿਹਾ ਕਿ ਇਹ ਮਾਮਲਾ ਹਲਕਾ ਫਤਿਹਗੜ੍ਹ ਸਾਹਿਬ ਦੇ ਐਮ. ਪੀ ਡਾਕਟਰ ਅਮਰ ਸਿੰਘ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ।

Related Articles

Leave a Reply

Your email address will not be published.

Back to top button