Uncategorized

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਚਾਰੇ ਮੰਗਾਂ ਸਬੰਧੀ 18 ਜ਼ਿਲਿਆਂ ਦੇ 60 ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਐਲਾਨ

ਜੰਡਿਆਲਾ ਗੁਰੂ 07 ਮਾਰਚ (ਕੰਵਲਜੀਤ ਸਿੰਘ ਲਾਡੀ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਮੀਡੀਆ ਨਾਲ ਗੱਲ ਕਰਦੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਮਨਵਾਉਣ ਲਈ 7 ਜਨਵਰੀ ਤੋਂ ਚੰਡੀਗੜ੍ਹ ਮੁਹਾਲੀ ਹੱਦ ਉੱਤੇ ਲੱਗੇ ਪੱਕੇ ਮੋਰਚੇ ਨੂੰ 2 ਮਹੀਨੇ ਹੋ ਗਏ ਹਨ,ਪਰ ਕੇਂਦਰ ਤੇ ਪੰਜਾਬ ਸਰਕਾਰ ਕੋਈ ਗੱਲ ਸੁਨਣ ਨੂੰ ਤਿਆਰ ਨਹੀਂ ਹੈ। ਇਸ ਮੌਕੇ ਗੱਲ ਕਰਦੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਅਤੇ ਜਿਲ੍ਹਾ ਸੀ. ਮੀਤ ਪ੍ਰਧਾਨ ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਜਥੇਬੰਦੀ ਪਹਿਲੇ ਦਿਨ ਤੋਂ ਪੱਕੇ ਮੋਰਚੇ ਦੀ ਹਮਾਇਤ ਕਰ ਰਹੀ ਹੈ ਤੇ 8 ਮਾਰਚ ਨੂੰ ਜਿਲ੍ਹਾ ਅੰਮ੍ਰਿਤਸਰ ਵਿਚ 2 ਮੰਤਰੀਆਂ ਅਤੇ 5 ਵਿਧਾਇਕਾਂ ਸਮੇਤ 18 ਜ਼ਿਲਿਆਂ ਵਿਚ 60 ਵਿਧਾਇਕਾਂ ਤੇ ਮੰਤਰੀਆਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਤੇ ਮੰਗ ਕੀਤੀ ਜਾਵੇਗੀ ਕਿ 36 ਸਾਲ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਬਹਿਬਲ ਕਲਾਂ ਵਿਖੇ ਗੋਲੀ ਚਲਾ ਕੇ 2 ਸਿੰਘਾਂ ਨੂੰ ਸ਼ਹੀਦ ਕਰਨ ਵਾਲੇ ਉਸ ਸਮੇਂ ਦੇ ਹਾਕਮਾਂ ਤੇ ਅਧਿਕਾਰੀਆਂ ਉੱਤੇ ਪਰਚੇ ਦਰਜ ਕਰਕੇ ਜੇਲ੍ਹਾਂ ਵਿੱਚ ਸੁੱਟਿਆ ਜਾਵੇ, ਸ਼੍ਰੋਮਣੀ ਕਮੇਟੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਚੋਰੀ ਕਰਨ ਵਾਲਿਆਂ ਦੀ ਸ਼ਨਾਖ਼ਤ ਕਰੇ ਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।

ਇਸ ਮੌਕੇ ਜਿਲ੍ਹਾ ਆਗੂ ਬਾਜ਼ ਸਿੰਘ ਸਾਰੰਗੜਾ, ਸਕੱਤਰ ਸਿੰਘ ਕੋਟਲਾ ਅਤੇ ਲਖਵਿੰਦਰ ਸਿੰਘ ਡਾਲਾ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਦੇਸ਼ ਧ੍ਰੋਹ ਦੇ ਪਰਚਿਆ ਰਾਂਹੀ ਜੇਲ੍ਹਾਂ ਵਿੱਚ ਬੰਦ ਕੀਤੇ ਬੁੱਧੀਜੀਵੀ,ਵਕੀਲ, ਪੱਤਰਕਾਰ, ਕਵੀ, ਸਮਾਜਿਕ ਕਾਰਕੁੰਨ ਤੁਰੰਤ ਰਿਹਾਅ ਕੀਤੇ ਜਾਣ।ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਵਿੱਚ ਪੰਜਾਬ ਸਰਕਾਰ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਤੇ ਉਕਤ ਮੰਗਾਂ ਮੰਨੀਆਂ ਜਾਣ।ਕਿਸਾਨ ਆਗੂਆਂ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਵਿੱਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਦੇ ਜਥੇ ਭੇਜਣ ਬਾਰੇ 18 ਮਾਰਚ ਨੂੰ ਜਥੇਬੰਦੀ ਦੇ ਸੂਬਾ ਇਜਲਾਸ ਮੌਕੇ ਐਲਾਨ ਕੀਤਾ ਜਾਵੇਗਾ। ਇਸ ਮੌਕੇ ਜਿਲ੍ਹਾ ਆਗੂ ਕੰਧਾਰ ਸਿੰਘ, ਬਲਦੇਵ ਸਿੰਘ ਬੱਗਾ, ਅਮਰਦੀਪ ਸਿੰਘ ਗੋਪੀ, ਬਲਵਿੰਦਰ ਸਿੰਘ ਰਮਾਣਾਚੱਕ, ਕੁਲਜੀਤ ਸਿੰਘ ਕਾਲੇ ਘਣੁਪੁਰ, ਮੰਗਜੀਤ ਸਿੰਘ ਸਿੱਧਵਾਂ, ਗੁਰਭੇਜ ਸਿੰਘ ਝੰਡੇ ਅਤੇ ਸਵਿੰਦਰ ਸਿੰਘ ਰੂਪੋਵਾਲੀ ਹਾਜ਼ਿਰ ਸਨ।

Related Articles

Leave a Reply

Your email address will not be published.

Back to top button