ਦਸੂਹਾ (ਜਸਵੀਰ ਸਿੰਘ ਪੁਰੇਵਾਲ) : ਪਿਛਲੇ ਦਿਨੀਂ ਕਰਜ਼ੇ ਅਤੇ ਕੇਂਦਰ ਸਰਕਾਰ ਦੇ ਮਾੜੇ ਰਵਾਈਏ ਤੋਂ ਤੰਗ ਆਕੇ ਦਸੂਹੇ ਦੇ ਪਿੰਡ ਮੁਹਦੀਪੁਰ ਦੇ ਕਿਸਾਨ ਪਿਉ ਪੁੱਤ ਜਗਤਾਰ ਸਿੰਘ 70 ਸਾਲ ਅਤੇ ਕਿਰਪਾਲ ਸਿੰਘ 45 ਵੱਲੋਂ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ ਅਤੇ ਆਪਣੇ ਸੁਸਾਇਡ ਨੋਟ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ ਜਿਸ ਨੂੰ ਲੈਕੇ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਪਿੰਡ ਮੁਹਦੀਪੁਰ ਪੁੱਜੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਹੋ ਰਹੀਆਂ ਕਿਸਾਨਾਂ ਦੀਆਂ ਮੌਤਾਂ ਦੀ ਜ਼ਿੰਮੇਵਾਰ ਕੈਪਟਨ ਸਰਕਾਰ ਹੈ ਉਨ੍ਹਾਂ ਕਿਹਾ ਕਿ ਪਿਛਲੇ ਵਿਧਾਨਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਕਿਸਾਨਾਂ ਦਾ ਸਾਰਾ ਕਰਜ਼ਾ ਮਾਫ ਕਰਨ ਦੀ ਕਸਮ ਖਾਧੀ ਸੀ ਪਰ ਉਨ੍ਹਾਂ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਜਿਸਦੇ ਚਲਦਿਆਂ ਕਿਸਾਨਾਂ ਨੂੰ ਮਜਬੂਰ ਹੋ ਕੇ ਆਪਣੀ ਜਾਨ ਦੇਣੀ ਪੈ ਰਹੀ ਹੈ।
ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸ ਵਿੱਚ ਕੇਂਦਰ ਸਰਕਾਰ ਨੂੰ ਵੀ ਜ਼ਿਮੇਵਾਰ ਠਹਰਾਇਆ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਅੜੀਅਲ ਰਵੱਈਏ ਨੂੰ ਲੈਕੇ ਕਿਸਾਨ ਪ੍ਰੇਸ਼ਾਨ ਹਨ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਖੇਤੀ ਸੁਧਾਰ ਦੇ ਨਾਂ ਤੇ ਜ਼ੋ ਬਿੱਲ ਲੈਕੇ ਆਈ ਹੈ ਇਹ ਕਿਸਾਨਾਂ ਨੂੰ ਉਜਾੜਨ ਵਾਲੇ ਬਿੱਲ ਹਨ ਕੇਂਦਰ ਸਰਕਾਰ ਕਿਸਾਨਾਂ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੀੜਤ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਦਾ ਵਾਅਦਾ ਕੀਤਾ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਹਮੇਸ਼ਾ ਕਿਸਾਨਾਂ ਦੇ ਹੱਕਾਂ ਲਈ ਉਨ੍ਹਾਂ ਨਾਲ ਖੜ੍ਹੀ ਹੈ ਕਿਸਾਨਾਂ ਦੇ ਇਸ ਮਸਲੇ ਵਿੱਚ ਉਹ ਕਦੇ ਵੀ ਪਿੱਛੇ ਨਹੀਂ ਹਟੇਗੀ ਇਸ ਲਈ ਚਾਹੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੀਖਿਆ ਦੇਣ ਪਵੇ ਸੁਖਬੀਰ ਸਿੰਘ ਬਾਦਲ ਦੇ ਨਾਲ ਸਰਦਾਰ ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ ਅਤੇ ਹੋਰ ਆਗੂ ਹਾਜ਼ਰ ਹੋਏ।