ताज़ा खबरपंजाब

ਕੈਬਿਨੇਟ ਮੰਤਰੀ ਸ. ਬਲਕਾਰ ਸਿੰਘ ਭਗਵਾਨ ਵਾਲਮੀਕਿ ਤੀਰਥ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਤਰਸ ਦੇ ਆਧਾਰ ਤੇ ਸਫਾਈ ਸੇਵਕਾਂ ਦੇ ਜਲਦ ਦਿੱਤੇ ਜਾਣਗੇ ਨਿਯੁਕਤੀ ਪੱਤਰ : ਮੰਤਰੀ ਸਥਾਨਕ ਸਰਕਾਰਾਂ

 

 

ਲਵ-ਕੁਸ਼ ਦੇ ਜਨਮ ਦਿਹਾੜੇ ਮੌਕੇ ਭਗਵਾਨ ਵਾਲਮੀਕਿ ਤੀਰਥ ਵਿਖੇ ਕੱਟਿਆ ਕੇਕ

ਅੰਮ੍ਰਿਤਸਰ, 05 ਜੁਲਾਈ (ਕੰਵਲਜੀਤ ਸਿੰਘ/ਸਾਹਿਲ ਗੁਪਤਾ) : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੇਗੀ ਅਤੇ ਜਲਦ ਹੀ ਇਕ ਸਮਾਗਮ ਕਰਕੇ ਤਰਸ ਦੇ ਆਧਾਰ ਤੇ ਨਿਯੁਕਤ ਹੋਣ ਵਾਲੇ ਸਫਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।

 ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਵਿਖੇ ਪੁੱਜੇ ਸਥਾਨਕ ਸਰਕਾਰਾ ਬਾਰੇ ਮੰਤਰੀ ਸ੍ਰੀ ਬਲਕਾਰ ਸਿੰਘ ਨੇ ਕੀਤਾ। ਅੰਮ੍ਰਿਤਸਰ ਵਿਖੇ ਪੁੱਜਣ ਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪੁਲਿਸ ਦੀ ਟੁੱਕੜੀ ਵਲੋਂ ਸ: ਬਲਕਾਰ ਸਿੰਘ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਉਪਰੰਤ ਸਥਾਨਕ ਸਰਕਾਰਾਂ ਬਾਰੇ ਮੰਤਰੀ ਧੂੰਨਾ ਸਾਹਿਬ ਟਰਸੱਟ ਵਲੋਂ ਸ੍ਰੀ ਵਾਲਮੀਕਿ ਤੀਰਥ ਵਿਖੇ ਭਗਵਾਨ ਰਾਮ ਦੇ ਪੁੱਤਰ ਲਵ -ਕੁਸ਼ ਦੇ ਜਨਮ ਦਿਹਾੜੇ ਮੌਕੇ ਕੇਕ ਕੱਟਿਆ। ਉਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਅਸੀਂ ਆਪਣੀ ਜਿੰਦਗੀ ਨੂੰ ਸਫਲ ਬਣਾ ਸਕਦੇ ਹਾਂ। ਉਨਾਂ ਕਿਹਾ ਕਿ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਸਮਾਜ ਵਿੱਚ ਬਿਨਾਂ ਜਾਤ-ਪਾਤ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਣਾ ਕੇ ਰੱਖਿਏ। ਸ: ਬਲਕਾਰ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਅਸੀਂ ਸਾਰੇ ਬੜੇ ਭਾਗਸ਼ਾਲੀ ਹਾਂ ਕਿ ਭਗਵਾਨ ਵਾਲਮੀਕਿ ਜੀ ਨੇ ਇਸ ਧਰਤੀ ’ਤੇ ਬੈਠ ਕੇ ਰਮਾਇਣ ਦੀ ਰਚਨਾ ਕੀਤੀ। ਇਸ ਮੌਕੇ ਧੂਨਾ ਸਾਹਿਬ ਟਰੱਸਟ ਵਲੋਂ ਕੈਬਨਿਟ ਮੰਤਰੀ ਸ: ਬਲਕਾਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ। 

 ਇਸ ਉਪਰੰਤ ਕੈਬਨਿਟ ਮੰਤਰੀ ਸ: ਬਲਕਾਰ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਕਾਮਨਾ ਕੀਤੀ। ਉਨਾਂ ਕਿਹਾ ਕਿ ਮੈਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਆਇਆ ਹਾਂ ਕਿ ਮੈਨੂੰ ਜੋ ਇੰਨੀ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ ’ਤੇ ਖਰਾ ਉਤਰ ਸਕਾਂ। 

 ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ, ਐਸ.ਡੀ.ਐਮ. ਰਾਜੇਸ਼ ਸ਼ਰਮਾ, ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ: ਜਸਪ੍ਰੀਤ ਸਿੰਘ, ਸੰਤ ਮਲਕੀਤ ਨਾਥ, ਸ੍ਰੀ ਰਵਿੰਦਰ ਹੰਸ, ਸ੍ਰੀ ਓ.ਪੀ. ਗੱਬਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Related Articles

Leave a Reply

Your email address will not be published.

Back to top button