ताज़ा खबरपंजाब

ਕੋਰੋਨਾ ਤੋਂ ਬਚਾਅ ਲਈ ਜ਼ਿਲ੍ਹਾ ਤਰਨਤਾਰਨ ਵਿੱਚ ਹੁਣ ਤੱਕ 8,46,129 ਲਾਭਪਾਤਰੀਆਂ ਨੂੰ ਲੱਗੀ 14,22,502 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ

ਭਿਆਨਕ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਸਾਰਿਆਂ ਨੂੰ ਵੈਕਸੀਨ ਲਗਾਉਣ ਦੀ ਕੀਤੀ ਅਪੀਲ

ਚੋਹਲਾ ਸਾਹਿਬ/ਤਰਨ ਤਾਰਨ,22 ਜਨਵਰੀ (ਰਾਕੇਸ਼ ਨਈਅਰ) :- ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 8,46,129 ਯੋਗ ਨਾਗਰਿਕਾਂ ਨੂੰ 14,22,502 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ.ਕੁਲਵੰਤ ਸਿੰਘ ਨੇ ਦੱਸਿਆ ਕਿ ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 3757 ਹੋਰ ਲੋਕਾਂ ਨੂੰ ਕੋਵਿਡ ਸਬੰਧੀ ਵੈਕਸੀਨ ਲਗਾਈ ਗਈ ਹੈ।ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿੰਨਾਂ ਲਾਭਪਾਤਰੀਆਂ ਦੇ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ,ਉਹ ਵੀ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ।ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ 1229 ਸੈਂਪਲ ਹੋਰ ਲਏ ਗਏ ਹਨ।ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 711 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 01 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 710 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 21 ਫਰਵਰੀ ਨੂੰ ਭੇਜੇ ਗਏ 490 ਸੈਂਪਲਾਂ ਵਿੱਚੋਂ 01 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 489 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 10865 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 10436 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ.ਟੀ.ਪੀ.ਸੀ.ਆਰ.,ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 5,47,602 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ,ਜਿੰਨਾਂ ਵਿਚੋਂ 5,33,445 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 518 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 35 ਹੈ,ਜਿੰਨਾਂ ਵਿੱਚੋਂ 19 ਮਰੀਜ਼ਾਂ ਨੂੰ ਘਰਾਂ ’ਚ ਇਕਾਂਤਵਾਸ ਕੀਤਾ ਗਿਆ ਹੈ।ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ।ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ,ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।

 

Related Articles

Leave a Reply

Your email address will not be published.

Back to top button