ताज़ा खबरपंजाब

ਗਊ ਮਾਤਾ ਦੇ ਹੱਤਿਆਰਾਂ ਨੂੰ ਦਿੱਤੀ ਜਾਵੇ ਫਾਂਸੀ ਦੀ ਸਜ਼ਾ

ਤਰਨਤਾਰਨ ਦੇ ਹਿੰਦੂ ਸੰਗਠਨਾਂ ਨੇ ਇੱਕਜੁਟ ਹੋ ਕੇ ਉਠਾਈ ਮੰਗ

ਚੋਹਲਾ ਸਾਹਿਬ/ਤਰਨਤਾਰਨ, 12 ਮਾਰਚ (ਰਾਕੇਸ਼ ਨਈਅਰ) : ਟਾਂਡਾ ਵਿਖੇ 30 ਦੇ ਕਰੀਬ ਗਊਆਂ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਭਾਵੇਂ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ,ਪਰ ਹਾਲੇ ਤੱਕ ਦੋਸ਼ੀ ਪੁਲਿਸ ਗ੍ਰਿਫਤ ਤੋਂ ਬਾਹਰ ਹਨ।ਸਾਡੀ ਮੰਗ ਹੈ ਕਿ ਗਊ ਮਾਤਾ ਦੇ ਹੱਤਿਆਰਿਆਂ ਨੂੰ ਜਲਦ ਤੋਂ ਜਲਦ ਗਿ੍ਰਫ਼ਤਾਰ ਕੀਤਾ ਜਾਵੇ ਅਤੇ ਗਊ ਮਾਤਾ ਦੇ ਹੱਤਿਆਰਾਂ ਨੂੰ ਫ਼ਾਂਸੀ ਦੀ ਸਜ਼ਾ ਦਿੱਤੀ ਜਾਵੇ।ਇਹ ਕਹਿਣਾ ਹੈ ਤਰਨਤਾਰਨ ਦੇ ਵੱਖ-ਵੱਖ ਹਿੰਦੂ ਸੰਗਠਨਾਂ ਦੇ ਆਗੂਆਂ ਦਾ।ਸ਼ਿਵ ਸੈਨਾ ਬਾਲ ਠਾਕਰੇ ਦੇ ਉਪ-ਸੰਗਠਨ ਮੰਤਰੀ ਬੀ.ਐੱਸ.ਸਾਹਿਲ ਨੇ ਕਿਹਾ ਕਿ ਟਾਂਡਾ ਵਿਖੇ 30 ਦੇ ਕਰੀਬ ਹੋਈ ਗਊਆਂ ਦੀ ਹੱਤਿਆ ਦੀ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਥੋੜੀ ਹੈ।ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਗ੍ਰਿਫਤਾਰ ਕੀਤਾ ਜਾਵੇ।ਨਾਲ ਹੀ ਇਸ ਪਹਿਲੂ ‘ਤੇ ਵੀ ਜਾਂਚ ਹੋਵੇ ਕਿ ਕਿਤੇ ਇਹ ਮਾਹੌਲ ਖ਼ਰਾਬ ਕਰਨ ਦੀ ਸਾਜਿਸ਼ ਤਾਂ ਨਹੀਂ।ਸ਼ਿਵ ਸੈਨਾ ਕੇਸਰੀ ਦੇ ਪੰਜਾਬ ਵਾਈਸ ਪ੍ਰਧਾਨ ਅਭਿਸ਼ੇਕ ਜੋਸ਼ੀ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਹਿੰਦੂ ਧਰਮ ਦੇ ਨਿਰਾਦਰ ਕਰਨ ਦੇ ਕੇਸ ਸਾਹਮਣੇ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਖੇ ਭਗਵਾਨ ਭੋਲੇ ਨਾਥ ਜੀ ਦੀ ਮੂਰਤੀ ਖੰਡਿਤ ਕਰਨ ਵਾਲੇ ਦੋਸ਼ੀਆਂ ਅਤੇ ਟਾਂਡਾ ਵਿਖੇ ਗਊਆਂ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਦਾ ਛੇਤੀ ਤੋਂ ਛੇਤੀ ਪਤਾ ਲਗਾ ਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ।ਜੇਕਰ ਪ੍ਰਸ਼ਾਸਨ ਦੋਹਾਂ ਮਸਲਿਆਂ ਵਿੱਚ ਢਿੱਲ ਵਰਤਦਾ ਹੈ ਤਾਂ ਪੰਜਾਬ ਪੱਧਰ ’ਤੇ ਹਿੰਦੂ ਸੰਗਠਨਾਂ ਨੂੰ ਸੜਕਾਂ ’ਤੇ ਉਤਰਨਾ ਪਵੇਗਾ,ਜਿਸ ਦੀ ਜਿੰਮੇਵਾਰੀ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਹੀਰਾ ਨੇ ਕਿਹਾ ਕਿ ਟਾਂਡਾ ਗਊ ਹੱਤਿਆ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਹੋਣਾ ਚਾਹੀਦਾ ਹੈ।ਇਸ ਮੌਕੇ ’ਤੇ ਸ਼ਿਵ ਸੈਨਾ ਬਾਲ ਠਾਕਰੇ ਦੇ ਸ਼ਹਿਰੀ ਪ੍ਰਧਾਨ ਅਵਨਜੀਤ ਬੇਦੀ,ਸਵਤੰਤਰ ਕੁਮਾਰ ਭਨੋਟ,ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਦੇ ਪ੍ਰਧਾਨ ਸ਼ਕਤੀ ਕੁਮਾਰ ਸ਼ਰਮਾ,ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਜੋਸ਼ੀ ਤੇ ਅਸ਼ੋਕ ਅਰੋੜਾ ਹਾਜ਼ਰ ਸਨ।

Related Articles

Leave a Reply

Your email address will not be published.

Back to top button