
ਜਲੰਧਰ 24 ਫਰਵਰੀ (ਧਰਮਿੰਦਰ ਸੋਂਧੀ) : ਕਲਾ ਤੇ ਕਲਾਕਾਰ ਮੰਚ ਜਲੰਧਰ ਵਲੋਂ ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਸਹਿਯੋਗ ਨਾਲ ਪਿਛਲੇ ਸਾਲ ਦੀ ਤਰਾਂ ਇਸ ਸਾਲ ਵੀ 26 ਤੇ 27 ਫਰਵਰੀ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਪੰਜਾਬ ਪ੍ਰੈੱਸ ਕਲੱਬ ਵਿਖੇ ਦੂਜੀ ਚਿੱਤਰਕਲਾ, ਅੱਖਰਕਾਰੀ ਤੇ ਫੋਟੋਗ੍ਰਾਫ਼ੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।
ਇਹ ਜਾਣਕਾਰੀ ਦਿੰਦੇ ਹੋਏ ਪ੍ਰਦਰਸ਼ਨੀ ਦੇ ਪ੍ਰਬੰਧਕ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿਚ ਦੁਆਬੇ ਅਤੇ ਮਾਲਵੇ ਦੇ ਨਾਮਵਰ ਕਲਾਕਾਰ ਹਿੱਸਾ ਲੈ ਰਹੇ ਹਨ। ਇਸ ਮੌਕੇ ਗੁਰਦੀਸ਼ ਪੰਨੂੰ, ਮੰਜ਼ਿਲ ਸਿੰਘ, ਇੰਦਰਜੀਤ ਸਿੰਘ ਚਿੱਤਰਕਾਰੀ ਜਲੰਧਰ ਤੋਂ , ਰਵੀ ਰਵਿੰਦਰ ਤੇ ਜਸਦੇਵ ਸਿੰਘ ਫੋਟੋਗ੍ਰਾਫ਼ੀ ਲੁਧਿਆਣਾ, ਕੰਵਰਦੀਪ ਸਿੰਘ ਅੱਖਰਕਾਰੀ ਕਪੂਰਥਲਾ, ਚਿੱਤਰਕਾਰ ਰਣਜੀਤ ਕੌਰ ਮਲੋਟ ਉਚੇਚੇ ਤੌਰ ਤੇ ਪਹੁੰਚ ਰਹੇ ਹਨ, ਜੋ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਚ ਆਪਣੀਆਂ ਕਲਾਕ੍ਰਿਤਾਂ ਰਾਹੀਂ ਸੱਭਿਆਚਾਰ ਅਤੇ ਲੋਕ-ਜੀਵਨ ‘ਤੇ ਝਾਤ ਪਵਾਉਣਗੇ