
ਚੋਣ ਨਤੀਜਿਆਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਵੱਡਾ ਝਟਕਾ ਲੱਗਿਆ ਹੈ। ਉਨਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਪੰਜਾਬ ਜਾਟ ਮਹਾਂ ਸਭਾ ਦੀ ਮਹਿਲਾ ਵਿੰਗ ਦੀ ਪ੍ਰਧਾਨਗੀ ਤੋਂ ਹਟਾ ਦਿੱਤਾ ਹੈ। ਉਨਾਂ ਦੀ ਜਗ੍ਹਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਪੰਜਾਬ ਮਹਾਂ ਜਾਟ ਸਭਾ ਦੀ ਮਹਿਲਾ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।