ਚੋਹਲਾ ਸਾਹਿਬ/ਤਰਨ ਤਾਰਨ,26 ਮਾਰਚ (ਰਾਕੇਸ਼ ਨਈਅਰ) : ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਚੋਣ ਲੜ ਚੁੱਕੇ ਉਮੀਦਵਾਰਾਂ ਵੱਲੋਂ ਆਪਣੇ ਚੋਣ ਖਰਚੇ ਦਾ ਵੇਰਵਾ 9 ਅਪ੍ਰੈਲ, 2022 ਤੱਕ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪਾਸ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ।ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ.ਕੁਲਵੰਤ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੌੰਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ.ਜਗਵਿੰਦਰਜੀਤ ਸਿੰਘ ਗਰੇਵਾਲ,ਰਿਟਰਨਿੰਗ ਅਫ਼ਸਰ ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ,ਰਿਟਰਨਿੰਗ ਅਫ਼ਸਰ ਪੱਟੀ ਸ਼੍ਰੀਮਤੀ ਅਲਕਾ ਕਾਲੀਆ,ਰਿਟਰਨਿੰਗ ਅਫ਼ਸਰ ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ ਅਤੇ ਰਿਟਰਨਿੰਗ ਅਫ਼ਸਰ ਖੇਮਕਰਨ ਸ.ਸਕੱਤਰ ਸਿੰਘ ਬੱਲ,ਉੱਪ ਅਰਥ ਤੇ ਅੰਕੜਾ ਸਲਾਹਕਾਰ ਡਾ.ਅਮਨਦੀਪ ਸਿੰਘ ਅਤੇ ਸਮੂਹ ਵਿਧਾਨ ਸਭਾ ਹਲਕਿਆਂ ਦੀਆਂ ਅਕਾਊਂਟਿੰਗ ਟੀਮਾਂ ਸਮੇਤ ਸਹਾਇਕ ਖਰਚਾ ਅਬਜ਼ਰਵਰ ਹਾਜ਼ਰ ਸਨ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਤਰਨਤਾਰਨ ਸ.ਕੁਲਵੰਤ ਸਿੰਘ
ਇਸਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਤਰਨਤਾਰਨ ਸ.ਕੁਲਵੰਤ ਸਿੰਘ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਨਿਯੁਕਤ ਖਰਚਾ ਅਬਜ਼ਰਵਰ ਸਬੰਧਿਤ ਵਿਧਾਨ ਸਭਾ ਹਲਕਿਆਂ ਵਿੱਚ 4 ਅਪ੍ਰੈਲ ਤੱਕ ਪਹੁੰਚ ਰਹੇ ਹਨ ਅਤੇ ਮਿਤੀ 5 ਅਪ੍ਰੈਲ ਨੂੰ ਉਮੀਦਵਾਰਾਂ ਦੇ ਚੋਣ ਖਰਚਿਆਂ ਦੇ ਮਿਲਾਨ ਸਬੰਧੀ ਮੀਟਿੰਗ ਦੀ ਅਗਵਾਈ ਕਰਨਗੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਉਮੀਦਵਾਰ ਜਾਰੀ ਕੀਤੇ ਗਏ ਖਰਚਾ ਰਜਿਸਟਰਡ,ਅਬਸਟਰੈਕਟ ਸਟੇਟਮੈਂਟ,ਬੈਂਕ ਦਾ ਵੇੇਰਵਾ ਅਤੇ ਕੀਤੇ ਗਏ ਸਾਰੇ ਖਰਚਿਆਂ ਦੇ ਬਿੱਲ,ਬਾਊਚਰ ਆਦਿ ਜਮ੍ਹਾਂ ਕਰਵਾਉਣ ਲਈ ਪਾਬੰਦ ਹੋਣਗੇ।ਇਸ ਮੌਕੇ ਸਮੂਹ ਟੀਮਾਂ ਨੂੰ ਖਰਚੇ ਦਾ ਵੇਰਵਾ ਪ੍ਰਾਪਤ ਕਰਨ ਲਈ ਅਤੇ ਉਮੀਦਵਾਰਾਂ ਦੀ ਮੱਦਦ ਕਰਨ ਲਈ ਟਰੇਂਡ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜੇਕਰ ਕੋਈ ਉਮੀਦਵਾਰ 09 ਅਪ੍ਰੈਲ ਤੱਕ ਆਪਣੇ ਚੋਣ ਖਰਚੇ ਦਾ ਮੁਕੰਮਲ ਵੇਰਵਾ ਜਮ੍ਹਾਂ ਨਹੀਂ ਕਰਵਾਉਂਦਾ ਤਾਂ ਉਸ ਵਿਰੁੱਧ ਲੋਕਪ੍ਰਤੀਨਿਧਤਾ ਐਕਟ 1951 ਦੀ ਧਾਰਾ 78 ਅਤੇ 10 ਏ ਤਹਿਤ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।