ताज़ा खबरपंजाब

ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਕਤਲ ਕੇਸ ਵਿੱਚ ਜ਼ਮਾਨਤ ‘ਤੇ ਆਇਆ ਨਸ਼ਾ ਤਸਕਰ 270 ਗ੍ਰਾਮ ਹੈਰੋਇਨ ਸਣੇ ਕਾਬੂ

ਚੋਹਲਾ ਸਾਹਿਬ/ਤਰਨਤਾਰਨ, 13 ਮਈ (ਰਾਕੇਸ਼ ਨਈਅਰ) : ਜ਼ਿਲ੍ਹਾ ਪੁਲਿਸ ਮੁਖੀ ਐਸਐਸਪੀ ਗੁਰਮੀਤ ਸਿੰਘ ਚੌਹਾਨ ਆਈਪੀਐਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਕ਼ਤਲ ਕੇਸ ਵਿੱਚ ਜ਼ਮਾਨਤ ‘ਤੇ ਬਾਹਰ ਆਏ ਨਸ਼ਾ ਤਸਕਰ ਨੂੰ ਹੈਰੋਇਨ ਸਪਲਾਈ ਕਰਨ ਲਈ ਵਰਤੀ ਜਾਂਦੀ ਕਾਰ ਅਤੇ 270 ਗ੍ਰਾਮ ਹੈਰੋਇਨ ਸਮੇਤ ਉਸਦੇ ਦੋ ਹੋਰ ਸਾਥੀਆਂ ਨਾਲ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਥਾਣਾ ਚੋਹਲਾ ਸਾਹਿਬ ਦੇ ਐਸਐਚਓ ਸਬ ਇੰਸਪੈਕਟਰ ਵਿਨੋਦ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਪਿੰਡ ਰੂੜੀਵਾਲਾ ਆਦਿ ਨੂੰ ਕੀਤੀ ਜਾ ਰਹੀ ਗਸ਼ਤ ਦੌਰਾਨ ਮੁਖਬਰ ਵਲੋਂ ਇਤਲਾਹ ਦਿੱਤੀ ਗਈ ਕਿ ਵਰਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਰੂੜੀਵਾਲਾ ਜੋਕਿ ਕਤਲ ਕੇਸ ਵਿਚੋਂ ਜ਼ਮਾਨਤ ‘ਤੇ ਬਾਹਰ ਆਇਆ ਹੈ ਤੇ ਹੁਣ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ।

ਇਸ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਵਲੋਂ ਐਸਪੀ (ਡੀ) ਵਿਸ਼ਾਲਜੀਤ ਸਿੰਘ ਦੀ ਅਗਵਾਈ ਹੇਠ ਡੀਐਸਪੀ ਸਬ-ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਅਰੁਣ ਸ਼ਰਮਾ ਦੀ ਹਾਜ਼ਰੀ ਵਿੱਚ ਉਕਤ ਮੁਲਜ਼ਮ ਨੂੰ 270 ਗ੍ਰਾਮ ਹੈਰੋਇਨ ਅਤੇ ਇੱਕ ਕਾਰ ਸਵਿਫਟ ਨੰਬਰ ਪੀਬੀ 10-ਡੀਜੈ਼ਡ-4808 ਸਮੇਤ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਕਾਰਵਾਈ ਕਰਦੇ ਹੋਏ ਮੁਲਜ਼ਮ ਵਰਿੰਦਰ ਸਿੰਘ ਦੇ ਦੋ ਹੋਰ ਸਾਥੀ ਰਮਨਦੀਪ ਸਿੰਘ ਪੁੱਤਰ ਹਰਭੇਜ ਸਿੰਘ ਵਾਸੀ ਗੰਡੀਵਿੰਡ ਧੱਤਲ ਅਤੇ ਆਲਮਬੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਗੰਡੀਵਿੰਡ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।ਐਸਐਚਓ ਵਿਨੋਦ ਸ਼ਰਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਤਿੰਨਾਂ ਮੁਲਜ਼ਮਾਂ ਦੇ ਖਿਲਾਫ ਥਾਣਾ ਚੋਹਲਾ ਸਾਹਿਬ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Related Articles

Leave a Reply

Your email address will not be published.

Back to top button