ਜਲੰਧਰ, 10 ਜਨਵਰੀ (ਕਬੀਰ ਸੌਂਧੀ) : ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੀ ਬਰੂਹਾਂ ਤੇ ਪੰਥਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਜੋ ਪਕਾ ਮੋਰਚਾ ਲਗਾਇਆ ਗਿਆ ਹੈ,ਸਿੱਖ ਤਾਲਮੇਲ ਕਮੇਟੀ ਨੇ ਉਸਦੀ ਮੁਕਮੰਲ ਹਿਮਾਇਤ ਦਾ ਐਲਾਨ ਕਰਦਿਆਂ ਕਿਹਾ। ਕਿ ਛੇਤੀ ਹੀ ਜਲੰਧਰ ਤੋਂ ਇਕ ਵੱਡਾ ਜੱਥਾ ਮੋਰਚੇ ਦੇ ਸਮਰਥਨ ਵਿੱਚ ਚੰਡੀਗੜ੍ਹ ਜਾਵੇਗਾ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ,ਹਰਪਾਲ ਸਿੰਘ ਚੱਢਾ,ਹਰਪ੍ਰੀਤ ਸਿੰਘ ਨੀਟੂ,ਗੁਰਵਿੰਦਰ ਸਿੰਘ ਸਿੱਧੂ ਤੇ ਸਿੰਘ ਵਿੱਕੀ ਸਿੰਘ ਖਾਲਸਾ ਨੇ ਸਾਂਝੇ ਬਿਆਨ ਵਿੱਚ ਕਿਹਾ ਹੈ।30-32 ਸਾਲਾਂ ਤੋਂ ਸਿੱਖ ਵੀਰ ਜੇਲਾਂ ਵਿੱਚ ਬੰਦ ਹਨ ਅਤੇ ਅਦਾਲਤਾਂ ਵੱਲੋਂ ਮਿਲੀਆਂ ਸਜ਼ਾਵਾਂ ਭੁਗਤ ਚੁੱਕੇ ਹਨ ਪਰ ਸਰਕਾਰਾਂ ਦੀਆਂ ਸਿੱਖ ਵਿਰੋਧੀ ਨੀਤੀਆਂ ਕਾਰਨ ਜੇਲ੍ਹਾਂ ਵਿਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ।
ਰਾਜੀਵ ਗਾਂਧੀ ਦੇ ਕਾਤਲਾਂ ਤੇ ਗੁਜਰਾਤ ਵਿੱਚ ਬਲਾਤਕਾਰ ਦੇ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਭਾਰਤ ਵਿੱਚ ਘਟ ਗਿਣਤੀਆਂ ਲਈ ਹੋਰ ਕਾਨੂੰਨ ਹੈ ਅਤੇ ਬਹੁਗਿਣਤੀਆਂ ਲਈ ਹੋਰ ਹੈ, ਤੇ ਸਿਖਾਂ ਨਾਲ ਵਿਤਕਰੇਬਾਜੀ ਕੀਤੀ ਜਾਦੀ ਹੈ। ਭਾਰਤ ਵਿੱਚ ਅਨੇਕਾਂ ਥਾਵਾਂ ਤੇ ਸਿੱਖਾਂ ਦੇ ਗੁਰਧਾਮਾਂ ਨੂੰ ਢਾਇਆ ਗਿਆ ਹੈ, ਅਸੀਂ ਭਾਰਤ ਦੇ ਇਨਸਾਫ਼ ਪਸੰਦ ਸਕਤੀਆਂ ਨੂੰ ਬੇਨਤੀ ਕਰਦੇ ਹਾਂ, ਕਿ ਉਹ ਜਾਤ,ਧਰਮ ਤੇ ਪਾਰਟੀਬਾਜੀ ਤੋ ਉੱਪਰ ਉੱਠ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਵਾਜ਼ ਬੁਲੰਦ ਕਰਨ। ਤੇ ਪੰਥਕ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿੱਚ ਲਾਏ ਮੋਰਚੇ ਦੀ ਹਮਾਇਤ ਕਰਨ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਸਬੰਧੀ ਪਹਿਲ ਕਦਮੀ ਕਰਨੀ ਚਾਹੀਦੀ ਹੈ,ਸਾਨੂੰ ਸਿੱਖ ਜਥੇਬੰਦੀਆਂ ਨੂੰ ਧੜੇਬੰਦੀ ਤੋਂ ਉਪਰ ਉਠ ਕੇ ਇਸ ਸੰਘਰਸ਼ ਵਿੱਚ ਹਿੱਸਾ ਪਾਉਣਾ ਚਾਹੀਦਾ ਹੈ ।
ਇਸ ਮੌਕੇ ਤੇ ਹਰਵਿੰਦਰ ਸਿੰਘ ਚਿਟਕਾਰਾ,ਹਰਪ੍ਰੀਤ ਸਿੰਘ ਸੋਨੂੰ,ਪਲਵਿੱਦਰ ਸਿੰਘ ,ਗੁਰਜੀਤ ਸਿੰਘ ਸਤਨਾਮੀਆ,ਹਰਪਾਲ ਸਿੰਘ ਪਾਲੀ ਚੱਢਾ,ਬਾਵਾ ਖਰਬੰਦਾ,ਲਖਬੀਰ ਸਿੰਘ ਲਕੀ,ਗੁੁਰਦੀਪ ਸਿੰਘ ਲੱਕੀ,ਮਨਮਿੰਦਰ ਸਿੰਘ ਭਾਟੀਆ,ਗੁਰਵਿੰਦਰ ਸਿੰਘ ਨਾਗੀ,ਹਰਪ੍ਰੀਤ ਸਿੰਘ ਰੋਬਿਨ,ਪਰਮਿੰਦਰ ਸਿੰਘ ਟੱਕਰ,ਅਮਨਦੀਪ ਸਿੰਘ ਬੱਗਾ,ਪ੍ਰਬਜੋਤ ਸਿੰਘ ਖਾਲਸਾ,ਜਤਿੰਦਰ ਸਿੰਘ ਕੋਹਲੀ,ਸਰਬਜੀਤ ਸਿੰਘ ਕਾਲੜਾ,ਅਰਵਿੰਦਰ ਸਿੰਘ ਬਬਲੂ, ਬਲਜੀਤ ਸਿੰਘ ਸੰਟੀ ਨੀਲਾ ਮਹਿਲ,ਸਵਰਨ ਸਿੰਘ ਚੱਢਾ,ਰਾਜਪਾਲ ਸਿੰਘ,ਸੰਨੀ ਸਿੰਘ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।