ਸ੍ਰੀ ਆਨੰਦਪੁਰ ਸਾਹਿਬ, 14 ਮਈ, (ਬਿਊਰੋ) : ਸ੍ਰੀ ਆਨੰਦਪੁਰ ਸਾਹਿਬ ਵਿੱਚ ਲੋਕ ਸਭਾ ਚੋਣਾਂ ਦੀ ਲੜਾਈ ਵਿੱਚ ਨਵਾਂ ਮੋੜ ਆ ਗਿਆ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖਰੜ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ, ਜੋ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਹਨ, ਨੇ ਘਰ ਵਾਪਸੀ ਕਰ ਲਈ ਹੈ।
ਉਹ ਦਿੱਲੀ ‘ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੌਜੂਦਗੀ ‘ਚ ਕਾਂਗਰਸ ‘ਚ ਸ਼ਾਮਲ ਹੋਏ ਹਨ। ਇਸ ਮੌਕੇ ਪਾਰਟੀ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਵੀ ਮੌਜੂਦ ਸਨ। ਇਸ ਨੂੰ ਆਮ ਆਦਮੀ ਪਾਰਟੀ ਲਈ ਝਟਕਾ ਮੰਨਿਆ ਜਾ ਰਿਹਾ ਹੈ। ਕੰਗ ਦਾ ਖਰੜ ਵਿਧਾਨ ਸਭਾ ਹਲਕੇ ਵਿੱਚ ਚੰਗਾ ਪ੍ਰਭਾਵ ਹੈ।ਹਾਲਾਂਕਿ ‘ਆਪ’ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਨਹੀਂ ਸੌਂਪੀ ਸੀ।