ਜੰਡਿਆਲਾ ਗੁਰੂ, ਅੰਮ੍ਰਿਤਸਰ 8 ਮਈ (ਕੰਵਲਜੀਤ ਸਿੰਘ ਲਾਡੀ) :- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕਰਵਰਤੀ ਦੀ ਸਥਾਪਨਾ ਗੁਰੂ ਸਾਹਿਬਾਨ ਜੀ ਦੇ ਥਾਪੜੇ ਨਾਲ ਹੋਈ ਹੈ ਇਹ ਪੁਰਾਤਨ ਕਾਲ ਤੋਂ ਹੀ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਨਿਸ਼ਾਨਾਂ ਦੀ ਤਾਬਿਆ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਸ਼ਹਿਰਾਂ ਕਸਬਿਆਂ ਨਗਰਾਂ ਅਤੇ ਦੇਸ਼ਾਂ ਵਿਦੇਸ਼ਾਂ ਵਿੱਚ ਸ਼ਬਦ ਗੁਰੂ ਦੇ ਸਿਧਾਂਤ ਦਾ ਪ੍ਰਚਾਰ ਪ੍ਰਸਾਰ ਵਹੀਰ ਰਾਹੀਂ ਕਰਦਾ ਆ ਰਿਹਾ ਹੈ ਜਿਸ ਦੀ ਮੌਜੂਦਾ ਸਮੇਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕਰਵਰਤੀ ਪੰਜਾਬ,ਭਾਰਤ, ਵਿਸ਼ਵ ਦੇ ਚੌਦਵੇਂ ਜਥੇਦਾਰ ਸ੍ਰੀ ਮਾਨ ਸਤਿਕਾਰਯੋਗ ਸ਼੍ਰੋਮਣੀ ਸੇਵਾ ਰਤਨ ,ਸ਼੍ਰੋਮਣੀ ਪੰਥ ਰਤਨ,ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96ਵੇਂ ਕਰੋੜੀ ਜੀ ਅਕਾਲ ਪੁਰਖ ਦੀ ਅਪਾਰ ਬਖਸ਼ਿਸ਼ ਦੁਆਰਾ ਅਗਵਾਈ ਕਰ ਰਹੇ ਹਨ ਅਤੇ ਬੀਤੇ ਦਿਨ ਉਨ੍ਹਾਂ ਵੱਲੋਂ ਜਥੇਦਾਰ ਜਸਵਿੰਦਰ ਸਿੰਘ ਜੱਸੀ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਸਿਲਵਸ ਯੂ ਐਸ ਏ ਨੂੰ ਅਮਰੀਕਾ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਅਤੇ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਵੱਲੋਂ ਜਥੇਦਾਰ ਜਸਵਿੰਦਰ ਸਿੰਘ ਜੱਸੀ ਜੀ ਨੂੰ ਨਿਹੰਗ ਸਿੰਘ ਫੋਜਾਂ ਦੀਆਂ ਨਵੀਆਂ ਛਾਉਣੀਆਂ ਕਾਇਮ ਕਰਨ ਗਦਕਾ, ਘੋੜ-ਸਵਾਰੀ ਦੀ ਸਿਖਲਾਈ, ਗੁਰਮਤਿ ਕੈਂਪ ਗੁਰਬਾਣੀ ਸੰਥਿਆ ਅਤੇ ਗੁਰਮੁਖੀ ਪੜ੍ਹਾਉਣੀ ਆਦਿ ਦਾ ਪ੍ਰਬੰਧ ਕਰਨ ਲਈ ਜ਼ਿੰਮੇਵਾਰੀ ਸੌਪੀ ਗਈ ਹੈ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਵੱਲੋਂ ਅਮਰੀਕਾ (ਯੂ ਐਸ ਏ) ਦੀਆਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਸੰਤ-ਮਹਾਂਪੁਰਸਾਂ , ਨਿਹੰਗ ਸਿੰਘ ਜਥੇਬੰਦੀਆਂ ਦੇ ਮੁੱਖੀ ਸਾਹਿਬਾਨ ਵੱਲੋਂ ਗੁਰੂ ਦੀਆਂ ਲਾਡਲੀਆਂ ਫੌਜਾਂ ਨੂੰ ਸੂਚਿਤ ਕੀਤਾ ਅਤੇ ਸਮੂਹ ਸੰਗਤਾਂ ਨੂੰ ਅਪੀਲ ਕਰਦਿਆਂ ਹੋਇਆਂ ਕਿਹਾ ਕਿ ਜਥੇਦਾਰ ਜਸਵਿੰਦਰ ਸਿੰਘ ਜੱਸੀ ਨੂੰ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਤਨ ਮਨ ਧਨ ਨਾਲ ਸਹਿਯੋਗ ਦੇ ਕੇ ਗੁਰੂ ਘਰ ਦੇ ਖੁਸੇ ਪ੍ਰਾਪਤ ਕਰੋ ਜੀ ਅਤੇ ਨਾਲ ਹੀ ਗੁਰਬਰ ਅਕਾਲ ਸਤਿ ਸ੍ਰੀ ਅਕਾਲ ਦੇ ਜੈਕਾਰੇ ਗੂੰਜ ਦੀ ਕਾਮਨਾ ਕਰਦੇ ਹਾਂ I