ਚੋਹਲਾ ਸਾਹਿਬ/ਤਰਨਤਾਰਨ,18 ਜਨਵਰੀ (ਰਾਕੇਸ਼ ਨਈਅਰ) : ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਅਤੇ ਇਕੱਠ ਕਰਕੇ ਆਪਣੀ ਚੋਣ ਮੁਹਿੰਮ ਵਿੱਚ ਪੂਰੀ ਤੇਜ਼ੀ ਲਿਆਂਦੀ ਗਈ ਹੈ।ਇਸੇ ਮੁਹਿੰਮ ਤਹਿਤ ਮੰਗਲਵਾਰ ਨੂੰ ਜਥੇ.ਗੁਰਬਚਨ ਸਿੰਘ ਕਰਮੂੰਵਾਲਾ ਸਾਬਕਾ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੌਜੂਦਾ ਮੈਂਬਰ ਦੀ ਪ੍ਰੇਰਨਾ ਸਦਕਾ ਪ੍ਰਗਟ ਸਿੰਘ ਸਾਬਕਾ ਸਰਪੰਚ ਪਿੰਡ ਰੱਤੋਕੇ ਦੇ ਗ੍ਰਹਿ ਵਿਖੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਹੱਕ ਵਿੱਚ ਭਾਰੀ ਇਕੱਠ ਹੋਇਆ।ਇਸ ਮੌਕੇ ਬੋਲਦਿਆਂ ਜਥੇ.ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਹਲਕੇ ਦੇ ਜਿੰਨੇ ਵੀ ਪਿੰਡਾਂ ਵਿੱਚ ਵਿਕਾਸ ਦੇ ਕੰਮ ਹੋਏ ਹਨ ਉਹ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਮੇਰੇ ਕੈਬਨਿਟ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਦੇ ਹੁੰਦੇ ਹੋਏ ਹਨ,ਜਦਕਿ ਕਾਂਗਰਸ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹਲਕੇ ਦੇ ਕਿਸੇ ਵੀ ਪਿੰਡ ਵਿੱਚ ਇੱਕ ਵੀ ਵਿਕਾਸ ਦਾ ਕੰਮ ਨਹੀਂ ਹੋਇਆ ਜੋ ਕੋਈ ਦੱਸ ਸਕਦਾ ਹੋਵੇ।ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣਾ ਸਾਰਾ ਸਮਾਂ ਆਪਸੀ ਲੜਾਈ ਅਤੇ ਪੰਜਾਬ ਦੀ ਜਨਤਾ ਨੂੰ ਸਿਰਫ ਲੁੱਟਣ ਤੇ ਕੁੱਟਣ ਵਿੱਚ ਹੀ ਬਤੀਤ ਕੀਤਾ ਹੈ।ਜਥੇ.ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ‘ਤੇ ਹਲਕੇ ਦੇ ਸਾਰੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਝੜੀ ਲਗਾ ਦਿੱਤੀ ਜਾਵੇਗੀ,ਕਿਉਂਕਿ ਸ਼੍ਰੋਮਣੀ ਅਕਾਲੀ ਦਲ ਜੋ ਕਹਿੰਦਾ ਹੈ ਉਹ ਕਰਕੇ ਦਿਖਾਉਂਦਾ ਹੈ।ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਸਿਵਾਏ ਲਾਰਿਆਂ ਦੇ ਪੰਜਾਬ ਦੇ ਲੋਕਾਂ ਨੂੰ ਹੋਰ ਕੁਝ ਨਹੀਂ ਦਿੱਤਾ।
ਮਹਿੰਗਾਈ ਨੇ ਗਰੀਬ ਤੇ ਆਮ ਵਰਗ ਦੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ।ਨੌਜਵਾਨ ਪੀੜ੍ਹੀ ਬੇਰੁਜ਼ਗਾਰ ਹੈ,ਅਧਿਆਪਕਾਂ ਨੂੰ ਸੜਕਾਂ ‘ਤੇ ਰੋਲਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਸੂਝਵਾਨ ਜਨਤਾ ਨੇ ਇਸ ਵਾਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਾਂਝੀ ਸਰਕਾਰ ਬਨਾਉਣ ਦਾ ਪੂਰਾ ਮਨ ਬਣਾਇਆ ਹੋਇਆ ਹੈ ਅਤੇ ਹਲਕਾ ਖਡੂਰ ਸਾਹਿਬ ਦੇ ਸਾਰੇ ਪਿੰਡਾਂ ਦੀ ਨੁਹਾਰ ਬਦਲਣ ਲਈ ਜਥੇ.ਰਣਜੀਤ ਸਿੰਘ ਬ੍ਰਹਮਪੁਰਾ ਨੂੰ ਪੂਰੇ ਪੰਜਾਬ ਵਿਚੋਂ ਰਿਕਾਰਡਤੋੜ ਵੋਟਾਂ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਜਾਵੇਗਾ।ਇਸ ਮੌਕੇ ਪ੍ਰਗਟ ਸਿੰਘ ਸਾਬਕਾ ਸਰਪੰਚ ਰੱਤੋਕੇ ਨੇ ਆਏ ਹੋਏ ਸਾਰਿਆਂ ਵਰਕਰਾਂ ਤੇ ਆਗੂਆਂ ਨੂੰ ਜੀ ਆਇਆਂ ਕਿਹਾ ਤੇ ਪਿੰਡ ਵਿਚੋਂ ਵੱਡੀ ਲੀਡ ਨਾਲ ਜਥੇ.ਬ੍ਰਹਮਪੁਰਾ ਨੂੰ ਜਿਤਾਉਣ ਦਾ ਭਰੋਸਾ ਦਿੱਤਾ।ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਮਨਜੀਤ ਸਿੰਘ ਪੱਖੋਪੁਰ,ਸਵਿੰਦਰ ਸਿੰਘ ਕਾਕਾ ਪ੍ਰਧਾਨ,ਸੀਨੀਅਰ ਆਗੂ ਦਇਆ ਸਿੰਘ ਚੋਹਲਾ ਖੁਰਦ,ਸਵਿੰਦਰ ਸਿੰਘ ਪ੍ਰਧਾਨ ਕਰਮੂੰਵਾਲਾ,ਸੁਖਚੈਨ ਸਿੰਘ ਰੰਧਾਵਾ ਯੂਥ ਆਗੂ,ਮਨਪ੍ਰੀਤ ਸਿੰਘ ਜੱਜ ਚੋਹਲਾ,ਦਲੇਰ ਸਿੰਘ ਢਿੱਲੋਂ ਕਰਮੂੰਵਾਲਾ,ਰਛਪਾਲ ਸਿੰਘ ਰੱਤੋਕੇ,ਸੁਰਜੀਤ ਸਿੰਘ ਫੌਜੀ ਰੱਤੋਕੇ, ਗੋਬਿੰਦ ਸਿੰਘ ਰੱਤੋਕੇ,ਪ੍ਰਤਾਪ ਸਿੰਘ ਰੱਤੋਕੇ, ਕੁਲਵਿੰਦਰ ਸਿੰਘ ਮੈਨੇਜਰ, ਬਿੰਦਰ ਸਿੰਘ,ਜਗਜੀਤ ਸਿੰਘ ਸਾਬਕਾ ਮੈਨੇਜਰ,ਤਲਵਿੰਦਰ ਸਿੰਘ ਰੱਤੋਕੇ,ਹਰਦਿਆਲ ਸਿੰਘ ਫੌਜੀ,ਜੋਗਾ ਸਿੰਘ ਮੈਂਬਰ, ਬੂਟਾ ਸਿੰਘ,ਹਰਬੰਸ ਸਿੰਘ ਫੌਜੀ ਚੋਹਲਾ ਸਾਹਿਬ,ਰਾਮਜੀਤ ਸਿੰਘ ਕੱਪੜੇ ਵਾਲੇ,ਭੁਪਿੰਦਰ ਸਿੰਘ ਗਾਬੜੀਆ,ਤਰਲੋਚਨ ਸਿੰਘ ਡੀ.ਆਰ,ਲੱਖਾ ਸਿੰਘ ਬੰਬੇ ਵਾਲੇ ਮਨਿੰਦਰ ਸਿੰਘ ਮੰਨਾ ਨੰਬਰਦਾਰ, ਪ੍ਰੀਤਮ ਸਿੰਘ ਫੌਜੀ ਚੋਹਲਾ ਸਾਹਿਬ,ਕੈਪਟਨ ਅਮਰੀਕ ਸਿੰਘ ਪੱਖੋਪੁਰ,ਡਾਕਟਰ ਇੰਦਰਜੀਤ ਸਿੰਘ ਪ੍ਰੈੱਸ ਸਕੱਤਰ ਹਲਕਾ ਖਡੂਰ ਸਾਹਿਬ ਆਦਿ ਹਾਜ਼ਰ ਸਨ।