ਬਾਬਾ ਬਕਾਲਾ 11 ਸਤੰਬਰ ( ਸੁਖਵਿੰਦਰ ਬਾਵਾ) : ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਸੁਖਵਿੰਦਰ ਸਿੰਘ ਡੈਨੀ ਨੂੰ ਦਿੱਲੀ ਕਾਂਗਰਸ ਕਮੇਟੀ ਦਾ ਇੰਚਾਰਜ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਲਗਾਉਣ ਨਾਲ ਪੰਜਾਬ ਕਾਂਗਰਸ ਕਮੇਟੀ ਦੇ ਵਰਕਰ ਵੀ ਬਾਗੋਬਾਗ ਹੋ ਗਏ ਹਨ। ਇਹ ਪ੍ਰਗਟਾਵਾ ਅੰਮ੍ਰਿਤਸਰ ਜਿਲਾ ਦਿਹਾਤੀ ਦੇ ਪ੍ਰਧਾਨ ਜਰਮਨਜੀਤ ਸਿੰਘ ਢਿੱਲੋਂ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਸੋਨੀਆ ਗਾਂਧੀ, ਐੱਮ ਖੜਗੇ ਪ੍ਰਧਾਨ ਆਲ ਇੰਡੀਆ ਕਾਂਗਰਸ ਕਮੇਟੀ, ਰਾਹੁਲ ਗਾਂਧੀ, ਦਵਿੰਦਰ ਯਾਦਵ ਇੰਚਾਰਜ ਪੰਜਾਬ ਕਾਂਗਰਸ ਕਮੇਟੀ, ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਕਾਂਗਰਸ ਕਮੇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਸੁਖਵਿੰਦਰ ਸਿੰਘ ਡੈਨੀ ਨੂੰ ਨਵੀਆਂ ਜਿੰਮੇਵਾਰੀਆਂ ਮਿਲਣ ‘ਤੇ ਦਿਲ ਦੀਆਂ ਗਹਿਰਾਈਆਂ ਤੋਂ ਵਧਾਈਆਂ ਵੀ ਦਿੱਤੀਆਂ।
ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸ. ਸੁਖਵਿੰਦਰ ਸਿੰਘ ਡੈਨੀ ਜੀ ਨੂੰ ਦਿੱਲੀ ਕਾਂਗਰਸ ਕਮੇਟੀ ਦੇ AICC ਸੈਕਟਰੀ ਨਿਯੁਕਤ ਕਰਨ ‘ਤੇ ਵਧਾਈ ਦੇਣ ਪਹੁੰਚੇ। ਯੂਥ ਕਾਂਗਰਸ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਜਰਮਨਜੀਤ ਸਿੰਘ ਢਿੱਲੋਂ
ਨਾਲ ਪ੍ਰਧਾਨ ਐਨ ਐਸ ਯੂ ਆਈ ਅੰਮ੍ਰਿਤਸਰ. ਅਰਸ਼ ਵਿਰਕ, ਪਰਗਟ ਨਵਾਂਪਿੰਡ, ਜਸਵੰਤ ਨਵਾਂਪਿੰਡ , ਤੀਰਥ ਖਜਾਲਾ, ਬਾਕੀ ਨੋਜਵਾਨ ਸਾਥੀਆਂ ਨੇ ਵੀ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਵਧਾਈਆਂ ਦਿੱਤੀਆਂ।