ਜਲੰਧਰ, 18 ਅਪ੍ਰੈਲ (ਕਬੀਰ ਸੌਂਧੀ) : ਸੰਗਠਿਤ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਹਥਿਆਰਬੰਦ ਡਕੈਤੀ, ਜਬਰ-ਜ਼ਨਾਹ, ਕਤਲ ਅਤੇ ਹਾਈਵੇਅ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੋਵਾਂ ਗਰੋਹਾਂ ਦੇ 04 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਦੇਸੀ ਹਥਿਆਰ ਅਤੇ ਦੋ ਵਾਹਨ ਬਰਾਮਦ ਕੀਤੇ ਹਨ।
ਸਵਪਨ ਸ਼ਰਮਾ, ਆਈਪੀਐਸ, ਐਸਐਸਪੀ, ਜਲੰਧਰ ਦਿਹਾਤੀ ਨੇ ਦੱਸਿਆ ਕਿ ਇਹ ਗਰੋਹ ਪਿਛਲੇ ਦੋ ਸਾਲਾਂ ਤੋਂ ਸਰਗਰਮ ਹਨ ਅਤੇ ਹੁਸ਼ਿਆਰਪੁਰ, ਕਪੂਰਥਲਾ, ਫ਼ਿਰੋਜ਼ਪੁਰ, ਲੁਧਿਆਣਾ, ਪਟਿਆਲਾ ਅਤੇ ਨਵਾਂ ਸ਼ਹਿਰ ਦੇ ਆਮ ਖੇਤਰ ਵਿੱਚ ਸਰਗਰਮ ਹਨ। ਉਹ ਤਿੰਨ ਸਾਲਾਂ ਤੋਂ ਆਪਣੇ ਘਰਾਂ ਵਿੱਚ ਨਹੀਂ ਰਹਿ ਰਹੇ ਹਨ। ਇਸ ਲਈ, ਉਨ੍ਹਾਂ ਨੂੰ ਟਰੈਕ ਕਰਨਾ ਅਤੇ ਫੜਨਾ ਇੱਕ ਚੁਣੌਤੀ ਸੀ।
16.04.2022 ਨੂੰ ਭੁਵਨੇਸ਼ਵਰ ਕੁਮਾਰ ਨੂੰ 03 ਵਿਅਕਤੀਆਂ ਵੱਲੋਂ ਲੱਤ ਵਿੱਚ ਗੋਲੀ ਮਾਰ ਦਿੱਤੀ ਗਈ ਸੀ ਜਦੋਂ ਉਹ ਆਪਣੇ ਭਰਾ ਸਮੇਤ ਤਲਵਣ ਰੋਡ ‘ਤੇ ਮੋਟਰਸਾਈਕਲ ਚਲਾ ਰਿਹਾ ਸੀ, S.H.O ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ 48 ਘੰਟਿਆਂ ਦੇ ਅੰਦਰ ਅੰਦਰ ਸਾਰੇ 03 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਪਾਸੋਂ 02 ਦੇਸੀ ਹਥਿਆਰ ਅਤੇ ਅਪਰਾਧ ਵਿੱਚ ਵਰਤੇ ਗਏ 02 ਵਾਹਨ ਬਰਾਮਦ ਕੀਤੇ ਗਏ ਹਨ।
ਸਾਹਿਲ, ਅਵਤਾਰ ਅਤੇ ਜਤਿਨ ਤਿੰਨੋਂ 18-20 ਸਾਲ ਦੀ ਉਮਰ ਦੇ ਹਨ। ਇਨ੍ਹਾਂ ਖ਼ਿਲਾਫ਼ ਜਲੰਧਰ ਅਤੇ ਫਰੀਦਕੋਟ ਜ਼ਿਲ੍ਹਿਆਂ ਵਿੱਚ ਲੁੱਟ-ਖੋਹ ਦੇ ਕਈ ਕੇਸ ਦਰਜ ਹਨ।
ਮਿਤੀ 10.04.2022 ਨੂੰ ਗੁਰਾਇਆ ਨੇੜੇ 03 ਹਥਿਆਰਬੰਦ ਲੁਟੇਰਿਆਂ ਵੱਲੋਂ ਕ੍ਰੇਟਾ ਕਾਰ ਲੁੱਟ ਲਈ ਗਈ ਸੀ। ਇਸੇ ਦਿਨ ਇਸ ਗਰੋਹ ਨੇ ਇਸੇ ਇਲਾਕੇ ਵਿੱਚ ਕਈ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ। ਗਰੋਹ ਦੇ ਸਰਗਨਾ ਅਜਮੇਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।