ਜਲੰਧਰ, 10 ਜੁਲਾਈ (ਕਬੀਰ ਸੌਂਧੀ) : ਪੂਰੇ ਪੰਜਾਬ ਭਰ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਨਦੀਆਂ ਅਤੇ ਦਰਿਆਵਾਂ ਦਾ ਜਲ ਪੱਧਰ ਵਧਿਆ ਹੋਇਆ ਹੈ ਜਿਸ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿਚ ਹੜ੍ਹ ਵਾਲੀ ਸਥਿਤੀ ਪੈਦਾ ਹੋ ਗਈ ਹੈ। ਪੰਜਾਬ ਸਰਕਾਰ ਨੇ ਇਸ ਹੜ੍ਹ ਵਾਲੀ ਸਥਿਤੀ ਨੂੰ ਨਜਿੱਠਣ ਲਈ ਵੱਡੇ ਪੱਧਰ ਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਪਾਣੀ ਦਾ ਪੱਧਰ ਵਧਣ ਕਾਰਨ ਸਤਲੁਜ ਦਰਿਆ ਦਾ ਬੰਨ੍ਹ ਟੁੱਟਣ ਨਾਲ ਜਲੰਧਰ ਦੇ ਇਲਾਕਾ ਫਿਲੌਰ ਅੰਦਰ ਪੈਂਦੇ ਪਿੰਡਾਂ ਵਿੱਚ ਹੜ੍ਹ ਵਾਲੇ ਹਾਲਾਤ ਪੈਦਾ ਹੋ ਗਏ ਹਨ। ਇਸੇ ਦੇ ਤਹਿਤ ਅੱਜ ਜਲੰਧਰ ਦੇ ਮੈਂਬਰ ਪਾਰਲੀਮੈਂਟ ਸੁਸ਼ੀਲ ਰਿੰਕੂ ਨੇ ਫਿਲੌਰ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਜਿਨ੍ਹਾਂ ਇਲਾਕਿਆਂ ਵਿੱਚ ਹੜ੍ਹ ਵਾਲੀ ਸਥਿਤੀ ਪੈਦਾ ਹੋ ਗਈ ਹੈ। ਸ੍ਰੀ ਸੁਸ਼ੀਲ ਰਿੰਕੂ ਨੇ ਕਿਸਤੀ ਦੇ ਜਰੀਏ ਹੜ੍ਹਾਂ ਨਾਲ ਘਿਰੇ ਘਰਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਰਾਹਤ ਸਮੱਗਰੀ ਪਹੁੰਚਾਈ ਗਈ। ਇਸੇ ਤਰ੍ਹਾਂ ਇੱਕ ਘਰ ਵਿੱਚ ਕੁੱਝ ਫਸੇ ਲੋਕਾਂ ਨੂੰ ਖੁਦ ਬਾਹਰ ਕੱਢਿਆ, ਸ੍ਰੀ ਸੁਸ਼ੀਲ ਰਿੰਕੂ ਨੇ ਪਾਣੀ ਨਾਲ ਘਿਰੇ ਇਕ ਘਰ ਚੋ ਛੋਟੇ ਜਿਹੇ ਬੱਚੇ ਨੂੰ ਖੁਦ ਚੁੱਕ ਕੇ ਬਾਹਰ ਲਿਆਂਦਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੈਂਬਰ ਪਾਰਲੀਮੈਂਟ ਸੁਸ਼ੀਲ ਰਿੰਕੂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪੂਰੀ ਜੰਗੀ ਪੱਧਰ ਤੇ ਕੰਮ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਖ਼ੁਦ ਹਰ ਇਲਾਕੇ ਤੇ ਨਜ਼ਰ ਰੱਖ ਰਹੇ ਹਨ। ਪੰਜਾਬੀਆਂ ਨੂੰ ਇਸ ਹੜ ਵਾਲੀ ਸਥਿਤੀ ਵਿੱਚ ਨਾ ਘਬਰਾਉਣ ਨੂੰ ਕਿਹਾ ਹੈ। ਸੁਸ਼ੀਲ ਰਿੰਕੂ ਨੇ ਅੱਗੇ ਕਿਹਾ ਕਿ ਹੈ ਸਤਲੁਜ ਦਰਿਆ ਦੇ ਪਾਣੀ ਕਾਰਨ ਜਲੰਧਰ ਦੇ ਕਈ ਪਿੰਡ ਇਸ ਨਾਲ ਪ੍ਰਭਾਵਿਤ ਹੋਏ ਹਨ ਉਨ੍ਹਾਂ ਕਿਹਾ ਕਿ ਮੈਂ ਪ੍ਰਸ਼ਾਸਨ ਨੂੰ ਪੂਰੇ ਹੁਕਮ ਦਿੱਤੇ ਹਨ ਕੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਪਹੁੰਚਾਈ ਜਾਵੇ। ਸ੍ਰੀ ਸੁਸ਼ੀਲ ਰਿੰਕੂ ਨੇ ਅੱਗੇ ਕਿਹਾ ਕਿ ਜਿਹੜੇ ਪਿੰਡ ਪਾਣੀ ਵਿਚ ਘਿਰੇ ਹੋਏ ਹਨ ਉਹਨਾਂ ਦੇ ਲਈ ਸਰਕਾਰ ਵੱਲੋਂ ਖਾਣੇ ਦੇ ਪੈਕਟ ਦਿੱਤੇ ਜਾ ਰਹੇ ਹਨ।
ਸੁਸ਼ੀਲ ਰਿੰਕੂ ਨੇ ਕਿਹਾ ਕਿ ਜਲੰਧਰ ਦੇ ਡੀ ਸੀ ਸਾਹਿਬ ਇਨ੍ਹਾਂ ਕੰਮਾਂ ਦਾ ਪੂਰਾ ਜਾਇਜ਼ਾ ਲੈ ਰਹੇ ਹਨ। ਰਿੰਕੂ ਨੇ ਜਲੰਧਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਤੁਹਾਡੀ ਪੂਰੀ ਮਦਦ ਕੀਤੀ ਜਾਵੇਗੀ , ਉਹਨਾਂ ਜਲੰਧਰ ਵਾਸੀਆਂ ਨੂੰ ਕਿਹਾ ਕਿ ਹੈ ਪੰਜਾਬ ਸਰਕਾਰ ਤੁਹਾਡੇ ਨਾਲ ਹੈ ਤੁਹਾਨੂੰ ਕੋਈ ਫ਼ਿਕਰ ਕਰਨ ਦੀ ਲੋੜ ਨਹੀਂ ਹੈ।