ਜਲੰਧਰ 19 ਅਕਤੂਬਰ (ਕਬੀਰ ਸੌਂਧੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਵਲੋਂ ਸ੍ਰ ਹਰਜਾਪ ਸਿੰਘ ਸੰਘਾ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਦਾ ਇੰਚਾਰਜ ਲਗਾਇਆ ਗਿਆ ਹੈ।
ਇਸ ਸਬੰਧੀ ਮਨਿੰਦਰ ਪਾਲ ਸਿੰਘ ਗੁੰਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਜਥੇਦਾਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਸ੍ਰ ਸੰਘਾ ਨੂੰ 20 ਅਕਤੂਬਰ ਦਿਨ ਸ਼ੁਕਰਵਾਰ ਨੂੰ ਸ਼ਾਮ 5 ਵਜੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਸਨਮਾਨਿਤ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਆਗੂ ਸਹਿਬਾਨ ਤੇ ਵਰਕਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਹੈ।