ਤਰਨ ਤਾਰਨ, 05 ਮਈ (ਰਾਕੇਸ਼ ਨਈਅਰ) : ਸਿੱਖਿਆ ਵਿਭਾਗ ਨੇ ਸਕੂਲਾਂ ਵਿਚ ਕੁਆਲਿਟੀ ਸਿੱਖਿਆ ਦੇਣ ਅਤੇ ਅਧਿਆਪਕ ਸਹਿਬਾਨ ਨੂੰ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਦੇ ਸਮੂਹ ਬਲਾਕਾਂ ਦੇ ਸਕੂਲ ਮੁਖੀਆਂ ਅਤੇ ਅਧਿਆਪਕ ਸਹਿਬਾਨ ਨੂੰ ਵਿਸ਼ਾਵਾਰ ਅਤੇ ਉਹਨਾਂ ਦੀਆਂ ਜਮਾਤਾਂ ਅਨੁਸਾਰ ਪ੍ਰਵੇਸ਼ ਵਿੱਦਿਆ ਤਹਿਤ ਟ੍ਰੇਨਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ. ਸ.ਜਗਵਿੰਦਰ ਸਿੰਘ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ. ਸ.ਪਰਮਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਕੋਆਰਡੀਨੇਟਰ ‘ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ’ ਸ੍ਰੀ ਅਨੂਪ ਮੈਣੀ ਦੀ ਅਗਵਾਈ ਹੇਠ ਬੀ.ਐਮ.ਟੀ ਸਹਿਬਾਨ ਵੱਲੋਂ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਹਿਬਾਨ ਦੀ ਸੁਚੱਜੀ ਅਗਵਾਈ ਵਿੱਚ ਦਿੱਤੀ ਗਈ।
ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਸ.ਜਗਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਅੰਦਰ ਵਿਦਿਆ ਪ੍ਰਵਾਹ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।ਜਿਸ ਦਾ ਮੁੱਖ ਉਦੇਸ਼ ਕੋਰੋਨਾ ਵਰਗੀ ਮਹਾਂਮਾਰੀ ਦੌਰਾਨ ਪੜਾਈ ਵਿੱਚ ਪਛੜੇ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਨਿਪੁੰਨ ਭਾਰਤ ਮਿਸ਼ਨ ਤਹਿਤ ਮੁੱਢਲੀਆਂ ਕੁਸ਼ਲਤਾਵਾਂ ਵਿਚ ਨਿਪੁੰਨ ਕਰਕੇ ਮੁੱਖ ਧਾਰਾ ਨਾਲ ਨਾਲ ਜੋੜਨਾ ਹੈ।ਉਹਨਾਂ ਕਿਹਾ ਕਿ ਵਿੱਦਿਆ ਪ੍ਰਵੇਸ਼ ਦਾ ਮੁੱਖ ਉਦੇਸ਼ ਪਹਿਲੀ ਜਮਾਤ ਦੇ ਵਿਦਿਆਰਥੀਆਂ ਨੂੰ ਜੁਲਾਈ ਮਹੀਨੇ ਤੱਕ ਪਹਿਲੀ ਜਮਾਤ ਦੀ ਰਸਮੀ ਵਿੱਦਿਆ ਦੇ ਯੋਗ ਬਣਾਉਣਾ ਹੈ।
ਇਸ ਪ੍ਰੋਗਰਾਮ ਨੂੰ 12 ਪੜਾਵਾਂ ਵਿੱਚ ਵੰਡਿਆ ਗਿਆ ਹੈ।ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਅਨੂਪ ਮੈਣੀ ਨੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਦਿਨੇਸ਼ ਸ਼ਰਮਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਟ੍ਰੇਨਿੰਗ ਨਾਲ ਜਿੱਥੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਹਿਬਾਨ,ਸੈਂਟਰ ਹੈਡ ਟੀਚਰ ਸਹਿਬਾਨ ਅਤੇ ਅਧਿਆਪਕ ਸਹਿਬਾਨ ਨੂੰ ਮੁਹਾਰਤ ਹਾਸਿਲ ਹੋਵੇਗੀ,ਉੱਥੇ ਸ਼ੁਰੂਆਤੀ ਜਮਾਤਾਂ ਦੇ ਵਿਦਿਆਰਥੀ ਵੀ ਇਸ ਨਾਲ ਇੱਕ ਵੱਡਾ ਲਾਭ ਲੈ ਸਕਣਗੇ । ਉਹਨਾਂ ਕਿਹਾ ਕਿ ਜੁਲਾਈ ਮਹੀਨੇ ਦੇ ਅੰਤ ਤੱਕ ਵਿਦਿਆਰਥੀਆਂ ਦਾ ਦੱਸੇ ਗਏ ਟੀਚਿਆਂ ਅਨੁਸਾਰ ਬੇਸ ਲਾਈਨ ਟੈਸਟ ਹੋਵੇਗਾ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਅਧਾਰ ਮੰਨ ਕਿ ਭਵਿੱਖ ਲਈ ਤਿਆਰੀ ਕਰਵਾਈ ਜਾਵੇਗੀ।