ताज़ा खबरपंजाब

ਜੱਗੂ ਭਗਵਾਨਪੁਰੀਆ ਦੇ ਕਰੀਬੀ ਗੈਂਗਸਟਰ ਮਨੀ ਰਈਆ ਤੇ ਮਨਦੀਪ ਤੂਫ਼ਾਨ ਗ੍ਰਿਫ਼ਤਾਰ

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ । ਉਸ ਨੂੰ ਸ਼ੁੱਕਰਵਾਰ ਸਵੇਰੇ ਅਜਨਾਲਾ ਰੋਡ ‘ਤੇ ਪਿੰਡ ਕੁੱਕੜਵਾਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਮਨਦੀਪ ਤੂਫ਼ਾਨ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਇਸ ਤੋਂ ਇਲਾਵਾ ਇਨ੍ਹਾਂ ਦੇ ਤੀਜੇ ਸਾਥੀ ਰਣਜੀਤ ਦੀ ਵੀ ਬਟਾਲਾ ਦੇ ਆਸ-ਪਾਸ ਹੋਣ ਦੀ ਜਾਣਕਾਰੀ ਪੁਲਿਸ ਨੂੰ ਮਿਲੀ ਹੈ। ਤੜਕਸਾਰ ਕੀਤੀ ਗਈ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਹੈ । ਮਨੀ ਰਈਆ ਤੇ ਮਨਦੀਪ ਤੂਫ਼ਾਨ ਓਹੀ ਗੈਂਗਸਟਰ ਹਨ ਜਿਨ੍ਹਾਂ ਨੇ ਗੋਲੀਆਂ ਮਾਰ ਕੇ ਰਾਣਾ ਕੰਧੋਵਾਲੀਆ ਦਾ ਕਤਲ ਕੀਤਾ ਸੀ । ਪੁਲਿਸ ਨੂੰ ਪਿਛਲੇ ਡੇਢ ਸਾਲ ਤੋਂ ਜੱਗੂ ਭਗਵਾਨਪੁਰੀਆ ਦੇ ਪਿੰਡ ਖਾਸ ਖਿਲਚੀਆਂ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਤੇ ਮਨਦੀਪ ਤੂਫ਼ਾਨ ਦੀ ਤਲਾਸ਼ ਸੀ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਨੀ ਰਈਆ ਤੇ ਤੂਫ਼ਾਨ ਦਾ ਨਾਂ ਸਾਹਮਣੇ ਆਇਆ ਸੀ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਰਾਤ ਨੂੰ ਹੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਨੀ ਰਈਆ ਦੇ ਕੁੱਕੜਵਾਲਾ ਵਿੱਚ ਤੇ ਮਨਦੀਪ ਦੇ ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਵਿੱਚ ਲੁਕੇ ਹੋਣ ਦੀ ਸੂਚਨਾ ਮਿਲ ਗਈ ਸੀ । ਤੜਕੇ 3 ਤੋਂ 5 ਵਜੇ ਦੇ ਵਿਚਾਲੇ ਪੁਲਿਸ ਨੇ ਯੋਜਨਾ ਬਣਾ ਕੇ ਮਨੀ ਰਈਆ ਤੇ ਤੂਫ਼ਾਨ ਨੂੰ ਗ੍ਰਿਫਤਾਰ ਕਰ ਲਿਆ । ਐਸਐਸਪੀ ਅੰਮ੍ਰਿਤਸਰ ਦਿਹਾਤੀ ਸਵੱਪਨ ਸ਼ਰਮਾ ਵੱਲੋਂ ਇਨ੍ਹਾਂ ਦੀ ਗ੍ਰਿਫ਼ਤਾਰੀ ਦੀ ਕੀਤੀ ਪੁਸ਼ਟੀ ਕੀਤੀ ਗਈ ਹੈ।

ਅਜਨਾਲਾ ਤੋਂ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਗ੍ਰਿਫ਼ਤਾਰ ਸਤਬੀਰ ਸਿੰਘ ਜਿਹੜੇ ਤਿੰਨ ਲੋਕਾਂ ਨੂੰ ਬਠਿੰਡਾ ਛੱਡ ਕੇ ਆਇਆ ਸੀ, ਉਨ੍ਹਾਂ ਵਿੱਚੋਂ ਇੱਕ ਗੈਂਗਸਟਰ ਮਨੀ ਰਈਆ ਵੀ ਸੀ। ਮਨਿ ਦੇ ਨਾਲ-ਨਾਲ ਸਤਬੀਰ ਨੇ ਮਨਦੀਪ ਤੂਫ਼ਾਨ ਅਤੇ ਰਣਜੀਤ ਨੂੰ ਵੀ ਬਠਿੰਡਾ ਛੱਡਿਆ ਸੀ। ਮੂਸੇਵਾਲਾ ਦੇ ਕਤਲ ਵਾਲੇ ਦਿਨ ਮਨੀ ਰਈਆ ਵੀ ਘਟਨਾ ਵਾਲੀ ਥਾਂ ਦੇ ਨੇੜੇ ਹੀ ਮੌਜੂਦ ਸੀ।

Related Articles

Leave a Reply

Your email address will not be published.

Back to top button