ताज़ा खबरपंजाब

ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਸਮਾਰਟ ਸਕੂਲ ਕੋਆਰਡੀਨੇਟਰ ਅਮਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ

ਚੋਹਲਾ ਸਾਹਿਬ/ਤਰਨਤਾਰਨ,13 ਅਗਸਤ (ਰਾਕੇਸ਼ ਨਈਅਰ) : ਗੱਲ ਸਮਾਰਟ ਸਕੂਲਾਂ ਦੀ ਹੋਵੇ ਤੇ ਕੋਆਰਡੀਨੇਟਰ ਅਮਨਦੀਪ ਸਿੰਘ ਦਾ ਜਿਕਰ ਨਾ ਹੋਵੇ ਇੰਜ ਹੋ ਹੀ ਨਹੀਂ ਸਕਦਾ।ਆਪਣੀ ਬਿਹਤਰੀਨ ਕਾਰਜਸ਼ੈਲੀ ਸਦਕਾ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵਿਚ ਅਧਿਆਪਕ ਸਹਿਬਾਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਵਾਲੇ ਸ.ਅਮਨਦੀਪ ਸਿੰਘ ਨੂੰ ਉਹਨਾਂ ਦੀਆਂ ਬਿਹਤਰੀਨ ਸੇਵਾਵਾਂ ਬਦਲੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਤਰਨਤਾਰਨ ਸ.ਕੁਲਵੰਤ ਸਿੰਘ ਵੱਲੋਂ ਸਰਟੀਫਿਕੇਟ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਅਜਿਹੇ ਮਿਹਨਤੀ ਅਧਿਆਪਕ ਸਹਿਬਾਨ ਸਦਕਾ ਹੀ ਸਿੱਖਿਆ ਵਿਭਾਗ ਪੰਜਾਬ ਅਸਮਾਨ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ।ਉਹਨਾਂ ਕਿਹਾ ਕਿ ਸ.ਅਮਨਦੀਪ ਸਿੰਘ ਨੇ ਆਪਣੀ ਮਿਹਨਤ,ਲਗਨ,ਹਿੰਮਤ ਅਤੇ ਦੂਰਅੰਦੇਸ਼ੀ ਸੋਚ ਸਦਕਾ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ।ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸ.ਸਤਨਾਮ ਸਿੰਘ ਬਾਠ ਨੇ ਕਿਹਾ ਕਿ ਸ.ਅਮਨਦੀਪ ਸਿੰਘ ਦੇ ਬਿਹਤਰੀਨ ਕੰਮ ਉੱਤੇ ਜ਼ਿਲ੍ਹੇ ਦਾ ਹਰੇਕ ਅਧਿਆਪਕ ਮਾਣ ਕਰਦਾ ਹੈ।

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ. ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਮੈਨੂੰ ਮਾਣ ਹੈ ਕਿ ਮੇਰੇ ਕੋਲ ਅਜਿਹਾ ਤਰਾਸ਼ਿਆ ਹੀਰਾ ਹੈ ਜੋ ਆਪਣੀ ਚਮਕ ਨਾਲ ਹਰੇਕ ਪਾਸੇ ਰੌਸ਼ਨੀ ਕਰ ਰਿਹਾ ਹੈ।ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ.ਸ.ਪਰਮਜੀਤ ਸਿੰਘ ਨੇ ਕਿਹਾ ਕਿ ਸ.ਅਮਨਦੀਪ ਸਿੰਘ ਨੇ ਆਪਣੀ ਮਿਹਨਤ ਅਤੇ ਬਿਹਤਰੀਨ ਕਾਰਜਸ਼ੈਲੀ ਸਦਕਾ ਸਾਰਿਆਂ ਦਾ ਮਨ ਮੋਹ ਲਿਆ ਹੈ।ਆਪਣੇ ਮਿਹਨਤੀ ਸੁਭਾਅ ਨਾਲ ਉਹਨਾਂ ਸਿੱਖਿਆ ਵਿਭਾਗ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ।ਇਸ ਮੌਕੇ ਸਾਰਿਆਂ ਨੇ ਸਮਾਰਟ ਸਕੂਲ ਕੋਆਰਡੀਨੇਟਰ ਸ.ਅਮਨਦੀਪ ਸਿੰਘ ਨੂੰ ਡਿਪਟੀ ਕਮਿਸ਼ਨਰ ਵੱਲੋਂ ਦਿੱਤੇ ਗਏ ਸਨਮਾਨ ਲਈ ਮੁਬਾਰਕਬਾਦ ਦਿੱਤੀ।ਇਸ ਮੌਕੇ ਬੋਲਦਿਆਂ ਸਮਾਰਟ ਸਕੂਲ ਕੋਆਰਡੀਨੇਟਰ ਸ.ਅਮਨਦੀਪ ਸਿੰਘ ਨੇ ਕਿਹਾ ਕਿ ਇਹ ਸਨਮਾਨ ਜ਼ਿਲ੍ਹੇ ਦੇ ਸਮੁੱਚੇ ਅਧਿਆਪਕ ਵਰਗ ਨੂੰ ਸਮਰਪਿਤ ਹੈ।ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਅਧਿਆਪਕ ਸਹਿਬਾਨ ਨੇ ਮੇਰੀ ਹਰੇਕ ਪੱਖ ਤੋਂ ਮਦਦ ਕੀਤੀ ਹੈ।ਉਹਨਾਂ ਜ਼ਿਲ੍ਹੇ ਦੇ ਸਮੂਹ ਅਧਿਆਪਕ ਵਰਗ ਵਲੋਂ ਦਿੱਤੇ ਸਹਿਯੋਗ ਦਾ ਧੰਨਵਾਦ ਵੀ ਕੀਤਾ।

Related Articles

Leave a Reply

Your email address will not be published.

Back to top button