ਜਲੰਧਰ 28 ਸਤੰਬਰ (ਅਮਨਦੀਪ ਸਿੰਘ) : ਅੱਜ ਪੰਜਾਬ ਸਰਕਾਰ ਵੱਲੋਂ ਸੁਮੇਧ ਸੈਣੀ ਦੇ ਵਕੀਲ ਅਮਰਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਰਨਲ ਲਾਉਂਣ ਦਾ ਸਿੱਖ ਤਾਲਮੇਲ ਕਮੇਟੀ ਨੇ ਜ਼ੋਰਦਾਰ ਵਿਰੋਧ ਕੀਤਾ ਹੈ ਤੇ ਇਸ ਦੀ ਨਿੰਦਾ ਕੀਤੀ ਹੈ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਤੇ ਵਿੱਕੀ ਖਾਲਸਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਮਨਪ੍ਰੀਤ ਸਿੰਘ ਦਿਓਲ ਨੂੰ ਐਡਵੋਕੇਟ ਲਾਇਆ ਹੈ ਇਹ ਉਹੀ ਲੋਕ ਹਨ ਜਿਹੜੇ ਕਹਿੰਦੇ ਸਨ ਕਿ ਕੈਪਟਨ ਸੁਮੇਧ ਸੈਣੀ ਖ਼ਿਲਾਫ਼ ਜਾਣ ਬੁੱਝ ਕੇ ਕੇਸ ਠੀਕ ਢੰਗ ਨਾਲ ਨਹੀਂ ਲੜ ਰਹੇ ਪਰ ਹੁਣ ਸੁਮੇਧ ਸੈਣੀ ਦੇ ਵਕੀਲ ਨੂੰ ਐਡਵੋਕੇਟ ਜਰਨਲ ਲਾ ਕੇ ਸੁਮੇਧ ਸੈਣੀ ਖ਼ਿਲਾਫ਼ ਲੜਾਈ ਲੜੀ ਜਾ ਸਕਦੀ ਹੈ ਜ਼ਿਹੜਾ ਵਿਅਕਤੀ ਕੋਟਕਪੂਰਾ ਤੇ ਬਹਿਬਲ ਕਾਂਡ ਦੇ ਮੁੱਖ ਦੋਸ਼ੀ ਦੇ ਨਾਲ ਖੜਾ ਹੋਏ ਉਹ ਵਿਅਕਤੀ ਸੁਮੇਧ ਸੈਣੀ ਖ਼ਿਲਾਫ਼ ਲੜਾਈ ਕਿਵੇਂ ਲੜੇਗਾ ਇਹ ਲੋਕਾਂ ਦਾ ਹਾਲ ਸਮਝ ਤੋਂ ਪਰ੍ਹੇ ਹੈ। ਅਸੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕਰਦੇ ਹਾਂ ਜੇ ਉਹ ਸੱਚਮੁੱਚ ਸਿੱਖਾਂ ਨੂੰ ਇਨਸਾਫ਼ ਦੇਣਾ ਚਾਹੁੰਦੇ ਹਨ ਤਾਂ ਦਿਓਲ ਦੀ ਨਿਯੁਕਤੀ ਰੱਦ ਕਰਕੇ ਨਵਾਂ ਐਡਵੋਕੇਟ ਜਰਨਲ ਲਾਇਆ ਜਾਵੇ ਨਹੀਂ ਤਾਂ ਸਿੱਖ ਕੌਮ ਦਾ ਤੁਹਾਡੇ ਤੋਂ ਵਿਸ਼ਵਾਸ ਉੱਠ ਜਾਵੇਗਾ ਜਿਹੜੇ ਉੱਚ ਅਧਿਕਾਰੀਆਂ ਤੁਹਾਡੇ ਦੁਆਰਾ ਲਾਏ ਜਾ ਰਹੇ ਹਨ।
ਉਸ ਤੋਂ ਸਿੱਖ ਕੌਮ ਦੀਆਂ ਇਨਸਾਫ਼ ਦੀਆਂ ਆਸਾਂ ਧੁੰਦਲੀਆਂ ਹੁੰਦੀਆਂ ਜਾ ਰਹੀਆਂ ਹਨ। ਇਸ ਮੋਕੇ ਤੇ ਹੋਰਨਾਂ ਤੋ ਇਲਾਵਾਂ ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਗੁਰਦੀਪ ਸਿੰਘ ਲੱਕੀ, ਲਖਬੀਰ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ,ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ, ਹਰਵਿੰਦਰ ਸਿੰਘ ਚਿਟਕਾਰਾ, ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ, ਮਨਜੀਤ ਸਿੰਘ ਵਿੱਕੀ, ਕੁਲਦੀਪ ਸਿੰਘ ਘੁੰਗਰਾਲੀ, ਕਮਲਜੀਤ ਸਿੰਘ ਜੋਨੀ,ਆਦਿ ਹਾਜਰ ਸਨ।