ਚੰਡੀਗੜ੍ਹ (ਨਿਊਜ਼ 24 ਪੰਜਾਬ ) : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣਾ ਅਸਤੀਫਾ ਪਾਰਟੀ ਦੀ ਪਰਮੁੱਖ ਮੈਡਮ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜ ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿਚ ਹੋਈਆਂ ਵਿਧਾਨ ਸਭਾ ਚੋਣਾਂ
ਵਿਚ ਕਾਂਗਰਸ ਪਾਰਟੀ ਦੀ ਬੁਰੀ ਤਰ੍ਹਾਂ ਹਾਰ ਹੋਈ ਸੀ ਜਿਸ ਤੋਂ ਬਾਅਦ ਸੋਨੀਆ ਗਾਂਧੀ ਵੱਲੋਂ ਪੰਜ ਰਾਜਾਂ ਦੇ ਕਾਂਗਰਸ ਪ੍ਰਧਾਨਾਂ ਅਸਤੀਫਾ ਮੰਗ ਲਿਆ ਗਿਆ ਸੀ। ਨਵਜੋਤ ਸਿੰਘ ਸਿੱਧੂ ਵੱਲੋਂ ਸੋਨੀਆ ਗਾਂਧੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਗਿਆ ਹੈ।