ताज़ा खबरपंजाब

ਨਵਜੋਤ ਸਿੱਧੂ ਨੇ ਨਾਭਾ ਜੇਲ੍ਹ ‘ਚ ਸੁਖਪਾਲ ਖਹਿਰਾ ਨਾਲ ਕੀਤੀ ਮੁਲਾਕਾਤ, ਸਰਕਾਰ ‘ਤੇ ਕੀਤੇ ਤਿੱਖੇ ਵਾਰ

ਨਾਭਾ, 07 ਅਕਤੂਬਰ (ਬਿਊਰੋ) : ਕਾਂਗਰਸ ਦੇ ਸੀਨੀਅਰ ਨੇਤਾ ਨਵਜੋਤ ਸਿੰਘ ਸਿੱਧੂ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਨਿਆਇਕ ਹਿਰਾਸਤ ਵਿੱਚ ਬੰਦ ਸੁਖਪਾਲ ਖਹਿਰਾ ਨਾਲ ਮੁਲਾਕਾਤ ਕਰਨ ਪਹੁੰਚੇ ਜਿੱਥੇ ਉਨ੍ਹਾਂ ਨੇ ਸੁਖਪਾਲ ਖਹਿਰਾ ਨਾਲ ਇੱਕ ਘੰਟੇ ਦੇ ਕਰੀਬ ਗੱਲਬਾਤ ਕੀਤੀ।

ਜੇਲ੍ਹ ਤੋਂ ਬਾਹਰ ਨਿਕਲਦੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਸਿੱਧੂ ਨੇ ਪੰਜਾਬ ਸਰਕਾਰ ਉੱਪਰ ਤਿੱਖੇ ਸ਼ਬਦੀ ਹਮਲੇ ਕੀਤੇ, ਜਿਨ੍ਹਾਂ ਕਿਹਾ ਕਿ ਸਰਕਾਰ ਵੱਲੋਂ 2015 ਦੇ ਪੁਰਾਣੇ ਕੇਸ ਵਿੱਚ ਬਦਲਾਖੋਰੀ ਤਹਿਤ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਅਸਲ ਮੁੱਦਿਆਂ ਤੋਂ ਧਿਆਨ ਭੜਕਾਉਣ ਲਈ ਸਰਕਾਰ ਅਜਿਹੇ ਹੱਥਕੰਡੇ ਵਰਤ ਰਹੀ ਹੈ।

ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਸਰਕਾਰ ਦੀ ਅਜਿਹੀ ਧੱਕੇਸ਼ਾਹੀ ਨਾਲ ਡਰਨ ਵਾਲੇ ਨਹੀਂ ਭਾਵੇਂ ਸਰਕਾਰ ਉਨ੍ਹਾਂ ਨੂੰ ਵੀ ਜੇਲ੍ਹ ਵਿੱਚ ਸੁੱਟ ਦੇਵੇ। ਇੰਡੀਆ ਗਠਜੋੜ ਉਤੇ ਪੰਜਾਬ ਕਾਂਗਰਸ ਵਿੱਚ ਉੱਠੇ ਮਤਭੇਦ ਦੇ ਸਵਾਲ ਉਤੇ ਉਨ੍ਹਾਂ ਨੇ ਕਿਹਾ ਕਿ ਗਠਜੋੜ ਦਾ ਫ਼ੈਸਲਾ ਪਾਰਟੀ ਹਾਈ ਕਮਾਨ ਨੇ ਕਰਨਾ ਹੈ ਜਿਸ ਦੀ ਪਾਲਣਾ ਨਵਜੋਤ ਸਿੱਧੂ ਸਮੇਤ ਕਾਂਗਰਸੀ ਵਰਕਰ ਕਰਨਗੇ।

ਐਸਵਾਈਐਲ ਮੁੱਦੇ ਉਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਖੇਤੀਬਾੜੀ ਬਿਲਾਂ ਉਤੇ ਗੋਡੇ ਟੇਕਣ ਲਈ ਮਜਬੂਰ ਕਰ ਦਿੱਤਾ ਸੀ ਤਾਂ ਪੰਜਾਬ ਕੋਲ ਪਾਣੀ ਹੈ ਹੀ ਨਹੀਂ ਤਾਂ ਉਹ ਪਾਣੀ ਐਸਵਾਈਐਲ ਨੂੰ ਕਿੱਥੋਂ ਦੇਣਗੇ। ਸਰਕਾਰਾਂ ਵੱਲੋਂ ਚੋਣਾਂ ਲਈ ਇਹ ਮੁੱਦਾ ਜਾਣਬੁੱਝ ਕੇ ਚੁੱਕਿਆ ਗਿਆ ਹੈ।

ਕਾਬਿਲੇਗੌਰ ਹੈ ਕਿ 30 ਸਤੰਬਰ ਨੂੰ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਨੇ ਬਹੁਤ ਹੀ ਨਾਟਕੀ ਢੰਗ ਨਾਲ ਜਲਾਲਾਬਾਦ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਪੁਲਿਸ ਨੇ ਬੈਕ ਡੋਰ ਐਂਟਰੀ ਕਰਵਾਈ ਜਦਕਿ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਇੱਕ ਝਲਕ ਪਾਉਣ ਲਈ ਸਵੇਰ ਤੋਂ ਖੜ੍ਹੇ ਹੋਏ ਸਨ। ਪੁਲਿਸ ਨੇ ਖਾਲੀ ਗੱਡੀਆਂ ਨੂੰ ਅਦਾਲਤ ਦੇ ਇੱਕ ਰਸਤੇ ਤੋਂ ਲੈ ਆਏ ਜਦਕਿ ਸੁਖਪਾਲ ਖਹਿਰਾ ਨੂੰ ਲੈ ਕੇ ਆਈਆਂ ਗੱਡੀਆਂ ਹੋਰ ਰਸਤੇ ਪੁੱਜੀਆਂ ਸਨ। ਸਮਰਥਕਾਂ ਵੱਲੋਂ ਪੁਲਿਸ ਦੀ ਇਸ ਚਾਲ ਕਾਰਨ ਸਮਰਥਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਅਦਾਲਤ ਨੇ ਖਹਿਰਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।

Related Articles

Leave a Reply

Your email address will not be published.

Back to top button