ਜੰਡਿਆਲਾ ਗੁਰੂ, (ਕੰਵਲਜੀਤ ਸਿੰਘ ਲਾਡੀ) : ਅੱਜ ਹਲਕਾ ਜੰਡਿਆਲਾ ਗੁਰੂ ਤੋ ਸ਼੍ਰੌਮਣੀ ਅਕਾਲੀ ਦੱਲ ਦੇ ਸਰਗਰਮ ਆਗੂ ਸਰਦਾਰ ਮਨਜਿੰਦਰ ਸਿੰਘ ਭੀਰੀ ਯੂਥ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਨ ਉਪਰੰਤ ਨਰਿੰਦਰ ਸਿੰਘ ਔਲਖ ਅਤੇ ਹਰਜਿੰਦਰ ਸਿੰਘ ਜਿੰਦਾ ਦੀ ਅਗਵਾਈ ਹੇਠ ਪਿੰਡ ਨਗਲ ਗੁਰੁ ਵਿੱਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਦਾਰ ਮਨਜਿੰਦਰ ਸਿੰਘ ਭੀਰੀ ਨੇ ਕਿਹਾ ਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਯੂਥ ਪ੍ਰਧਾਨ ਪਰਮਬੰਸ ਬੰਟੀ ਰੋਮਾਣਾ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਰੇ ਤੇ ਭਰੋਸਾ ਕਰਕੇ ਮੈਨੂੰ ਇਹ ਅਹੁਦਾ ਦੇ ਕੇ ਮਾਣ ਸਤਿਕਾਰ ਦਿੱਤਾ ਹੈ। ਮੈ ਇਸ ਨੂੰ ਤਨਦੇਹੀ ਨਾਲ ਨਿਭਵਾਗਾ। ਸਰਦਾਰ ਭੀਰੀ ਨੇ ਕਾਂਗਰਸ ਤੇ ਨਿਸ਼ਾਨਾ ਸਾਦਦੇ ਕਿਹਾ ਕਿ ਕਾਂਗਰਸ ਨੇ ਆਪਣੇ ਕਾਰਜ ਕਾਲ ਦੌਰਾਨ ਸਾਡੇ ਚਾਰ ਸਾਲ ਦੌਰਾਨ ਕੋਈ ਵੀ ਜਨਤਾ ਨਾਲ ਕੀਤਾ ਵਾਅਦਾ ਪੂਰਾ ਨਹੀ ਕੀਤਾ। ਉਹਨਾ ਬੀ ਟੀਮ ਆਮ ਆਦਮੀ ਪਾਰਟੀ ਤੇ ਵੀ ਸ਼ਿਕੰਜਾ ਕਸਦੇ ਕਿਹਾ ਕਿ ਆਮ ਆਦਮੀ ਪਾਰਟੀ ਵੀ ਕਾਂਗਰਸ ਦੇ ਲਕਸ਼ੇਕਦਮ ਤੇ ਚਲ ਪਈ ਹੈ ਪਰ ਪੰਜਾਬ ਦੇ ਲੋਕ ਚੰਗੀ ਤਰਹ ਸਮਜ ਚੁੱਕੇ ਹਨ। ਹੁਣ ਉਹ ਦੋਨਾਂ ਪਾਰਟੀਆਂ ਨੂੰ ਮੂੰਹ ਨਹੀਂ ਲਾਉਣਗੇ।
ਉਹਨਾ ਨੇ ਕਿਹਾ ਕੀ ਪਿੰਡ ਨਗਲ਼ ਗੁਰੂ ਕੀਤੇ ਸਨਮਾਨ ਦਾ ਸਦਾ ਰਿਣੀ ਰਹਾਂਗਾ। ਇਸ ਮੌਕੇ ਉਹਨਾ ਨਾਲ ਹਰਜਿੰਦਰ ਸਿੰਘ ਜਿੰਦਾ, ਮੈਂਬਰ ਪੰਚਾਇਤ ਨਰਿੰਦਰ ਸਿੰਘ ਔਲਖ, ਸਰਬਜੀਤ ਸਿੰਘ, ਮੁਖਤਾਰ ਸਿੰਘ,ਨਿਰਮਲ ਸਿੰਘ, ਗੁਰਦਿਆਲ ਸਿੰਘ, ਇੰਦਰਜੀਤ ਸਿੰਘ ਆਰੇ ਵਾਲੇ, ਦਵਿੰਦਰ ਸਿੰਘ, ਕੁਲਵੰਤ ਸਿੰਘ, ਰਣਜੀਤ ਸਿੰਘ, ਅਤੇ ਪਿੰਡ ਦੇ ਮੋਹਤਬਰ ਸੱਜਣ ਹਾਜਰ ਸਨ।