ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਲਈ ਬੁਰੀ ਖਬਰ ਹੈ ਉਨ੍ਹਾਂ ‘ਤੇ ਪੰਜਾਬ ਪੁਲੀਸ ਵੱਲੋਂ ਦਰਜ ਕੀਤੇ ਨਸ਼ਾ ਤਸਕਰੀ ਦੇ ਕੇਸ ਵਿਚ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ।
ਮਜੀਠੀਆ ਨੇ ਮੁਹਾਲੀ ਦੇ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਸੰਦੀਪ ਸਿੰਗਲਾ ਦੀ ਅਦਾਲਤ ਵਿਚ ਆਪਣੇ ਤੇ ਦਰਜ ਐੱਫਆਈਆਰ ਦੇ ਖ਼ਿਲਾਫ਼ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ । ਜਿਸ ਨੂੰ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
ਹੁਣ ਮਜੀਠੀਆ ਨੂੰ ਕਿਸੇ ਵੀ ਵੇਲੇ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਮਜੀਠੀਆ ਪੁਲਸ ਦੀ ਪਕੜ ਤੋਂ ਬੇਹੱਦ ਦੂਰ ਹੈ। ਜਦਕਿ ਸੂਤਰਾਂ ਮੁਤਾਬਕ ਬਿਕਰਮ ਸਿੰਘ ਮਜੀਠੀਆ ਅਜੇ ਵੀ ਪੰਜਾਬ ਦੇ ਵਿੱਚ ਹੀ ਹਨ । ਦੂਜੇ ਪਾਸੇ ਮਜੀਠੀਆ ਨੂੰ ਹੁਣ ਹਾਈ ਕੋਰਟ ਦਾ ਰੁਖ ਕਰਨਾ ਪਵੇਗਾ ਵੇਖਣਾ ਹੋਏਗਾ ਦੇਖਣਾ ਹੋਵੇਗਾ ਕਿ ਹਾਈ ਕੋਰਟ ਤੋਂ ਮਜੀਠੀਆ ਨੂੰ ਆਸਾਨੀ ਨਾਲ ਅਗਾਊਂ ਜ਼ਮਾਨਤ ਮਿਲਦੀ ਹੈ ਜਾਂ ਫਿਰ ਉਨ੍ਹਾਂ ਨੂੰ ਜੇਲ੍ਹ ਜਾਣਾ ਹੀ ਪੈਂਦਾ ਹੈ।