ਲੁਧਿਆਣਾ 30 ਦਸੰਬਰ (ਕੰਵਲਜੀਤ ਸਿੰਘ ਲਾਡੀ) : ਲੁਧਿਆਣਾ ਦੇ ਦੁਗਰੀ ਇਲਾਕੇ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਕ 22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ । ਜਿਸ ਦੀ ਪੁਸ਼ਟੀ ਉਸ ਦੇ ਪਿਤਾ ਵੱਲੋਂ ਕੀਤੀ ਗਈ ਹੈ । ਬੇਸ਼ੱਕ ਪੰਜਾਬ ਸਰਕਾਰ ਵੱਲੋਂ ਜਾਂ ਪੰਜਾਬ ਪੁਲਿਸ ਵੱਲੋਂ ਵੱਡੇ ਵੱਡੇ ਦਾਅਵੇ ਅਤੇ ਵਾਅਦੇ ਕੀਤੇ ਜਾਂਦੇ ਹਨ ਕਿ ਨਸ਼ਿਆਂ ਉਪਰ ਨਕੇਲ ਕਸੀ ਜਾ ਰਹੀ ਹੈ ਪਰ ਆਏ ਦਿਨ ਅਜਿਹੀਆਂ ਖਬਰਾਂ ਸੁਆਲ ਖੜੇ ਕਰਦੀਆਂ ਹਨ।
ਇਸ ਮੌਕੇ ਤੇ ਬੋਲਦੇ ਹੋਏ ਨੌਜਵਾਨ ਦੇ ਪਿਤਾ ਨੇ ਕਿਹਾ ਨੌਜਵਾਨ ਪੁੱਤਰ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਈ ਹੈ । ਅਤੇ ਉਹਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਹ ਉਪਰਾਲੇ ਕੀਤੇ ਜਾਣ ਕਿ ਹੋਰਾਂ ਨੌਜਵਾਨਾਂ ਨੂੰ ਬਚਾਇਆ ਜਾ ਸਕੇ , ਉਹ ਸਹੀ ਗੁਆਂਢ ਵਿਚ ਰਹਿਣ ਵਾਲੇ ਨੌਜਵਾਨ ਨੇ ਕਿਹਾ ਕਿ ਸਰਕਾਰ ਵੱਲੋਂ ਜ਼ਮੀਨੀ ਪੱਧਰ ਉਪਰ ਉਪਰਾਲੇ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।