ਜੰਡਿਆਲਾ ਗੁਰੂ/ਟਾਂਗਰਾ, 29 ਸਤੰਬਰ (ਕੰਵਲਜੀਤ ਸਿੰਘ ਲਾਡੀ) : ਪੰਜਾਬ ਵਿੱਚ ਚੱਲ ਰਹੀ ਨਸ਼ਿਆਂ ਦੀ ਭਰਮਾਰ ਦੇ ਚਲਦਿਆਂ ਲੋਕਾਂ ਵਿੱਚ ਇਸ ਦੇ ਮਾਰੂ ਪ੍ਰਭਾਵਾਂ ਦੇ ਨਤੀਜਿਆਂ ਨੂੰ ਦੇਖਦਿਆਂ ਨਸ਼ਿਆਂ ਵਿਰੁੱਧ ਅਹਿਮ ਲਹਿਰ ਬਣਦੀ ਜਾ ਰਹੀ ਹੈ ਅਤੇ ਪੰਜਾਬ ਦੇ ਪਿੰਡ ਪਿੰਡ ਲੋਕ ਜਾਗਰੁਕ ਹੋਕੇ ਨਸ਼ਾ ਤਸਕਰਾਂ ਨਾਲ ਲੜਾਈ ਲੜਨ ਲਈ ਅੱਗੇ ਆ ਰਹੇ ਹਨ।
ਜਿਸ ਦੇ ਚਲਦਿਆਂ ਬਲਾਕ ਤਰਸਿੱਕਾ ਅਧੀਨ ਪੈਂਦੇ ਪਿੰਡ ਰੁਮਾਣਾ ਚੱਕ ਦੀ ਸੰਗਤ ਵੱਲੋਂ ਨਸ਼ਾ ਖਤਮ ਕਰਨ ਲਈ ਵੱਡਾ ਉਪਰਾਲਾ ਕੀਤਾ ਗਿਆ। ਅਤੇ ਨਸ਼ੇ ਦੇ ਵਿਰੋਧ ਵਿੱਚ ਪਿੰਡ ਵਿੱਚ ਰੋਸ ਮਾਰਚ ਕੀਤਾ ਗਿਆ ਅਤੇ ਨਸ਼ੇ ਦੇ ਆਦੀਆਂ ਨੂੰ ਸਮਝਾਇਆ ਗਿਆ ।ਅਤੇ ਨਸ਼ਾ ਛਡਾਉਣ ਲਈ ਦਵਾਈਆਂ ਦਾ ਪ੍ਰਬੰਧ ਵੀ ਕੀਤਾ। ਨਸ਼ਾ ਵੇਚਣ ਵਾਲਿਆਂ ਨੂੰ ਸਖਤ ਤਾੜਨਾ ਕੀਤੀ ਗਈ। ਇਸ ਮੌਕੇ ਸਮੂਹ ਨਗਰ ਨਿਵਾਸੀ ਹਾਜ਼ਰ ਰਹੇ।