
ਦਿੱਲੀ, 03 ਦਸੰਬਰ (ਬਿਊਰੋ) : ਪੰਜਾਬ ਵਿੱਚ ਨਿਗਮ ਅਤੇ ਨਗਰ ਪਰਿਸ਼ਦਾਂ ਦੀਆਂ ਚੋਣਾਂ ਕਰਾਉਣ ਨੂੰ ਲੈ ਕੇ ਅਜੇ ਤੱਕ ਨੋਟੀਫਿਕੇਸ਼ਨ ਜਾਰੀ ਨਾ ਕਰਨ ‘ਤੇ ਸਖਤ ਰੁਖ ਅਪਣਾਉਂਦਿਆਂ ਪੰਜਾਬ ਦੇ ਚੋਣ ਕਮਿਸ਼ਨਰ ਨੂੰ ਸੁਪਰੀਮ ਕੋਰਟ ਵੱਲੋਂ ਤਲਬ ਕੀਤਾ ਹੈ। ਇਸ ਬਾਰੇ ਅੱਜ ਬਾਅਦ ਦੁਪਹਿਰ ਚੋਣ ਕਮਿਸ਼ਨਰ ਸੁਪਰੀਮ ਕੋਰਟ ਵਿੱਚ ਪੇਸ਼ ਹੋਣਗੇ।
ਇਥੇ ਦੱਸ ਦਈਏ ਕਿ ਸੁਪਰੀਮ ਕੋਰਟ ਵੱਲੋਂ ਹੁਕਮ ਦਿੱਤਾ ਗਿਆ ਸੀ ਕਿ ਜਲਦ ਤੋਂ ਜਲਦ ਪੰਜਾਬ ਵਿੱਚ ਨਗਰ ਨਿਗਮ ਤੇ ਨਗਰ ਪਰਿਸ਼ਦਾਂ ਦੀਆਂ ਚੋਣਾਂ ਕਰਵਾਈਆਂ ਜਾਣ। ਕਿਉਂਕਿ ਪਹਿਲਾਂ ਹੀ ਕਾਫੀ ਦੇਰੀ ਹੋ ਚੁੱਕੀ ਹੈ, ਪਰ ਇਸ ਮਾਮਲੇ ਵਿੱਚ ਅਜੇ ਤੱਕ ਚੋਣ ਕਮਿਸ਼ਨਰ ਪੰਜਾਬ ਵੱਲੋਂ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਾ ਕੀਤੇ ਜਾਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਇਸ ਨੂੰ ਆਪਣੇ ਹੁਕਮਾਂ ਦੀ ਉਲੰਘਣਾ ਮੰਨਦੇ ਹੋਏ ਚੋਣ ਕਮਿਸ਼ਨਰ ਪੰਜਾਬ ਨੂੰ ਅੱਜ ਦੁਪਹਿਰ 2 ਵਜੇ ਤੋਂ ਬਾਅਦ ਤਲਬ ਕੀਤਾ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਪੰਜਾਬ ਚੋਣ ਕਮਿਸ਼ਨਰ ਸੁਪਰੀਮ ਕੋਰਟ ਵਿੱਚ ਪੇਸ਼ ਹੋ ਕੇ ਕੀ ਜਵਾਬ ਦਿੰਦੇ ਹਨ?