
ਅੰਮ੍ਰਿਤਸਰ, 23 ਅਗਸਤ (ਸਾਹਿਲ ਗੁਪਤਾ) : ਪੰਜਾਬ ਵਿੱਚ ਇੱਕ ਵਾਰ ਫਿਰ ਅਪਰਾਧ ਦੀਆਂ ਘਟਨਾਵਾਂ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਜਦਕਿ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਸਾਹਮਣੇ ਆਇਆ ਹੈ।ਜਿੱਥੇ ਇੱਕ ਸ਼ਰਾਬੀ ਨੌਜਵਾਨ ਨੇ ਸਕੂਲ ਬੱਸ ‘ਤੇ ਤਿੰਨ ਵਾਰ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਖੁਸ਼ਕਿਸਮਤੀ ਨਾਲ ਦੇਸੀ ਪਿਸਤੌਲ ਤੋਂ ਫਾਇਰ ਮਿਸ ਹੋ ਗਿਆ ਅਤੇ ਵੱਡਾ ਹਾਦਸਾ ਹੋਣੋਂ ਟਲ ਗਿਆ। ਬੱਸ ਵਿੱਚ ਬੈਠੇ ਬੱਚਿਆਂ ਨੇ ਇਸ ਗੱਲ ਨੂੰ ਲੈ ਕੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਬੱਸ ਦੇ ਡਰਾਈਵਰ ,ਕੰਡਕਟਰ ਅਤੇ ਮੋਕੇ ਤੇ ਮੋਜੂਦ ਲੋਕਾਂ ਨੇਂ ਹਿੰਮਤ ਨਾਲ ਨੌਜਵਾਨ ਨੂੰ ਫੜ ਕੇ ਦਰੱਖਤ ਨਾਲ ਬੰਨ੍ਹ ਦਿੱਤਾ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਸ ਨੇ ਮੋਕੇ ਤੇ ਪਹੁੰਚ ਕੇ ਨੌਜਵਾਨ ਨੂੰ ਹਿਰਾਸਤ ‘ਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।