ताज़ा खबरपंजाब

ਪਨਬੱਸ/PRTC ਕੱਚੇ ਮੁਲਾਜ਼ਮਾ ਦੀ ਅਣਮਿੱਥੇ ਸਮੇਂ ਦੀ ਹੜਤਾਲ ਦੂਜੇ ਦਿਨ ਵਿੱਚ ਸ਼ਾਮਿਲ : ਸੁਬਾ ਉਪ ਚੇਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਮੀਤ ਪ੍ਰਧਾਨ ਦਲਜੀਤ ਸਿੰਘ ਜੱਲੇਵਾਲ

9 ਦਸੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਜੇਕਰ ਪਨਬਸ, PRTC ਮੁਲਾਜਮਾਂ ਦੀਆਂ ਮੰਨੀਆਂ ਮੰਗਾ ਦਾ ਹੱਲ ਨਾ ਕੀਤਾ ਤਾਂ 10 ਦਸੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ : ਗੁਰਪ੍ਰੀਤ ਸਿੰਘ ਭੁੱਲਰ, ਸੱਤਪਾਲ ਸਿੰਘ ਸੱਤਾ

 

10 ਹਜ਼ਾਰ ਸਰਕਾਰੀ ਬੱਸਾਂ ਪਾਵੇ ਅਤੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ : ਚਾਨਣ ਸਿੰਘ, ਰਣਜੀਤ ਸਿੰਘ

 

ਜਲੰਧਰ, 08 ਦਸੰਬਰ (ਬਾਦਲ ਗਿੱਲ) : ਅੱਜ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਪੂਰੇ ਪੰਜਾਬ ਵਿੱਚ ਪਨਬੱਸ ਅਤੇ PRTC ਦੀਆਂ ਬੱਸਾਂ ਦਾ ਚੱਕਾ ਜਾਮ ਅੱਜ ਦੂਸਰੇ ਦਿਨ ਵੀ ਜਾਰੀ ਹੈ। ਜਲੰਧਰ 1ਅਤੇ 2 ਡਿਪੂ ਵਿਖੇ ਬੋਲਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਜੱਲੇਵਾਲ , ਸੀਨੀਅਰ ਮੀਤ ਪ੍ਰਧਾਨ ਗੁਰਪ੍ਕਾਰ ਸਿੰਘ, ਸੈਕਟਰੀ ਚਾਨਣ ਸਿੰਘ ,ਨੇ ਕਿਹਾ ਕਿ ਪਨਬਸ ਅਤੇ PRTC ਦੀ ਹੜਤਾਲ ਪੰਜਾਬ ਸਰਕਾਰ ਵੱਲੋਂ ਜਾਨਬੁੱਝ ਕੇ ਕਰਵਾਈ ਗਈ ਹੈ ਕਿਉਂਕਿ ਯੂਨੀਅਨ ਵਲੋਂ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ 22/11/2021 ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਵਿੱਚ ਵੀ ਕਲੀਅਰ ਕੀਤਾ ਗਿਆ ਸੀ

ਕਿ ਜੇਕਰ ਹੱਲ ਨਾ ਕੀਤਾ ਤਾਂ ਵਰਕਰ ਤਰੁੰਤ ਹੜਤਾਲ ਤੇ ਚਲੇ ਜਾਣਗੇ ਅਤੇ ਮੰਤਰੀ ਨੇ ਕਿਹਾ ਸੀ ਕਿ ਠੀਕ ਹੈ ਪ੍ਰੰਤੂ ਕੈਬਨਿਟ ਮੀਟਿੰਗ ਵਿੱਚ ਹੱਲ ਨਹੀਂ ਕੀਤਾ ਗਿਆ ਅਤੇ ਆਗੂ ਵਲੋਂ ਪਹਿਲਾਂ ਮੰਤਰੀ ਦੇ ਪੀ ਏ ਫੇਰ osd ਨਾਲ ਫੋਨ ਤੇ ਸੰਪਰਕ ਕੀਤਾ ਗਿਆ ਅਤੇ ਹੱਲ ਨਾ ਹੋਣ ਤੇ ਆਪਣੇ ਸੰਘਰਸ਼ ਦਾ ਐਲਾਨ ਕੀਤਾ ਗਿਆ ਪ੍ਰੰਤੂ ਸਰਕਾਰ ਵਲੋਂ ਕੋਈ ਮੀਟਿੰਗ ਜਾ ਠੋਸ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਮੁਲਾਜ਼ਮਾਂ ਨੂੰ ਮਜਬੂਰਨ 7 ਦਸੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਤੇ ਜਾਣਾ ਪਿਆ ਉਹਨਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 14/9/2021 ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਫੇਰ 6/10/2021 ਨੂੰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਭਰੋਸਾ ਦਿੱਤਾ ਫੇਰ 12/10/2021 ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿੱਚ ਪੱਕੇ ਕੀਤਾ ਜਾਵੇਗਾ ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ

ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜ਼ਮਾਂ ਦਾ ਨਾਤਾਂ ਤੋੜਨ ਦੀ ਨੀਤੀ ਨਜ਼ਰ ਆਉਂਦੀ ਦਿੱਸੀ ਕਿ ਸਰਕਾਰੀ ਟਰਾਂਸਪੋਰਟ ਖਤਮ ਕਰਨ ਨੂੰ ਸਰਕਾਰ ਤਿਆਰ ਹੈ ਇਸ ਲਈ ਸੰਘਰਸ਼ ਕਰਨਾ ਦਾ ਯੂਨੀਅਨ ਨੇ ਫੈਸਲਾ ਕੀਤਾ ਤੇ ਮਿਤੀ 22/11/2021 ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਵਿੱਚ 3 ਸਾਲ ਵਾਲੇ ਠੇਕੇ ਤੇ ਰੱਖੇ ਮੁਲਾਜ਼ਮ ਜ਼ੋ ਪੰਜਾਬ ਸਰਕਾਰ ਅਤੇ ਵੱਖ-ਵੱਖ ਰਾਜਾਂ ਨੇ ਪੱਕੇ ਕੀਤੇ ਦੇ ਸਬੂਤਾਂ ਸਮੇਤ ਗੱਲ ਰੱਖਣ ਤੇ ਮੰਤਰੀ ਜੀ ਨੇ ਪਨਬੱਸ ਅਤੇ PRTC ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਫੇਰ ਭਰੋਸਾ ਦਿੱਤਾ ਕਿ ਆਉਣ ਵਾਲੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਜਾਵੇਗਾ ਪ੍ਰੰਤੂ 1 ਦਸੰਬਰ ਦੀ ਕੈਬਨਿਟ ਮੀਟਿੰਗ ਵਿੱਚ ਕੋਈ ਹੱਲ ਨਹੀਂ ਕੱਢਿਆ ਗਿਆ

ਜਿਸ ਕਾਰਨ ਮੁਲਾਜ਼ਮਾਂ ਨੂੰ ਇਹ ਕਲੀਅਰ ਹੋ ਗਿਆ ਹੈ ਕਿ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਲਈ ਸੰਜੀਦਾ ਨਹੀਂ ਹੈ ਦੂਜੇ ਪਾਸੇ ਸਰਕਾਰ ਐਲਾਨ ਤੇ ਐਲਾਨ ਕਰ ਰਹੀ ਹੈ ਪ੍ਰੰਤੂ ਕੋਈ ਵੀ ਹੱਲ ਨਹੀਂ ਕੀਤਾ ਜਾ ਰਿਹਾ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਕਰੋਨਾ ਮਹਾਂਮਾਰੀ ਵਿੱਚ ਡਿਊਟੀ ਕੀਤੀਆਂ ਅਤੇ 8 ਮੁਲਾਜ਼ਮਾਂ ਦੀਆਂ ਜਾਨਾਂ ਗਈਆਂ ਜਿਸ ਨੂੰ ਸਰਕਾਰ ਵਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਸਰਕਾਰ ਵਾਂਗ ਅਧਿਕਾਰੀਆਂ ਵੀ ਝੂਠੇ ਹਨ ਅਧਿਕਾਰੀਆਂ ਵਲੋਂ ਕਰੋਨਾ ਵਿੱਚ ਮੋਤ ਹੋਣ ਤੇ ਪਰਿਵਾਰ ਨੂੰ 50 ਲੱਖ ਰੁਪਏ ਦੇਣ ਲਈ ਲਿਖਤੀ ਦਿੱਤਾ ਸੀ ਪ੍ਰੰਤੂ ਕਿਸੇ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਅਤੇ ਹੁਣ ਮੁਲਾਜ਼ਮਾਂ ਦੇ ਬਣਦੇ ਹੱਕਾਂ ਰੱਖੇ ਸੰਘਰਸ਼ ਨੂੰ ਝੂਠੇ ਪਰਚੇ ਦਰਜ ਕਰਕੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਉਹਨਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ 10 ਹਜ਼ਾਰ ਸਰਕਾਰੀ ਬੱਸਾਂ ਕੀਤੀਆਂ ਜਾਣ ਪਰ ਝੂਠੀ ਚੰਨੀ ਸਰਕਾਰ ਵੱਲੋਂ ਕੋਈ ਵੀ ਬੱਸ ਸਰਕਾਰੀ ਖਜ਼ਾਨੇ ਵਿਚੋਂ ਨਹੀਂ ਪਾਈ ਗਈ ਪਨਬੱਸ ਅਤੇ PRTC ਅਦਾਰੇ ਵਿੱਚ ਬੈਂਕਾਂ ਤੋਂ ਕਰਜ਼ਾ ਲੈ ਕੇ ਬੱਸਾਂ ਪਾਂਈਆ ਜਾ ਰਹੀਆਂ ਹਨ ਮੁਲਾਜ਼ਮ ਕਰਜ਼ਾ ਆਪਣੀ ਮਿਹਨਤ ਨਾਲ ਉਤਾਰਦੇ ਹਨ ਅਤੇ ਲੋਕਾਂ ਨੂੰ ਟਰਾਂਸਪੋਰਟ ਦੀ ਸਹੂਲਤ ਦਿੰਦੇ ਹਨ ਖਜ਼ਾਨੇ ਦਾ ਇਸ ਨਾਲ ਦੂਰ ਦੂਰ ਦਾ ਕੋਈ ਸਬੰਧ ਨਹੀਂ ਹੈ ਸਰਕਾਰ ਆਪਣੀ ਫੋਕੀ ਵਾਹ ਵਾਹ ਖੱਟ ਰਹੀ ਹੈ ਉਲਟਾ ਬੱਸਾਂ ਕਰਜ਼ੇ ਤੇ ਪਾਉਣ ਨੂੰ ਮਨਜ਼ੂਰੀ ਵੀ ਬਹੁਤ ਦੇਰੀ ਨਾਲ ਦਿੱਤੀ ਜਾਂਦੀ ਹੈ ਜਿਸ ਕਾਰਨ ਪੰਜਾਬ ਰੋਡਵੇਜ਼ ਦੀਆਂ 2407 ਬੱਸਾਂ ਵਿੱਚੋ 399 ਬੱਸਾਂ ਹੀ ਰਹਿ ਗਈਆਂ ਹਨ ਪੰਜਾਬ ਦੀ ਅਬਾਦੀ 2 ਕਰੋੜ ਹੈ ਮੁੱਖ ਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਫ੍ਰੀ ਸਫ਼ਰ ਸਹੂਲਤਾਂ ਦੇਣ ਦੇ ਐਲਾਨ ਕਰ ਰਹੇ ਹਨ ਇਹ ਹਵਾ ਵਿੱਚ ਤਲਵਾਰਾ ਮਾਰਨ ਤੇ ਚੋਣਾਂਵੀ ਜੁੰਮਲਿਆਂ ਤੋਂ ਬਿਨਾਂ ਕੁੱਝ ਵੀ ਨਹੀਂ ਹੈ ਹੁਣ ਵੀ ਸਰਕਾਰ ਮੀਟਿੰਗ ਕਰਕੇ ਸਾਰਥਿਕ ਹੱਲ ਕਰਨ ਦੀ ਥਾਂ ਤੇ ਉਲਟਾ ਡਰਾਉਣ ਧਮਕਾਉਣ ਤੇ ਲੱਗੀ ਹੈ ਜਿਸ ਨੂੰ ਟਰਾਂਸਪੋਰਟ ਕਾਮਾਂ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ ਅਤੇ ਆਮ ਜਨਤਾ ਸਟੂਡੈਂਟਸ ਯੂਨੀਅਨ, ਕਿਸਾਨ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਟ੍ਰੇਡ ਯੂਨੀਅਨਾਂ ਅਤੇ ਲੋਕਾਂ ਵਲੋਂ ਹੱਕੀ ਅਤੇ ਜਾਇਜ ਮੰਗਾਂ ਲਈ ਰੱਖੇ ਸੰਘਰਸ਼ ਨੂੰ ਭਰਵੀਂ ਹਮਾਇਤ ਮਿਲ ਰਹੀ ਹੈ।ਅੱਜ ਜਲੰਧਰ ਜਿਲ੍ਹੇ ਦੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜਨਰਲ ਸਕੱਤਰ ਬਲਵੰਤ ਸਿੰਘ ਮਲਸੀਆਂ ਗੁਰਚਰਨ ਸਿੰਘ ਮਲਸੀਆਂ ਅਮਨ ਹੁੰਦਲ ਮਨਜੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਜਾ ਮੈਨੇਜਮੈਂਟ ਨੇ ਮੁਲਾਜ਼ਮਾਂ ਨਾਲ ਧੱਕਾ ਕੀਤਾ ਗਿਆ ਤਾ ਉਸ ਨੂੰ ਬਰਦਾਸ਼ਤ ਨਹੀਂ ਕਰਾਗੇ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚ ਕੇ ਦੋਵਾ ਡੀਪੂਆ ਅੱਗੇ ਧਰਨਾ ਦਿੱਤਾ ਜਾਵੇ ਗਾ ਦੂਜੇ ਪਾਸੇ ਡਿਪੂਆਂ ਦੇ ਜਰਨਲ ਮੈਨੇਜਰ ਸੰਘਰਸ਼ ਨੂੰ ਦਬਾਉਣ ਲਈ ਪਰਚਿਆਂ ਦੇ ਨਾਲ ਨਾਲ ਹੁਣ ਨਵੀਂ ਭਰਤੀ ਬਿਨਾਂ ਡ੍ਰਾਈਵਿੰਗ ਟੈਸਟ ਲੈਣ ਦੇ ਭਰਤੀ ਕਰਕੇ ਆਮ ਜਨਤਾ ਦੀ ਜਾਨ ਨੂੰ ਸਿੱਧਾ ਖ਼ਤਰੇ ਵਿੱਚ ਪਾਈਆਂ ਜਾ ਰਿਹਾ ਹੈ ਜੋ ਕਿ ਚੰਨੀ ਸਰਕਾਰ ਨੇ ਕਿਹਾ ਸੀ ਕਿ ਆਉਟਸੋਰਸ ਤੇ ਭਰਤੀ ਨਹੀਂ ਕੀਤੀ ਜਾਵੇ ਗੀ ਅਤੇ ਆਊਟ ਸੋਰਸਿੰਗ ਤੇ ਭਰਤੀ ਕਰ ਰਹੀ ਹੈ ਜਦੋਂ ਕਿ ਮੁੱਖ ਮੰਤਰੀ ਪੰਜਾਬ ਦੇ ਝੂਠੇ ਬਿਆਨ ਸੀ ਕਿ ਆਊਟ ਸੋਰਸਿੰਗ ਤੇ ਕੋਈ ਭਰਤੀ ਨਹੀਂ ਕਰਨਗੇ ਯੂਨੀਅਨ ਦੀ ਮੰਗ ਹੈ ਕਿ ਨਜਾਇਜ਼ ਭਰਤੀ ਕਰਨ ਵਾਲੇ ਅਫਸਰਾਂ ਤੇ ਤਰੁੰਤ ਪਰਚੇ ਦਰਜ ਕੀਤੇ ਜਾਣ।

ਸ.ਕੈਸ਼ੀਅਰ ਬਿਕਰਮਜੀਤ ਸਰਪ੍ਰਸਤ ,ਭੁਪਿੰਦਰ ਸਿੰਘ ਫੋਜੀ ਦਵਿੰਦਰ ਸਿੰਘ ਚੇਅਰਮੈਨ ਜਸਵੀਰ ਸਿੰਘ ਮਲਕੀਤ ਸਿੰਘ ਰਾਮ ਚੰਦ ਨੇ ਕਿਹਾ ਕਿ ਸਰਕਾਰੀ ਟਰਾਂਸਪੋਰਟ ਬਚਾਉਣ,10 ਹਜ਼ਾਰ ਸਰਕਾਰੀ ਬੱਸਾਂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ, ਅਡਵਾਂਸ ਬੁੱਕਰ, ਡਾਟਾ ਐਂਟਰੀ ਉਪਰੇਟਰਾ ਦੀ ਤਨਖ਼ਾਹ ਵਿੱਚ ਵਾਧਾ ਕਰਨ ਅਤੇ ਨਜਾਇਜ਼ ਕੰਡੀਸ਼ਨਾ ਲਗਾ ਕੇ ਕੱਢੇ ਮੁਲਾਜ਼ਮਾਂ ਨੂੰ ਤਰੁੰਤ ਬਹਾਲ ਕੀਤਾ ਜਾਵੇ ਜੇਕਰ ਕੋਈ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ 10 ਦਸੰਬਰ ਤੋਂ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਹਲਕੇ ਵਿੱਚ ਰੋਸ ਧਰਨਾ,ਝੰਡਾ ਮਾਰਚ ਸਮੇਤ ਤਿੱਖੇ ਐਕਸ਼ਨ ਕੀਤੇ ਜਾਣਗੇ ਇਸ ਹੜਤਾਲ ਅਤੇ ਐਕਸ਼ਨਾਂ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜੁੰਮੇਵਾਰੀ ਪੰਜਾਬ ਸਰਕਾਰ ਅਤੇ ਮਹਿਕਮੇ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ।

Related Articles

Leave a Reply

Your email address will not be published.

Back to top button