10 ਹਜ਼ਾਰ ਸਰਕਾਰੀ ਬੱਸਾਂ ਪਾਵੇ ਅਤੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ : ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ ਸੱਤਪਾਲ ਸਿੰਘ ਸੱਤਾ
ਜਲੰਧਰ 12 ਦਸੰਬਰ (ਕਬੀਰ ਸੌਂਧੀ) : ਅੱਜ ਮਿਤੀ 12/12/2021 ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਪੂਰੇ ਪੰਜਾਬ ਵਿੱਚ ਪਨਬੱਸ ਅਤੇ PRTC ਦੀਆਂ ਬੱਸਾਂ ਦਾ ਚੱਕਾ ਜਾਮ ਅੱਜ ਛੇਵੇਂ ਦਿਨ ਵੀ ਜਾਰੀ ਹੈ। ਜਲੰਧਰ 1ਅਤੇ 2 ਡਿਪੂ ਵਿਖੇ ਬੋਲਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਜੱਲੇਵਾਲ , ਸੀਨੀਅਰ ਮੀਤ ਪ੍ਰਧਾਨ ਗੁਰਪ੍ਕਾਰ ਸਿੰਘ, ਸੈਕਟਰੀ ਚਾਨਣ ਸਿੰਘ ,ਨੇ ਕਿਹਾ ਕਿ ਪਨਬਸ ਅਤੇ PRTC ਦੀ ਹੜਤਾਲ ਪੰਜਾਬ ਸਰਕਾਰ ਵੱਲੋਂ ਜਾਨਬੁੱਝ ਕੇ ਕਰਵਾਈ ਗਈ ਹੈ ਕਿਉਂਕਿ ਯੂਨੀਅਨ ਵਲੋਂ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ 22/11/2021 ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਵਿੱਚ ਵੀ ਕਲੀਅਰ ਕੀਤਾ ਗਿਆ ਸੀ ਕਿ ਜੇਕਰ ਹੱਲ ਨਾ ਕੀਤਾ ਤਾਂ ਵਰਕਰ ਤਰੁੰਤ ਹੜਤਾਲ ਤੇ ਚਲੇ ਜਾਣਗੇ ਅਤੇ ਮੰਤਰੀ ਨੇ ਕਿਹਾ ਸੀ ਕਿ ਠੀਕ ਹੈ ਪ੍ਰੰਤੂ ਕੈਬਨਿਟ ਮੀਟਿੰਗ ਵਿੱਚ ਹੱਲ ਨਹੀਂ ਕੀਤਾ ਗਿਆ ਅਤੇ ਆਗੂ ਵਲੋਂ ਪਹਿਲਾਂ ਮੰਤਰੀ ਦੇ ਪੀ ਏ ਫੇਰ osd ਨਾਲ ਫੋਨ ਤੇ ਸੰਪਰਕ ਕੀਤਾ ਗਿਆ ਅਤੇ ਹੱਲ ਨਾ ਹੋਣ ਤੇ ਆਪਣੇ ਸੰਘਰਸ਼ ਦਾ ਐਲਾਨ ਕੀਤਾ ਗਿਆ ਪ੍ਰੰਤੂ ਸਰਕਾਰ ਵਲੋਂ ਕੋਈ ਮੀਟਿੰਗ ਜਾ ਠੋਸ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਮੁਲਾਜ਼ਮਾਂ ਨੂੰ ਮਜਬੂਰਨ 7 ਦਸੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਤੇ ਜਾਣਾ ਪਿਆ ਉਹਨਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 14/9/2021 ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਫੇਰ 6/10/2021 ਨੂੰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਭਰੋਸਾ ਦਿੱਤਾ ਫੇਰ 12/10/2021 ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿੱਚ ਪੱਕੇ ਕੀਤਾ ਜਾਵੇਗਾ ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜ਼ਮਾਂ ਦਾ ਨਾਤਾਂ ਤੋੜਨ ਦੀ ਨੀਤੀ ਨਜ਼ਰ ਆਉਂਦੀ ਦਿੱਸੀ ਕਿ ਸਰਕਾਰੀ ਟਰਾਂਸਪੋਰਟ ਖਤਮ ਕਰਨ ਨੂੰ ਸਰਕਾਰ ਤਿਆਰ ਹੈ ਇਸ ਲਈ ਸੰਘਰਸ਼ ਕਰਨਾ ਦਾ ਯੂਨੀਅਨ ਨੇ ਫੈਸਲਾ ਕੀਤਾ ਤੇ ਮਿਤੀ 22/11/2021 ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਵਿੱਚ 3 ਸਾਲ ਵਾਲੇ ਠੇਕੇ ਤੇ ਰੱਖੇ ਮੁਲਾਜ਼ਮ ਜ਼ੋ ਪੰਜਾਬ ਸਰਕਾਰ ਅਤੇ ਵੱਖ-ਵੱਖ ਰਾਜਾਂ ਨੇ ਪੱਕੇ ਕੀਤੇ ਦੇ ਸਬੂਤਾਂ ਸਮੇਤ ਗੱਲ ਰੱਖਣ ਤੇ ਮੰਤਰੀ ਜੀ ਨੇ ਪਨਬੱਸ ਅਤੇ PRTC ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਫੇਰ ਭਰੋਸਾ ਦਿੱਤਾ ਕਿ ਆਉਣ ਵਾਲੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਜਾਵੇਗਾ ਪ੍ਰੰਤੂ 1 ਦਸੰਬਰ ਦੀ ਕੈਬਨਿਟ ਮੀਟਿੰਗ ਵਿੱਚ ਕੋਈ ਹੱਲ ਨਹੀਂ ਕੱਢਿਆ ਗਿਆ ਜਿਸ ਕਾਰਨ ਮੁਲਾਜ਼ਮਾਂ ਨੂੰ ਇਹ ਕਲੀਅਰ ਹੋ ਗਿਆ ਹੈ ਕਿ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਲਈ ਸੰਜੀਦਾ ਨਹੀਂ ਹੈ ਦੂਜੇ ਪਾਸੇ ਸਰਕਾਰ ਐਲਾਨ ਤੇ ਐਲਾਨ ਕਰ ਰਹੀ ਹੈ ਪ੍ਰੰਤੂ ਕੋਈ ਵੀ ਹੱਲ ਨਹੀਂ ਕੀਤਾ ਜਾ ਰਿਹਾ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਕਰੋਨਾ ਮਹਾਂਮਾਰੀ ਵਿੱਚ ਡਿਊਟੀ ਕੀਤੀਆਂ ਅਤੇ 8 ਮੁਲਾਜ਼ਮਾਂ ਦੀਆਂ ਜਾਨਾਂ ਗਈਆਂ ਜਿਸ ਨੂੰ ਸਰਕਾਰ ਵਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਸਰਕਾਰ ਵਾਂਗ ਅਧਿਕਾਰੀਆਂ ਵੀ ਝੂਠੇ ਹਨ ਅਧਿਕਾਰੀਆਂ ਵਲੋਂ ਕਰੋਨਾ ਵਿੱਚ ਮੋਤ ਹੋਣ ਤੇ ਪਰਿਵਾਰ ਨੂੰ 50 ਲੱਖ ਰੁਪਏ ਦੇਣ ਲਈ ਲਿਖਤੀ ਦਿੱਤਾ ਸੀ ਪ੍ਰੰਤੂ ਕਿਸੇ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਅਤੇ ਹੁਣ ਮੁਲਾਜ਼ਮਾਂ ਦੇ ਬਣਦੇ ਹੱਕਾਂ ਰੱਖੇ ਸੰਘਰਸ਼ ਨੂੰ ਝੂਠੇ ਪਰਚੇ ਦਰਜ ਕਰਕੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ 10 ਹਜ਼ਾਰ ਸਰਕਾਰੀ ਬੱਸਾਂ ਕੀਤੀਆਂ ਜਾਣ ਪਰ ਝੂਠੀ ਚੰਨੀ ਸਰਕਾਰ ਵੱਲੋਂ ਕੋਈ ਵੀ ਬੱਸ ਸਰਕਾਰੀ ਖਜ਼ਾਨੇ ਵਿਚੋਂ ਨਹੀਂ ਪਾਈ ਗਈ ਪਨਬੱਸ ਅਤੇ PRTC ਅਦਾਰੇ ਵਿੱਚ ਬੈਂਕਾਂ ਤੋਂ ਕਰਜ਼ਾ ਲੈ ਕੇ ਬੱਸਾਂ ਪਾਂਈਆ ਜਾ ਰਹੀਆਂ ਹਨ ਮੁਲਾਜ਼ਮ ਕਰਜ਼ਾ ਆਪਣੀ ਮਿਹਨਤ ਨਾਲ ਉਤਾਰਦੇ ਹਨ ਅਤੇ ਲੋਕਾਂ ਨੂੰ ਟਰਾਂਸਪੋਰਟ ਦੀ ਸਹੂਲਤ ਦਿੰਦੇ ਹਨ ਖਜ਼ਾਨੇ ਦਾ ਇਸ ਨਾਲ ਦੂਰ ਦੂਰ ਦਾ ਕੋਈ ਸਬੰਧ ਨਹੀਂ ਹੈ ਸਰਕਾਰ ਆਪਣੀ ਫੋਕੀ ਵਾਹ ਵਾਹ ਖੱਟ ਰਹੀ ਹੈ ਉਲਟਾ ਬੱਸਾਂ ਕਰਜ਼ੇ ਤੇ ਪਾਉਣ ਨੂੰ ਮਨਜ਼ੂਰੀ ਵੀ ਬਹੁਤ ਦੇਰੀ ਨਾਲ ਦਿੱਤੀ ਜਾਂਦੀ ਹੈ ਜਿਸ ਕਾਰਨ ਪੰਜਾਬ ਰੋਡਵੇਜ਼ ਦੀਆਂ 2407 ਬੱਸਾਂ ਵਿੱਚੋ 399 ਬੱਸਾਂ ਹੀ ਰਹਿ ਗਈਆਂ ਹਨ ਪੰਜਾਬ ਦੀ ਅਬਾਦੀ 2 ਕਰੋੜ ਹੈ ਮੁੱਖ ਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਫ੍ਰੀ ਸਫ਼ਰ ਸਹੂਲਤਾਂ ਦੇਣ ਦੇ ਐਲਾਨ ਕਰ ਰਹੇ ਹਨ ਇਹ ਹਵਾ ਵਿੱਚ ਤਲਵਾਰਾਂ ਮਾਰਨ ਤੇ ਚੋਣਾਂ ਵੀ ਜੁੰਮਲਿਆ ਤੋ ਬਿਨਾਂ ਕੁਝ ਵੀ ਨਹੀਂ ਹੈ ਅੱਜ ਜਲੰਧਰ ਦੇ ਕੈਬਨਿਟ ਮੰਤਰੀ ਪਰਗਟ ਸਿੰਘ ਦੇ ਪੀ ਏ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਆਪਣੀਆ ਮੰਗਾਂ ਤੋ ਜਾਣੂ ਕਰਵਾਇਆ ਗਿਆ। ਸ.ਕੈਸ਼ੀਅਰ ਬਿਕਰਮਜੀਤ ਸਰਪ੍ਰਸਤ ,ਭੁਪਿੰਦਰ ਸਿੰਘ ਫੋਜੀ ਦਵਿੰਦਰ ਸਿੰਘ ਚੇਅਰਮੈਨ ਜਸਵੀਰ ਸਿੰਘ ਨਿਰਮਲ ਸਿੰਘ ਕੰਗ ਮਲਕੀਤ ਸਿੰਘ ਰਾਮ ਚੰਦ ਨੇ ਕਿਹਾ ਕਿ ਸਰਕਾਰੀ ਟਰਾਂਸਪੋਰਟ ਬਚਾਉਣ,10 ਹਜ਼ਾਰ ਸਰਕਾਰੀ ਬੱਸਾਂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ, ਅਡਵਾਂਸ ਬੁੱਕਰ, ਡਾਟਾ ਐਂਟਰੀ ਉਪਰੇਟਰਾ ਦੀ ਤਨਖ਼ਾਹ ਵਿੱਚ ਵਾਧਾ ਕਰਨ ਅਤੇ ਨਜਾਇਜ਼ ਕੰਡੀਸ਼ਨਾ ਲਗਾ ਕੇ ਕੱਢੇ ਮੁਲਾਜ਼ਮਾਂ ਨੂੰ ਤਰੁੰਤ ਬਹਾਲ ਕੀਤਾ ਜਾਵੇ