कोविड -19ताज़ा खबरपंजाब

ਪਿਛਲੇ 24 ਘੰਟਿਆਂ ਦੌਰਾਨ ਪੇਂਡੂ ਖੇਤਰ ਚ 1070 ਵਿਅਕਤੀਆਂ ਦੇ ਲਏ ਸੈਂਪਲ : ਡਿਪਟੀ ਕਮਿਸ਼ਨਰ

12 ਵਿਅਕਤੀਆਂ ਦੀ ਰਿਪੋਰਟ ਆਈ ਪਾਜੀਟਿਵ

ਬਠਿੰਡਾ, 03 ਜੂਨ (ਸੁਰੇਸ਼ ਰਹੇਜਾ) : ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੁਆਰਾ ਬਣਾਈਆਂ ਗਈਆਂ ਵੱਖ-ਵੱਖ ਟੀਮਾਂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ 15 ਪਿੰਡਾਂ ਚ ਕਰੋਨਾ ਟੈਸਟਿੰਗ ਕੈਂਪ ਲਗਾ ਕੇ ਪਿਛਲੇ 24 ਘੰਟਿਆਂ ਦੌਰਾਨ 1070 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਜਿਨ੍ਹਾਂ ਵਿਚੋਂ 12 ਵਿਅਕਤੀਆਂ ਦੀ ਪਾਜ਼ੀਟਿਵ ਅਤੇ ਬਾਕੀਆਂ ਦੀ ਨੈਗੇਟਿਵ ਰਿਪੋਰਟ ਆਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਮੁਕਤ ਪਿੰਡ ਅਭਿਆਨ ਤਹਿਤ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਰੋਜ਼ਾਨਾਂ ਜ਼ਿਲ੍ਹੇ ਵੱਖ-ਵੱਖ ਪਿੰਡਾਂ ਵਿਚ ਰੋਜ਼ਾਨਾ ਕਰੋਨਾ ਟੈਸਟਿੰਗ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਲਗਾਏ ਗਏ ਕੈਂਪਾਂ ਦੌਰਾਨ ਪਿੰਡ ਗੋਨਿਆਣਾ ਖੁਰਦ ਵਿਖੇ 57, ਅਕਲੀਆਂ ਕਲਾਂ 30, ਅਕਲੀਆਂ ਖੁਰਦ 12, ਚੱਕ ਅਤਰ ਸਿੰਘ ਵਾਲਾ 37, ਕਾਲਝਰਾਣੀ 132, ਕਣਕਵਾਲ 39, ਕਮਾਲੂ 56, ਜਲਾਲ 110, ਬੁਰਜ ਗਿੱਲ 42, ਮਲੂਕਾ 27, ਕਲਿਆਣ ਸੁੱਖਾ 24, ਕਲਿਆਣ ਮੱਲਕੇ 174, ਰਾਮਨਿਵਾਸ 101, ਹਰਕ੍ਰਿਸ਼ਨ ਪੁਰਾ 78 ਅਤੇ ਮੰਡੀ ਖੁਰਦ 151 ਵਿਅਕਤੀਆਂ ਦੇ ਸੈਂਪਲ ਲਏ ਗਏ।

ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ੳਨਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ। ਉਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ।

Related Articles

Leave a Reply

Your email address will not be published.

Back to top button