ताज़ा खबरपंजाब

ਪਿੰਡ ਗਦਲੀ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸੈਂਕੜੇ ਅਕਾਲੀ ਦਲ ਦੇ ਵਰਕਰ ਹੋਏ ਆਪ ਵਿੱਚ ਸ਼ਾਮਿਲ

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋਕੇ ਲੋਕ ਹੋ ਰਹੇ ਹਨ ਸ਼ਾਮਲ : ਹਰਭਜਨ ਸਿੰਘ ਈ.ਟੀ.ਓ

ਅੰਮ੍ਰਿਤਸਰ, 17 ਮਾਰਚ (ਕੰਵਲਜੀਤ ਸਿੰਘ) : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਰਦੇ ਹੋਏ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਤੋ ਖ਼ੁਸ਼ ਹੋ ਕੇ ਵੱਡੀ ਗਿਣਤੀ ਵਿਚ ਲੋਕ ਆਪਣੀਆਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਪ ਵਿਚ ਸ਼ਾਮਲ ਹੋ ਰਹੇ ਹਨ। ਉਨਾਂ ਦੱਸਿਆ ਕਿ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਗੰਦਲੀ ਵਿਖੇ ਸੈਕੜੇ ਅਕਾਲੀ ਦੇ ਵਰਕਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨਾਂ ਸ਼ਾਮਲ ਹੋਣ ਵਾਲੇ ਵਰਕਰਾਂ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਇੰਨ੍ਹਾਂ ਦਾ ਪਾਰਟੀ ਵਿਚ ਪੂਰਾ ਬਣਦਾ ਮਾਣ ਸਤਿਕਾਰ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਪੱਸ਼ਟ ਅਤੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਸੂਬਾ ਛੱਡ ਦੇਣ ਜਾਂ ਫਿਰ ਆਪਣੀਆਂ ਨਾਜਾਇਜ਼ ਗਤੀਵਿਧੀਆਂ ‘ਤੇ ਮੁਕੰਮਲ ਰੋਕ ਲਗਾ ਦੇਣ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਪੁੱਟੇ ਜਾ ਰਹੇ ਠੋਸ ਕਦਮਾਂ ਦੇ ਹਿੱਸੇ ਵਜੋਂ ਆਈ ਹੈ।

ਉਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਪੰਜਾਬ ਵਿਚ ਲੋਕ ਮੂੰਹ ਨਹੀ ਲਗਾਉਣਗੇ, ਕਿਉਕਿ ਲੋਕਾਂ ਨੇ ਪਿਛਲੇ 70 ਸਾਲਾਂ ਵਿਚ ਵੇਖ ਲਿਆ ਹੈ ਕਿ ਇੰਨ੍ਹਾਂ ਨੇ ਕੇਵਲ ਆਪਣੇ ਪਰਿਵਾਰਾਂ ਦਾ ਹੀ ਢਿੱਡ ਭਰਿਆ ਹੈ ਅਤੇ ਪੰਜਾਬ ਨੂੰ ਲੁੱਟਿਆ ਹੈ ਜਦਕਿ ਆਪ ਪਾਰਟੀ ਨੇ ਆਪਣੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਹੀ ਲੋਕਾਂ ਨੂੰ ਮੁਫ਼ਤ ਬਿਜਲੀ, ਮੁਫ਼ਤ ਬਸ ਸਹੂਲਤ ਅਤੇ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ। ਉਹਨਾਂ ਕਿਹਾ ਕਿ ਜੰਡਿਆਲਾ ਹਲਕੇ ਵਿੱਚ ਵਿਰੋਧੀ ਪਾਰਟੀਆਂ ਨੂੰ ਛੱਡ ਕੇ ਲੋਕ ਆਮ ਆਦਮੀ ਪਾਰਟੀਆਂ ਦੀ ਨੀਤੀਆਂ ਤੋਂ ਖੁਸ਼ ਹੋ ਕੇ ਸਾਡੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੇ ਸ਼ਾਸਨ ਦੇ ਪਹਿਲੇ ਸਾਲ ਵਿਚ ਹੀ ਪੰਜਾਬ ਵਿਚ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦਿੱਤੀਆਂ ਹਨ, ਜਿਵੇ ਕਿ 600 ਯੂਨਿਅ ਬਿਜਲੀ ਮੁਫਤ, ਬੱਸਾਂ ਦੀ ਮੁਫਤ ਸਹੂਲਤ, 50 ਹਜ਼ਾਰ ਤੋਂ ਵੱਧ ਸਰਕਾਰੀ ਨੋਕਰੀਆਂ ,ਮੁਫਤ ਰਾਸ਼ਨ ਦੀ ਸੁਵਿਧਾ ਦਿੱਤੀ ਹੈ।

ਸ. ਈ.ਟੀ.ਓ ਨੇ ਕਿਹਾ ਕਿ ਮੈਂ ਜੰਡਿਆਲਾ ਗੁਰੂ ਦੇ ਲੋਕਾਂ ਦਾ ਰਿਣੀ ਹਾਂ ਜਿਨਾਂ ਨੇ ਮੈਨੂੰ ਇਨਾਂ ਮਾਨ ਸਤਿਕਾਰ ਦਿੱਤਾ ਹੈ। ਉਨਾਂ ਕਿਹਾ ਕਿ ਜੰਡਿਆਲਾ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਅੱਜ ਪਿੰਡ ਗੰਦਲੀ ਦੇ ਸਾਬਕਾ ਬਲਾਕ ਸੰਮਤੀ ਮੈਬਰ ਨਿਸ਼ਾਨ ਸਿੰਘ, ਸਾਬਕਾ ਸਰਪੰਚ ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ, ਸਰਬਜੀਤ ਸਿੰਘ ਦੋਧੀ,ਪੰਚਾਇਤ ਮੈਬਰ ਡਾ: ਪਰਮਿੰਦਰ ਸਿੰਘ, ਸੂਬੇਦਾਰ ਜਗਮੋਹਨ ਸਿੰਘ, ਅਮਰੀਕ ਸਿੰਘ, ਸਾਬਕਾ ਮੈਬਰ ਪਿਆਰਾ ਸਿੰਘ,ਮਲਕੀਤ ਸਿੰਘ, ਗੁਰਬਚਨ ਸਿੰਘ, ਪ੍ਰਭਜੀਤ ਸਿੰਘ, ਕੁਲਵਿੰਦਰ ਸਿੰਘ, ਸਰਪੰਚ ਮੁਖਤਿਆਰ ਸਿੰਘ, ਮੈਬਰ ਪੰਚਾਇਤ ਹਰਦੇਵ ਸਿੰਘ, ਤਰਸੇਮ ਸਿੰਘ,ਲਖਵਿੰਦਰ ਸਿੰਘ, ਕੁਲਵੰਤ ਸਿੰਘ,ਸੈਕਟਰੀ ਮੁਖਤਿਆਰ ਸਿੰਘ, ਸਮੇਤ ਅਨੇਕਾਂ ਪਰਿਵਾਰ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ ਅਤੇ ਇਨ੍ਹਾਂ ਸਾਰਿਆਂ ਦਾ ਪਰਟੀ ਵਿੱਚ ਪੂਰਾ ਮਾਣ ਸਨਮਾਨ ਹੋਵੇਗਾ।ਉਣਾ ਕਿਹਾ ਕਿ ਇਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਈ ਹੈ। ਇਸ ਮੌਕੇ ਅੰਮ੍ਰਿਤ ਗਦਲੀ, ਰਾਣਾ ਗਦਲੀ, ਅਮਰੀਕ ਸਿੰਘ ਸੋਢੀ, ਸੁਰਜੀਤ ਕੰਗ, ਹਰਪਾਲ ਚੌਹਾਨ ਵੱਡੀ ਗਿਣਤੀ ਵਿਚ ਲੋਕ ਹਾਜ਼ਿਰ ਸਨ।

Related Articles

Leave a Reply

Your email address will not be published.

Back to top button